20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਰਾਮ ਨੌਮੀ ਦਾ ਤਿਉਹਾਰ ਸਰਹਿੰਦ ਮੰਡੀ ਵਿਖੇ ਮਨਾਇਆ

ਅਜੀਤ ਡੈਸਕ 28-03-2026
ਫ਼ਤਹਿਗੜ੍ਹ ਸਾਹਿਬ, 27 ਮਾਰਚ (ਬਲਜਿੰਦਰ ਸਿੰਘ)-ਸ੍ਰੀ ਸਨਾਤਨ ਧਰਮ ਮੰਦਰ ਕਮੇਟੀ ਸਰਹਿੰਦ ਮੰਡੀ ਵਲੋਂ ਰਾਮ ਨੌਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਭਾਵਨਾ ਨਾਲ ਮਨਾਇਆ ਗਿਆ | ਇਸ ਧਾਰਮਿਕ ਸਮਾਗਮ ਵਿਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮ ਪਤਨੀ ਮਨਦੀਪ ਕੌਰ ਨਾਗਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਮ ਨੌਮੀ ਸਾਨੂੰ ਸੱਚਾਈ, ਧਰਮ, ਮਰਿਆਦਾ ਅਤੇ ਨਿਮਰਤਾ ਦਾ ਪਾਠ ਪੜ੍ਹਾਉਂਦੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਭਾਈਚਾਰੇ, ਪਿਆਰ ਅਤੇ ਸਾਂਝ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਸਮਾਗਮ ਵਿਚ ਮੰਦਰ ਦੇ ਪ੍ਰਧਾਨ ਸਤਪਾਲ ਪੁਰੀ, ਸਕੱਤਰ ਨਰਿੰਦਰ ਕੁਮਾਰ ਪਿ੍ੰਸ, ਚੇਅਰਮੈਨ ਨਰਿੰਦਰ ਸ਼ਰਮਾ, ਸੁਰਿੰਦਰ ਭਾਰਦਵਾਜ, ਰਾਕੇਸ਼ ਮੈਂਗੀ, ਸੁਰਿੰਦਰ ਕੁਮਾਰ, ਚਰਨਜੀਵ ਸ਼ਰਮਾ ਅਤੇ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸ਼ਹਿਰ ਦੇ ਵੱਡੀ ਗਿਣਤੀ ਵਿਚ ਭਗਤ ਜਨ ਹਾਜ਼ਰ ਸਨ | ਸਮਾਗਮ ਦੌਰਾਨ ਭਜਨ ਮੰਡਲੀਆਂ ਵਲੋਂ ਭਗਵਾਨ ਰਾਮ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ |
ਪਿਛਲੀ ਖ਼ਬਰ ਪ੍ਰਾਚੀਨ ਸ੍ਰੀ ਰਾਮ ਮੰਦਰ ਬਸੀ ਪਠਾਣਾਂ 'ਚ ਰਾਮ ਨੌਮੀ ਮਨਾਈ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਇਜਲਾਸ 'ਚ ਜਮਹੂਰੀਅਤ ਨੂੰ ਬਹਾਲ ਕਰਨ ਦਾ ਮਤਾ ਪਾਸ ਹੋਵੇ-ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।