03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸਰਕਾਰੀ ਹਾਈ ਸਕੂਲ ਪਿੰਡ ਸਾਨੀਪੁਰ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 30-03-2026
ਫ਼ਤਹਿਗੜ੍ਹ ਸਾਹਿਬ, 29 ਮਾਰਚ (ਮਨਪ੍ਰੀਤ ਸਿੰਘ)-ਸਰਕਾਰੀ ਹਾਈ ਸਕੂਲ ਸਾਨੀਪੁਰ ਵਲੋਂ ਸਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ ਜਿਸ ਵਿਚ ਛੇਵੀਂ, ਸੱਤਵੀਂ ਅਤੇ ਨੌਵੀਂ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਮੌਕੇ ਗਰਾਮ ਪੰਚਾਇਤ ਸਾਨੀਪੁਰ ਦੇ ਸਰਪੰਚ ਇੰਦਰਦੀਪ ਸਿੰਘ ਰੰਧਾਵਾ ਅਤੇ ਓਲਡ ਸਟੂਡੈਂਟ ਫੈਡਰੇਸ਼ਨ ਨੇ ਸਰਕਾਰੀ ਹਾਈ ਸਕੂਲ ਸਾਨੀਪੁਰ ਵਲੋਂ ਪੁਜ਼ੀਸਨਾਂ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਅਧਿਆਪਕਾ ਕਮਲਵੀਰ ਕੌਰ ਨੇ ਦੱਸਿਆ ਕਿ ਅੱਜ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿੱਥੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ ਸੀ ਅਤੇ ਵਿਦਿਆਰਥੀਆਂ ਦਾ ਨਤੀਜਾ ਵੀ ਘੋਸ਼ਿਤ ਕੀਤਾ ਗਿਆ | ਇਸ ਮੌਕੇ ਚੰਗੀਆਂ ਪੁਜ਼ੀਸਨਾਂ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਪਿੰਡ ਦੇ ਸਰਪੰਚ ਇੰਦਰਦੀਪ ਸਿੰਘ ਰੰਧਾਵਾ ਵਲੋਂ ਕੀਤਾ ਗਿਆ | ਮੁੱਖ ਅਧਿਆਪਕਾ ਕਮਲਵੀਰ ਕੌਰ ਕਿਹਾਕਿ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨੀ ਚਾਹੀਦੀ ਹੈ ਤਾਂ ਜੋ ਅੱਗੇ ਜਾ ਕੇ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ | ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਵੀਂ ਰਜਿਸਟਰੇਸ਼ਨ ਖੁੱਲ੍ਹ ਚੁੱਕੀ ਹੈ ਇਸ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਦੇ ਵਿਚ ਸਮੇਂ ਸਿਰ ਦਾਖਲ ਕਰਵਾਓ | ਇਸ ਤੋਂ ਇਲਾਵਾ ਓਲਡ ਸਟੂਡੈਂਟ ਫੈਡਰੇਸ਼ਨ ਸਰਕਾਰੀ ਹਾਈ ਸਕੂਲ ਸਾਨੀਪੁਰ ਵਲੋਂ ਧਰਮ ਸਿੰਘ ਦੀ ਅਗਵਾਈ 'ਚ ਵਿਦਿਆਰਥੀਆਂ ਨੂੰ ਮੋਮੈਂਟੋ ਦਿੱਤੇ ਗਏ | ਜਦਕਿ ਛੇਵੀਂ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਲਈ 185 ਕਾਪੀਆਂ ਅਤੇ ਨੌਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ 185 ਰਜਿਸਟਰ ਵੀ ਮੁਹੱਈਆ ਕਰਵਾਏ ਗਏ ਅਤੇ ਸਭ ਤੋਂ ਵੱਧ ਹਾਜ਼ਰ ਰਹਿਣ ਵਾਲੇ ਅਤੇ ਅਨੁਸ਼ਾਸਨ ਦੇ ਵਿਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਗੁਰਦੀਪ ਸਿੰਘ, ਸ਼ਾਦੀਰਾਮ, ਜਸਪ੍ਰੀਤ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੀ ਚੇਅਰਮੈਨ ਸੁਨੀਤਾ, ਰੁਪਿੰਦਰ ਕੌਰ, ਪਰਮਜੀਤ ਕੌਰ, ਮੋਨਿਕਾ ਗੁਪਤਾ, ਪੁਨੀਤ ਗਰੇਵਾਲ, ਅਵੀ ਛਾਬੜਾ, ਨੀਰਜ ਤ੍ਰੇਹਨ, ਵਿਕਾਸ ਕੁਮਾਰ, ਨਰਿੰਦਰ ਕੁਮਾਰ, ਰੇਖਾ ਰਾਣੀ, ਪਰਮਜੀਤ ਕੌਰ, ਰਛਪਾਲ ਕੌਰ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਇਮਾਰਤ ਦੇ ਲੈਂਟਰ ਪੈਣ ਦੀ ਸੇਵਾ ਸਫਲਤਾ ਪੂਰਵਕ ਸਮਾਪਤ ਅਗਲੀ ਖ਼ਬਰ ਸ਼ੈਰੀ ਰਿਆੜ ਵਲੋਂ ਮੁੱਖ ਮੰਤਰੀ ਕੋਲ ਸਨੌਰ ਲਈ ਵਿਸ਼ੇਸ਼ ਪੈਕੇਜ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।