03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਬਲਾਕ ਸੰਮਤੀ ਦੇ ਉਪ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਦਾ ਸਮਾਜ ਸੇਵੀ ਆਗੂਆਂ ਵਲੋਂ ਸਨਮਾਨ

ਅਜੀਤ ਡੈਸਕ 30-03-2026
ਰਾਜਪੁਰਾ, 29 ਮਾਰਚ (ਜੀ.ਪੀ. ਸਿੰਘ)-ਨੇੜਲੇ ਪਿੰਡ ਖ਼ਾਨਪੁਰ ਗੰਡਿਆਂ (ਰੇਲੂ) ਵਿਖੇ ਇਕ ਸਨਮਾਨ ਸਮਾਰੋਹ ਦੌਰਾਨ ਸੀਨੀਅਰ ਆਗੂ ਬੇਅੰਤ ਸਿੰਘ ਝੁੰਗੀਆਂ ਪ੍ਰਧਾਨ ਏਕਨੂਰ ਸੰਸਥਾ, ਗੁਰਪ੍ਰੀਤ ਸਿੰਘ ਸੀਲ ਯੂਥ ਪ੍ਰਧਾਨ, ਸਤਪਾਲ ਸਿੰਘ ਮਹਿਮਦਪੁਰ ਪ੍ਰੈੱਸ ਸਕੱਤਰ ਬੀਕੇਯੂ ਸਿੱਧੂਪੁਰ, ਗੋਲਡੀ ਮਲਕਪੁਰ ਵਲੋਂ ਸਾਂਝੇ ਤੌਰ 'ਤੇ ਬਲਾਕ ਸੰਮਤੀ ਸ਼ੰਭੂ ਕਲਾ ਦੇ ਸਰਬ ਸੰਮਤੀ ਦੇ ਨਾਲ ਚੁਣੇ ਗਏ ਉਪ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਦਾ ਸਿਰੋਂਪਾਉ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਨਵ-ਨਿਯੁਕਤ ਉਪ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਨੇ ਸਮਾਜ ਸੇਵੀ ਆਗੂਆਂ ਵਲੋਂ ਦਿੱਤੇ ਗਏ ਮਾਨ ਸਨਮਾਨ ਬਦਲੇ ਧੰਨਵਾਦ ਕਰਦਿਆਂ ਵਿਸ਼ਵਾਸ ਦਵਾਇਆ ਕਿ ਉਹ ਬਲਾਕ ਸੰਮਤੀ ਸ਼ੰਭੂ ਅਧੀਨ ਆਉਂਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਪੱਖੋਂ ਪੰਜਾਬ ਸਰਕਾਰ ਅਤੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਵਲੋਂ ਸਰਕਾਰੀ ਗਰਾਂਟਾਂ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦੇਣਗੇ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਲਾਲ ਲਕੀਰ ਅਧੀਨ ਆਉਂਦੇ ਘਰਾਂ ਦੇ ਮਾਲਕਾਂ ਨੂੰ 'ਮੇਰਾ ਘਰ ਮੇਰੇ ਨਾਮ' ਸਕੀਮ ਦੇ ਤਹਿਤ ਉਨ੍ਹਾਂ ਨੂੰ ਮਾਲਕੀ ਦੀ ਅਧਿਕਾਰ ਸੌਂਪ ਰਹੀ ਹੈ ਉੱਥੇ ਪੰਜਾਬ ਸੂਬੇ ਦੇ ਹਰੇਕ ਨਾਗਰਿਕ ਨੂੰ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਦੇ ਤਹਿਤ 10 ਲੱਖ ਰੁਪਏ ਦਾ ਸਿਹਤ ਬੀਮਾ ਕਰਵਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਚਰਨ ਕੌਰ ਭਾਮੀਆਂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਸਵ. ਲਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।