20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਕੋਰਡੀਆ ਸੰਸਥਾ ਦੇ ਹੋਟਲ ਮੈਨੇਜਮੈਂਟ ਦੇ ਵਿਦਿਆਰਥੀ ਯੂਨੀਵਰਸਿਟੀ ਟੌਪਰ ਰਹੇ

ਅਜੀਤ ਡੈਸਕ 28-03-2026
ਸੰਘੋਲ, 27 ਮਾਰਚ (ਪਰਮਵੀਰ ਸਿੰਘ ਧਨੋਆ)-ਕੋਰਡੀਆ ਗਰੁੱਪ ਆਫ਼ ਐਜੂਕੇਸ਼ਨਲ ਇੰਸਟੀਚਿਊਟਸ ਦੇ ਹੋਟਲ ਮੈਨੇਜਮੈਂਟ ਵਿਭਾਗ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਲੋਂ ਲਈ ਗਈ ਬੈਚਲਰ ਆਫ਼ ਹੋਟਲ ਮੈਨੇਜਮੈਂਟ ਅਤੇ ਕੇਟਰਿੰਗ ਟੈਕਨਾਲੋਜੀ ਦੀ ਫਾਈਨਲ ਪ੍ਰੀਖਿਆ ਵਿਚ ਯੂਨੀਵਰਸਿਟੀ 'ਚੋਂ ਪਹਿਲਾ ਅਤੇ ਹਰਮਨਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ ਹੈ | ਜਿਸ ਕਾਰਨ ਯੂਨੀਵਰਸਿਟੀ ਵਲੋਂ ਉਨ੍ਹਾਂ ਨੂੰ ਗੋਲਡ ਅਤੇ ਸਿਲਵਰ ਮੈਡਲ ਨਾਲ ਸਨਮਾਨਿਤ ਕੀਤਾ ਗਿਆ | ਜਾਣਕਾਰੀ ਦਿੰਦਿਆਂ ਵਿਭਾਗ ਮੁਖੀ ਅੰਮਿ੍ਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਕਾਲਜ ਲਈ ਮਾਣ ਵਾਲੀ ਗੱਲ ਹੈ | ਸੰਸਥਾ ਦੇ ਚੇਅਰਮੈਨ ਦਿਲਜੀਤ ਰਾਣਾ ਅਤੇ ਕਾਰਜਕਾਰੀ ਟਰੱਸਟੀ ਡਾ. ਉਰਮਿਲ ਵਰਮਾ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਉਕਤ ਪ੍ਰਾਪਤੀ ਦਾ ਸਿਹਰਾ ਇਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਅਣਥੱਕ ਮਿਹਨਤ ਤੇ ਲਗਨ ਨੂੰ ਜਾਂਦਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਕੋਰਡੀਆ ਸੰਸਥਾ ਸਾਰੇ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਦੇਣ ਲਈ ਵਚਨਬੱਧ ਹੈ, ਜਿਸ ਸਦਕਾ ਚੰਗੇ ਨਤੀਜੇ ਦੇਖਣ ਨੂੰ ਮਿਲ ਰਹੇ ਹਨ | ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਕੈਂਪਸ ਡਾਇਰੈਕਟਰ ਡਾ. ਰਾਜਵੀਰ ਸਿੰਘ ਗੁਲੀਆ, ਡਾ. ਮੋਨਿਕਾ ਸ਼ਰਮਾ ਅਤੇ ਸਮੂਹ ਸਟਾਫ਼ ਨੇ ਇਸ ਸਫਲਤਾ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਇਸ ਮੌਕੇ ਪ੍ਰਦੀਪ ਤਮਤਾ ਅਤੇ ਹਰਮੀਤ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਐੱਨ. ਐੱਸ. ਐੱਸ. ਕੈਂਪ ਲਗਾਇਆ ਅਗਲੀ ਖ਼ਬਰ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਸੰਸਦ ਵਿਚ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।