03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਬਿਨਾਂ ਨੰਬਰੀ ਮੋਟਰਸਾਈਕਲ ਅਤੇ ਚੋਰੀ ਦੇ ਮੋਬਾਈਲਾਂ ਸਮੇਤ ਕਾਬੂ

ਅਜੀਤ ਡੈਸਕ 30-03-2026
ਰਾਜਪੁਰਾ, 29 ਮਾਰਚ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਬਿਨਾਂ ਨੰਬਰੀ ਮੋਟਰ ਸਾਈਕਲ ਅਤੇ ਚੋਰੀ ਦੇ ਮੋਬਾਈਲਾਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਡੀ.ਐੱਸ.ਪੀ. ਮਨਜੀਤ ਸਿੰਘ ਦੀਆਂ ਹਦਾਇਤਾਂ 'ਤੇ ਥਾਣੇਦਾਰ ਜਗਦੀਸ਼ ਕੁਮਾਰ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਗਸ਼ਤ 'ਤੇ ਸੀ | ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਕਿ ਇਕ ਵਿਅਕਤੀ ਮੋਬਾਈਲ ਖੋਹ ਕਰਨ ਦਾ ਆਦੀ ਹੈ ਅਤੇ ਅੱਜ ਵੀ ਬਿਨਾਂ ਨੰਬਰੀ ਮੋਟਰਸਾਈਕਲ 'ਤੇ ਮੋਬਾਈਲ ਵੇਚਣ ਜਾ ਰਿਹਾ ਹੈ | ਇਸ 'ਤੇ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ | ਉਸ ਨੂੰ ਤਿੰਨ ਮੋਬਾਈਲਾਂ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਪੁਲਿਸ ਨੇ ਧਰਮਿੰਦਰ ਸਿੰਘ ਅਤੇ ਉਸ ਦੇ ਨਾਮਾਲੂਮ ਸਾਥੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਦਿੱਤੀ ਹੈ |
ਪਿਛਲੀ ਖ਼ਬਰ ਸ਼ੈਰੀ ਰਿਆੜ ਵਲੋਂ ਮੁੱਖ ਮੰਤਰੀ ਕੋਲ ਸਨੌਰ ਲਈ ਵਿਸ਼ੇਸ਼ ਪੈਕੇਜ ਦੀ ਮੰਗ ਅਗਲੀ ਖ਼ਬਰ ਭਾਜਪਾ ਵਲੋਂ ਜਗਰਾਉਂ ਹਲਕੇ 'ਚ ਦੋ ਰੋਜ਼ਾ ਪੰਡਿਤ ਦੀਨ ਦਿਆਲ ਉਪਾਧਿਆਏ ਸਿਖਲਾਈ ਕੈਂਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।