03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਵਿਧਾਇਕ ਦੇਵ ਮਾਨ ਨੇ ਸਵ. ਲਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਅਜੀਤ ਡੈਸਕ 30-03-2026
ਨਾਭਾ, 29 ਮਾਰਚ (ਜਗਨਾਰ ਸਿੰਘ ਦੁਲੱਦੀ)-ਲੰਘੀ ਕੱਲ੍ਹ ਪੰਜਾਬ ਕਾਂਗਰਸ ਦੇ ਦਿੱਗਜ ਆਗੂ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਪ੍ਰਮਾਤਮਾ ਦੇ ਚਰਨਾਂ ਵਿਚ ਜਾ ਬਿਰਾਜੇ ਸਨ, ਜਿਨ੍ਹਾਂ ਦਾ ਪਰਿਵਾਰ ਵਲੋਂ ਪਟਿਆਲਾ ਸਥਿਤ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ | ਸਵਰਗੀ ਲਾਲ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਉਚੇਚੇ ਤੌਰ 'ਤੇ ਪਹੁੰਚੇ | ਉਪਰੰਤ ਵਿਧਾਇਕ ਦੇ ਮਾਨ ਨੇ ਕਿਹਾ ਕਿ ਲਾਲ ਸਿੰਘ ਇਕ ਬਹੁਤ ਹੀ ਦੂਰ ਅੰਦੇਸ਼ੀ ਆਗੂ ਸਨ ਜੋ ਕੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਪੰਜਾਬ ਤੇ ਪੰਜਾਬੀਅਤ ਦੀ ਭਲਾਈ ਲਈ ਕੰਮ ਕਰਦੇ ਸਨ |
ਪਿਛਲੀ ਖ਼ਬਰ ਬਲਾਕ ਸੰਮਤੀ ਦੇ ਉਪ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਦਾ ਸਮਾਜ ਸੇਵੀ ਆਗੂਆਂ ਵਲੋਂ ਸਨਮਾਨ ਅਗਲੀ ਖ਼ਬਰ ਸੀਨੀਅਰ ਸਿਟੀਜ਼ਨਸ ਵੈੱਲਫੇਅਰ ਐਸੋਸੀਏਸ਼ਨ ਨਾਭਾ ਦੀ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।