ਫ਼ਤਹਿਗੜ੍ਹ ਸਾਹਿਬ, 29 ਮਾਰਚ (ਮਨਪ੍ਰੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਸਾਲ 2025-26 ਦਾ ਨਤੀਜਾ ਘੋਸ਼ਿਤ ਕੀਤਾ ਗਿਆ | ਜਿਸ ਦੇ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੋਮੈਂਟੋ ਦੇ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਦੇ ਵਿਚ ਸ਼ਿਰਕਤ ਕੀਤੀ | ਪਿ੍ੰਸੀਪਲ ਸਰਬਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਰੇ ਸਕੂਲਾਂ ਦੇ ਵਿਚ ਮਾਪੇ ਅਧਿਆਪਕ ਮਿਲਣੀ ਰੱਖੀ ਗਈ ਹੈ | ਪ੍ਰੋਗਰਾਮ ਵਿਚ ਆਏ ਮਾਪਿਆਂ ਨੂੰ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ ਗਿਆ ਅਤੇ ਆਉਣ ਵਾਲੇ ਸੈਸ਼ਨ ਦੇ ਲਈ ਦਾਖਲਾ ਮੁਹਿੰਮ ਚਲਾਉਣ ਦੇ ਲਈ ਪ੍ਰੇਰਿਤ ਕੀਤਾ ਗਿਆ ਤੇ ਨਾਲ ਹੀ ਸਕੂਲ ਦੀਆਂ ਉਪਲਬਧੀਆਂ ਬਾਰੇ ਵੀ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਾਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਉਨ੍ਹਾਂ ਵੱਲੋਂ ਅੱਜ ਛੇਵੀਂ, ਸੱਤਵੀਂ, ਨੌਵੀਂ ਅਤੇ 11ਵੀਂ ਕਲਾਸ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਅਮਨਦੀਪ ਕੌਰ, ਮਾਸਟਰ ਨਰਿੰਦਰ ਸਿੰਘ, ਗੁਰਸੇਵਕ ਸਿੰਘ, ਲੈਕਚਰਾਰ ਸੰਦੀਪ ਸੂਦ, ਲੈਕਚਰਾਰ ਹਰ ਜਤਿੰਦਰ ਸਿੰਘ, ਲੈਕਚਰਾਰ ਬਿਕਰਮਜੀਤ ਸਿੰਘ, ਲੈਕਚਰਾਰ ਗੁਰ ਸਤਵੀਰ ਕੌਰ, ਲੈਕਚਰਾਰ ਅਮਨਦੀਪ ਕੌਰ, ਰਜਨਦੀਪ ਕੌਰ, ਜਸਵੀਰ ਕੌਰ, ਕੁਲਜਿੰਦਰ ਕੌਰ, ਹਰਪ੍ਰੀਤ ਕੌਰ, ਰੋਸ਼ਾ ਸਿੰਘ, ਹਰਵੀਰ ਸਿੰਘ, ਤਰੁਣ ਮਿੱਤਰ, ਵਰਿੰਦਰ ਸਿੰਘ, ਮੈਨੇਜਰ ਲਖਵੀਰ ਸਿੰਘ ਆਦਿ ਵੀ ਹਾਜ਼ਰ ਸਨ |