03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸਰਕਾਰੀ ਐਲੀਮੈਂਟਰੀ ਸਕੂਲ ਘਨੌਰ ਦਾ ਨਤੀਜਾ ਸੌ ਫ਼ੀਸਦੀ ਰਿਹਾ

ਅਜੀਤ ਡੈਸਕ 30-03-2026
ਘਨੌਰ, 29 ਮਾਰਚ (ਸਰਦਾਰਾ ਸਿੰਘ ਲਾਛੜੂ)-ਸਰਕਾਰੀ ਐਲੀਮੈਂਟਰੀ ਸਕੂਲ ਘਨੌਰ ਵਲੋਂ ਵਿਦਿਆਰਥੀਆਂ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਸਕੂਲ ਦੇ ਹੈੱਡ ਮਾਸਟਰ ਮਨਮੋਹਨ ਸਿੰਘ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਾਲ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ, ਜਿਸ ਨਾਲ ਸਕੂਲ ਦੇ ਅਧਿਆਪਕਾਂ ਅਤੇ ਮਾਪਿਆਂ 'ਚ ਖੁਸ਼ੀ ਦੀ ਲਹਿਰ ਦੌੜ ਗਈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ | ਪਹਿਲੀ ਕਲਾਸ ਵਿਚ ਸ਼ਿਵਾਨਵੀ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਗੁਰਮੇਹਰ ਸਿੰਘ ਅਤੇ ਅਗਮਜੋਤ ਸਿੰਘ ਦੂਜੇ ਸਥਾਨ 'ਤੇ ਰਹੇ | ਈਸਾ ਅਤੇ ਸ਼ਿਵਮ ਤੀਸਰੇ ਸਥਾਨ 'ਤੇ ਰਹੇ | ਦੂਜੀ ਕਲਾਸ 'ਚ ਰਾਗਿਨੀ ਨੇ ਪਹਿਲਾ, ਫ਼ਰਮਾਨ ਖਾਨ ਨੇ ਦੂਜਾ ਅਤੇ ਤਕਦੀਰ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ | ਤੀਜੀ ਕਲਾਸ 'ਚ ਅਰਮਾਨ ਸਿੰਘ ਪਹਿਲੇ, ਜੋਤੀ ਕੁਮਾਰੀ ਦੂਜੇ ਅਤੇ ਗੋਰੀ ਤੇ ਸੀਰਤ ਤੀਸਰੇ ਸਥਾਨ 'ਤੇ ਰਹੇ | ਇਸੇ ਤਰ੍ਹਾਂ ਚੌਥੀ ਕਲਾਸ 'ਚ ਗਗਨਦੀਪ ਕੌਰ ਪਹਿਲੇ, ਸ਼ੁਕਰਗੁਜ਼ਾਰ ਸਿੰਘ ਦੂਜੇ ਅਤੇ ਰਾਧਾ ਤੀਸਰੇ ਸਥਾਨ 'ਤੇ ਰਹੀ | ਨਤੀਜਾ ਐਲਾਨਣ ਤੋਂ ਬਾਅਦ ਸਕੂਲ 'ਚ ਖੁਸ਼ੀ ਦਾ ਮਾਹੌਲ ਰਿਹਾ | ਸਕੂਲ ਮੈਨੇਜਮੈਂਟ ਕਮੇਟੀ ਵਲੋਂ ਬੱਚਿਆਂ ਦੇ ਮਾਪਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਇਸ ਮੌਕੇ ਸਕੂਲ ਇੰਚਾਰਜ ਮਨਮੋਹਨ ਸਿੰਘ, ਕਮੇਟੀ ਚੇਅਰਮੈਨ ਬਲਜੀਤ ਕੌਰ, ਲਖਵੀਰ ਸਿੰਘ ਘਨੌਰ ਅਤੇ ਸਮੂਹ ਸਟਾਫ਼ ਵਲੋਂ ਮਾਪਿਆਂ ਦੇ ਸਹਿਯੋਗ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ | ਅਧਿਆਪਕਾਂ ਨੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ |
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਸ ਵੈੱਲਫੇਅਰ ਐਸੋਸੀਏਸ਼ਨ ਨਾਭਾ ਦੀ ਹੋਈ ਚੋਣ ਅਗਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।