21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਸੰਸਦ ਵਿਚ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ

ਅਜੀਤ ਡੈਸਕ 28-03-2026
ਫ਼ਤਹਿਗੜ੍ਹ ਸਾਹਿਬ, 27 ਮਾਰਚ (ਬਲਜਿੰਦਰ ਸਿੰਘ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਸੰਸਦ ਵਿਚ ਬੋਲਦਿਆਂ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ | ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਅਤੇ ਪੰਜਾਬ ਦੇ ਕੁਲ 550 ਕਿੱਲੋਮੀਟਰ ਦੇ ਖੇਤਰ 'ਚੋਂ 50 ਕਿੱਲੋਮੀਟਰ ਦਾ ਖੇਤਰ ਬੀ.ਐਸ.ਐਫ਼ ਦੇ ਕੰਟਰੋਲ ਹੇਠ ਹੈ, ਜੋ ਸਿੱਧੇ ਤੌਰ 'ਤੇ ਕੇਂਦਰ ਅਧੀਨ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਕਾਇਮ ਰੱਖਣ ਦੀ ਮੁਢਲੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੈ, ਜਿਸ ਵਿਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਨਾਲ ਫ਼ੇਲ੍ਹ ਹੋ ਚੁੱਕੀ ਹੈ, ਕਿਉਂਕਿ ਉਨ੍ਹਾਂ ਦੀ ਪਾਰਟੀ ਨਾਲ ਸਬੰਧੰਤ ਸਰਪੰਚਾਂ ਦੇ ਕਤਲ ਹੋ ਚੁੱਕੇ ਹਨ | ਡਾ. ਅਮਰ ਸਿੰਘ ਨੇ ਪੰਜਾਬੀ ਵਿਚ ਭਾਸ਼ਣ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਫਿਰੌਤੀਆਂ ਮੰਗਣ ਦੀਆਂ ਵੱਧ ਰਹੀਆਂ ਵਾਰਦਾਤਾਂ ਕਾਰਨ ਹਰ ਵਰਗ ਵਿਚ ਸਹਿਮ ਦਾ ਮਾਹੌਲ ਹੈ ਅਤੇ ਲੋਕ ਡਰੇ ਹੋਏ ਹਨ | ਉਨ੍ਹਾਂ ਸਦਨ 'ਚ ਦੱਸਿਆ ਕਿ ਪੰਜਾਬ ਵਿਚ ਗੈਂਗਸਟਰਾਂ ਵਲੋਂ ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ | ਇਸੇ ਦੌਰਾਨ ਕਾਰੋਬਾਰੀਆਂ, ਗਾਇਕਾਂ, ਖਿਡਾਰੀਆਂ, ਇੱਥੋਂ ਤੱਕ ਪੁਲਿਸ ਮੁਲਾਜ਼ਮਾਂ ਦੇ ਕਤਲ ਵੀ ਕੀਤੇ ਜਾ ਚੁੱਕੇ ਹਨ | ਉਨ੍ਹਾਂ ਕੇਂਦਰ ਅਤੇ ਰਾਜ ਸਰਕਾਰ ਨੂੰ ਅਪੀਲ ਕੀਤੀ ਕਿ ਜਬਰੀ ਵਸੂਲੀ ਤੇ ਗੈਂਗਸਟਰਾਂ ਦੀਆਂ ਅਪਰਾਧਿਕ ਕਾਰਵਾਈਆਂ ਨੂੰ ਨਕੇਲ ਪਾ ਕੇ ਪੰਜਾਬ ਵਿਚ ਸ਼ਾਂਤੀ ਬਹਾਲ ਕੀਤੀ ਜਾਵੇ | ਡਾ. ਅਮਰ ਸਿੰਘ ਨੇ ਪੰਜਾਬ ਦੇ ਮੌਜੂਦਾ ਮਾੜੇ ਹਾਲਾਤਾਂ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ |
ਪਿਛਲੀ ਖ਼ਬਰ ਕੋਰਡੀਆ ਸੰਸਥਾ ਦੇ ਹੋਟਲ ਮੈਨੇਜਮੈਂਟ ਦੇ ਵਿਦਿਆਰਥੀ ਯੂਨੀਵਰਸਿਟੀ ਟੌਪਰ ਰਹੇ ਅਗਲੀ ਖ਼ਬਰ ਸ੍ਰੀ ਦੁਰਗਾ ਮਾਤਾ ਮੰਦਰ ਅਰਨੋਂ ਵਿਖੇ ਜਾਗਰਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।