20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਦੌਰਾਨ ਲੋਕਾਂ ਦਾ ਮਨੋਰੰਜਨ ਕਰਨਗੇ ਰਣਜੀਤ ਬਾਵਾ-ਵਿਧਾਇਕ ਰਾਏ

ਅਜੀਤ ਡੈਸਕ 28-03-2026
ਫ਼ਤਹਿਗੜ੍ਹ ਸਾਹਿਬ, 27 ਮਾਰਚ (ਮਨਪ੍ਰੀਤ ਸਿੰਘ)-ਅਨਾਜ ਮੰਡੀ ਸਰਹਿੰਦ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਜਨ ਰੈਲੀ ਹੋਣ ਜਾ ਰਹੀ ਹੈ | ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਇਲਾਕੇ ਦੇ ਸਮੂਹ ਨਿਵਾਸੀਆਂ ਨੂੰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਉਕਤ ਰੈਲੀ ਦੇ ਦੌਰਾਨ ਪੰਜਾਬ ਦੇ ਮਸ਼ਹੂਰ ਲੋਕ ਗਾਇਕ ਰਣਜੀਤ ਬਾਵਾ ਲੋਕਾਂ ਦਾ ਮਨੋਰੰਜਨ ਕਰਨ ਦੇ ਲਈ ਖੁੱਲ੍ਹਾ ਅਖਾੜਾ ਲਗਾਉਣਗੇ | ਵਿਧਾਇਕ ਰਾਏ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਲੋਕ ਭਲਾਈ ਲਈ ਬੇਮਿਸਾਲ ਕੰਮ ਕੀਤੇ ਗਏ ਹਨ | ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਵੱਡੇ ਸੁਧਾਰ ਲਿਆਂਦੇ ਗਏ ਹਨ | ਸਰਕਾਰੀ ਸਕੂਲਾਂ ਦੀ ਕਾਇਆ ਕਲਪ, ਮੁਫ਼ਤ ਇਲਾਜ ਦੀਆਂ ਸੁਵਿਧਾਵਾਂ ਅਤੇ ਪਿੰਡਾਂ ਤੇ ਸ਼ਹਿਰਾਂ ਵਿਚ ਸੜਕਾਂ ਦੇ ਵਿਕਾਸ ਵਰਗੇ ਕਦਮ ਲੋਕਾਂ ਦੀ ਜ਼ਿੰਦਗੀ ਨੂੰ ਸੁਧਾਰ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਦੇ ਵਿਕਾਸ ਦੀ ਨਵੀਂ ਦਿਸ਼ਾ ਨੂੰ ਦਰਸਾਏਗੀ ਅਤੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਬਾਰੇ ਸਿੱਧੀ ਜਾਣਕਾਰੀ ਮਿਲੇਗੀ | ਵਿਧਾਇਕ ਰਾਏ ਨੇ ਕਿਹਾ ਕਿ ਲੋਕਾਂ ਦਾ ਸਹਿਯੋਗ ਹੀ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ 'ਤੇ ਲੈ ਕੇ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਗਠਨ ਇੰਚਾਰਜ ਐਡਵੋਕੇਟ ਗੁਰਮੀਤ ਬਾਜਵਾ, 'ਆਪ' ਦੇ ਸੀਨੀਅਰ ਆਗੂ ਰਮੇਸ਼ ਕੁਮਾਰ ਸੋਨੂੰ, ਪਵੇਲ ਹਾਂਡਾ, ਮੋਹਿਤ ਸੂਦ, ਰਾਜ ਦਵਿੰਦਰ ਘੁੰਮਣ, ਨੋਰੰਗ ਸਿੰਘ ਖਰੋਡ, ਬਲਵੀਰ ਸੋਢੀ, ਏ.ਐਸ.ਆਈ. ਬਲਜਿੰਦਰ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਕਾਸ ਕਾਰਜਾਂ 'ਚ ਮਾੜੀ ਗੁਣਵੱਤਾ ਵਾਲਾ ਸਾਮਾਨ ਵਰਤਣ ਨਾਲ ਇੰਟਰਲਾਕ ਟਾਈਲਾਂ ਤੇ ਦੀਵਾਰਾਂ ਡਿੱਗੀਆਂ ਅਗਲੀ ਖ਼ਬਰ ਪ੍ਰਾਚੀਨ ਸ੍ਰੀ ਰਾਮ ਮੰਦਰ ਬਸੀ ਪਠਾਣਾਂ 'ਚ ਰਾਮ ਨੌਮੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।