20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸ਼੍ਰੋਮਣੀ ਕਮੇਟੀ ਦੇ ਇਜਲਾਸ 'ਚ ਜਮਹੂਰੀਅਤ ਨੂੰ ਬਹਾਲ ਕਰਨ ਦਾ ਮਤਾ ਪਾਸ ਹੋਵੇ-ਮਾਨ

ਅਜੀਤ ਡੈਸਕ 28-03-2026
ਫ਼ਤਹਿਗੜ੍ਹ ਸਾਹਿਬ, 27 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ 28 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਹੋਣ ਵਾਲੇ ਇਜਲਾਸ ਵਿਚ ਸ਼ਾਮਿਲ ਹੋਣ ਵਾਲੇ ਮੈਂਬਰਾਂ ਅਤੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਦੀ 15 ਸਾਲਾਂ ਤੋਂ ਘਾਣ ਕੀਤੀ ਗਈ ਜਮਹੂਰੀਅਤ ਨੂੰ ਬਹਾਲ ਕਰਨ ਲਈ ਉਚੇਚੇ ਤੌਰ 'ਤੇ ਜਨਰਲ ਚੋਣਾਂ ਸਬੰਧੀ ਮਤਾ ਪਾਸ ਕਰਵਾਉਣ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ | ਸ. ਮਾਨ ਨੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪਹਿਲੀਆਂ ਸਰਕਾਰਾਂ ਵਲੋਂ ਬੀਤੇ 15 ਸਾਲਾਂ ਤੋਂ ਸਿੱਖ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਮੇਂ ਸਿਰ ਜਨਰਲ ਚੋਣਾਂ ਨਾ ਕਰਵਾ ਕੇ ਜਮਹੂਰੀਅਤ ਦਾ ਘਾਣ ਕੀਤਾ ਹੈ, ਜਦੋਂਕਿ ਸੰਵਿਧਾਨ ਮੁਤਾਬਿਕ ਇਹ ਚੋਣਾਂ ਹਰ 5 ਸਾਲ ਬਾਅਦ ਹੋਣੀਆਂ ਚਾਹੀਦੀਆਂ ਹਨ | ਜੋ ਕਿ ਸਿੱਖ ਕੌਮ ਨਾਲ ਹੁਕਮਰਾਨ ਵਿਧਾਨਿਕ, ਸਮਾਜਿਕ, ਨਿਆਇਕ ਤੌਰ 'ਤੇ ਵੱਡੀ ਬੇਇਨਸਾਫ਼ੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ 'ਤੇ ਕਾਬਜ਼ ਧਿਰ ਗੈਰ ਕਾਨੂੰਨੀ ਤੌਰ 'ਤੇ ਕੰਮ ਕਰਦੀ ਆ ਰਹੀ ਹੈ, ਕਿਉਂਕਿ ਕਾਨੂੰਨੀ ਤੌਰ 'ਤੇ ਚੁਣੇ ਹੋਏ ਮੈਂਬਰਾਂ ਦੀ ਮਿਆਦ ਖ਼ਤਮ ਹੋ ਚੁੱਕੀ ਹੈ, ਦੂਜੇ ਪਾਸੇ ਮੌਜੂਦਾ ਅਧਿਕਾਰੀ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਕਰਵਾਉਣ ਲਈ ਸੁਹਿਰਦ ਨਹੀਂ ਹਨ ਅਤੇ ਨਾ ਹੀ ਵਾਰ-ਵਾਰ ਕਹਿਣ 'ਤੇ ਵੀ ਕੇਂਦਰ ਸਰਕਾਰ 'ਤੇ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਲਈ ਕਿਸੇ ਤਰ੍ਹਾਂ ਦਾ ਦਬਾਅ ਪਾਇਆ ਜਾ ਰਿਹਾ ਹੈ | ਉਨ੍ਹਾਂ ਮੌਜੂਦਾ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਬਜਟ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਕਰਵਾਉਣ ਸਬੰਧੀ ਹਾਊਸ ਵਿਚ ਮਤਾ ਪਾਸ ਕਰਕੇ ਕੇਂਦਰ ਦੇ ਗ੍ਰਹਿ ਵਿਭਾਗ ਨੂੰ ਭੇਜਣ ਤਾਂ ਜੋ ਚੋਣਾਂ ਦਾ ਰਾਹ ਪੱਧਰਾ ਹੋ ਸਕੇ |
ਪਿਛਲੀ ਖ਼ਬਰ ਰਾਮ ਨੌਮੀ ਦਾ ਤਿਉਹਾਰ ਸਰਹਿੰਦ ਮੰਡੀ ਵਿਖੇ ਮਨਾਇਆ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਐੱਨ. ਐੱਸ. ਐੱਸ. ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।