19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਵਿਧਾਇਕ ਲਖਵੀਰ ਸਿੰਘ ਰਾਏ ਨੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ

ਅਜੀਤ ਡੈਸਕ 28-03-2026
ਫ਼ਤਹਿਗੜ੍ਹ ਸਾਹਿਬ, 27 ਮਾਰਚ (ਮਨਪ੍ਰੀਤ ਸਿੰਘ)-ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਸਰਹਿੰਦ ਮੰਡੀ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਗਿਆ | ਜਿਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ 28 ਮਾਰਚ ਨੂੰ ਕੀਤਾ ਜਾਵੇਗਾ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਹੁਣ ਤੱਕ 881 ਮੁਹੱਲਾ ਕਲੀਨਿਕ ਸੂਬੇ ਨੂੰ ਦਿੱਤੇ ਜਾ ਚੁੱਕੇ ਹਨ, ਜਿਸ ਤੋਂ ਸੂਬੇ ਦੇ ਲੱਖਾਂ ਹੀ ਲੋਕ ਫ਼ਾਇਦਾ ਲੈ ਚੁੱਕੇ ਹਨ | ਆਮ ਆਦਮੀ ਕਲੀਨਿਕ ਵਿਚ ਜਿੱਥੇ ਡਾਕਟਰ ਵਲੋਂ ਚੈੱਕਅਪ ਕੀਤਾ ਜਾਂਦਾ ਹੈ ਉੱਥੇ ਹੀ 48 ਤਰ੍ਹਾਂ ਦੇ ਖ਼ੂਨ ਦੇ ਟੈੱਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਨਾਲ ਹੀ ਦਵਾਈਆਂ ਵੀ ਮੁਫ਼ਤ ਉਪਲਬਧ ਕਰਵਾਈਆਂ ਜਾਂਦੀਆਂ ਹਨ | ਇੱਥੋਂ ਤੱਕ ਕਿ ਪਰਚੀ ਬਣਾਉਣ ਲਈ ਵੀ ਕੋਈ ਪੈਸਾ ਨਹੀਂ ਲੱਗਦਾ | ਇੱਥੇ ਹੀ ਬੱਸ ਨਹੀਂ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ ਤਾਂ ਜੋ ਆਰਥਿਕ ਪੱਖੋਂ ਕਮਜ਼ੋਰ ਵਿਅਕਤੀ ਕਿਸੇ ਬਿਮਾਰੀ ਦਾ ਸ਼ਿਕਾਰ ਨਾ ਹੋਵੇ | ਆਉਣ ਵਾਲੇ ਦਿਨਾਂ ਵਿਚ ਸੂਬੇ ਨੂੰ ਹੋਰ ਮੁਹੱਲਾ ਕਲੀਨਿਕ ਮਿਲਣ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸਰਹਿੰਦ ਮੰਡੀ ਵਿਖੇ ਇਕ ਬਹੁਤ ਹੀ ਸ਼ਾਨਦਾਰ ਮਹੱਲਾ ਕਲੀਨਿਕ ਬਣਾਇਆ ਗਿਆ ਹੈ | ਇਸ ਮੁਹੱਲਾ ਕਲੀਨਿਕ ਦੇ ਨਾਲ ਜਿੱਥੇ ਸ਼ਹਿਰ ਵਾਸੀਆਂ ਨੂੰ ਸਿਹਤ ਨਾਲ ਸੰਬੰਧਿਤ ਸੇਵਾਵਾਂ ਘਰ ਦੇ ਨੇੜੇ ਮਿਲਣਗੀਆਂ, ਉੱਥੇ ਹੀ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਚ ਭੀੜ ਘਟੇਗੀ | ਇਸ ਮੌਕੇ 'ਤੇ ਸਿਵਲ ਸਰਜਨ, ਐਸ.ਐਮ.ਓ. ਜਸਪ੍ਰੀਤ ਸਿੰਘ ਬੇਦੀ, ਡਾ. ਸੁਰਿੰਦਰ ਸਿੰਘ ਐਸ.ਐਮ.ਓ. ਚਨਾਰਥਲ, ਦਿਲਪ੍ਰੀਤ ਸਿੰਘ ਭੱਟੀ, ਰਾਜੇਸ਼ ਉਪਲ, ਹਿਤੇਸ਼ ਉੱਪਲ, ਰਾਜ ਦਵਿੰਦਰ ਘੁੰਮਣ, ਨੰਬਰਦਾਰ ਬੰਟੀ ਸੈਣੀ, ਮਾਨਵ ਟਿਵਾਣਾ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਜੀ.ਪੀ. ਵਲੋਂ ਸਰਹਿੰਦ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਅਗਲੀ ਖ਼ਬਰ ਪੰਜਾਬ 'ਚ ਚੱਲਦੀਆਂ ਲੋਕ ਭਲਾਈ ਸਕੀਮਾਂ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੇਣ-ਗੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।