03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸ਼ਾਨਦਾਰ 4 ਸਾਲ ਭਗਵੰਤ ਮਾਨ ਸਰਕਾਰ ਨਾਲ ਮੁਹਿੰਮ ਤਹਿਤ ਟਿਵਾਣਾ ਨੇ ਲੋਕਾਂ ਨਾਲ ਰਚਾਇਆ ਸੰਵਾਦ

ਅਜੀਤ ਡੈਸਕ 30-03-2026
ਸਮਾਣਾ, 29 ਮਾਰਚ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਨਿੱਜੀ ਸਹਾਇਕ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ ਨੇ ਪਿੰਡ ਫਤਹਿਮਾਜਰੀ ਵਿਖੇ ਲੋਕਾਂ ਨਾਲ ਖੁੱਲ੍ਹੇ ਦਿਲ ਨਾਲ ਮੁਲਾਕਾਤ ਕੀਤੀ | ਸੰਵਾਦ ਪ੍ਰੋਗਰਾਮ ਤਹਿਤ ਉਨ੍ਹਾਂ ਨੇ ਇਲਾਕਾ ਵਾਸੀਆਂ ਦੀਆਂ ਵੱਖ-ਵੱਖ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਤੇ ਵਿਕਾਸ ਕਾਰਜਾਂ ਸੰਬੰਧੀ ਵਿਚਾਰ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮਿਲ ਰਿਹਾ ਭਰਪੂਰ ਪਿਆਰ ਤੇ ਵਿਸ਼ਵਾਸ ਇਸ ਗੱਲ ਦਾ ਸਬੂਤ ਹੈ ਕਿ ਭਗਵੰਤ ਮਾਨ ਸਰਕਾਰ ਦੇ 4 ਸਾਲਾਂ ਦੇ ਕੰਮਾਂ ਤੋਂ ਲੋਕ ਬਹੁਤ ਸੰਤੁਸ਼ਟ ਹਨ | ਗੁਰਦੇਵ ਸਿੰਘ ਟਿਵਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਭਲਾਈ ਲਈ ਤੇ ਇਲਾਕੇ ਦੇ ਸਮੁੱਚੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਲੋਕਾਂ ਦੀਆਂ ਮੰਗਾਂ ਨੂੰ ਤਰਜੀਹ ਦੇ ਕੇ ਜਲਦ ਹੱਲ ਕੀਤਾ ਜਾਵੇਗਾ | ਇਸ ਮੌਕੇ ਲੋਕਾਂ ਨੇ ਵੀ ਸਰਕਾਰ ਵਲੋਂ ਚੱਲ ਰਹੀਆਂ ਭਲਾਈ ਯੋਜਨਾਵਾਂ ਦੀ ਭਰਪੂਰ ਤਾਰੀਫ਼ ਕੀਤੀ |
ਪਿਛਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਮਰਹੂਮ ਡਾ. ਭਾਗ ਸਿੰਘ ਦੇ ਪਰਿਵਾਰ ਵਲੋਂ ਸਰਕਾਰੀ ਸੀ.ਸੈ. ਸਕੂਲ ਚਕਰ ਦੇ ਅੱਵਲ ਵਿਦਿਆਰਥੀਆਂ ਦਾ ਨਕਦ ਰਾਸ਼ੀ ਨਾਲ ਸਨਮਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।