ਮੰਡੀ ਗੋਬਿੰਦਗੜ੍ਹ, 29 ਮਾਰਚ (ਰਾਜੇਸ਼ ਸ਼ਰਮਾ)-ਸਥਾਨਕ ਦਲੀਪ ਨਗਰ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਵਲੋਂ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਇਮਾਰਤ ਦੇ ਲੈਂਟਰ ਪੈਣ ਦੀ ਸੇਵਾ ਸਫ਼ਲਤਾਪੂਰਵਕ ਸੰਪੰਨ ਕੀਤੀ ਗਈ | ਇਹ ਸੇਵਾ ਸੁਸਾਇਟੀ ਦੇ ਪ੍ਰਧਾਨ ਅਮਰੀਕ ਸਿੰਘ ਮੰਡੇਰ ਅਤੇ ਫਾਊਾਡਰ ਮੈਂਬਰ ਸੁਰਜਨ ਸਿੰਘ ਦੀ ਦੇਖਰੇਖ ਹੇਠ ਪੂਰੀ ਹੋਈ | ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿਚ ਸੰਗਤ ਅਤੇ ਸਮਾਜ ਸੇਵੀ ਵਿਅਕਤੀਆਂ ਨੇ ਹਾਜ਼ਰੀ ਲਗਵਾਈ ਅਤੇ ਸੇਵਾ ਵਿਚ ਆਪਣਾ ਯੋਗਦਾਨ ਪਾਇਆ | ਲੈਂਟਰ ਪੈਣ ਦੇ ਇਸ ਕਾਰਜ ਦੌਰਾਨ ਧਾਰਮਿਕ ਰਸਮਾਂ ਅਦਾ ਕੀਤੀਆਂ ਗਈਆਂ ਅਤੇ ਸਭ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਅਮਰੀਕ ਸਿੰਘ ਮੰਡੇਰ ਨੇ ਕਿਹਾ ਕਿ ਇਹ ਇਮਾਰਤ ਸਮਾਜ ਦੀ ਭਲਾਈ ਲਈ ਤਿਆਰ ਕੀਤੀ ਜਾ ਰਹੀ ਹੈ, ਜਿੱਥੇ ਭਵਿੱਖ ਵਿਚ ਧਾਰਮਿਕ ਤੇ ਸਮਾਜਿਕ ਪ੍ਰੋਗਰਾਮ ਕਰਵਾਏ ਜਾਣਗੇ | ਉਨ੍ਹਾਂ ਅੱਗੇ ਕਿਹਾ ਕਿ ਸੋਸਾਇਟੀ ਦਾ ਮੁੱਖ ਉਦੇਸ਼ ਲੋੜਵੰਦਾਂ ਦੀ ਸਹਾਇਤਾ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਚੰਗੇ ਰਸਤੇ ਨਾਲ ਜੋੜਨਾ ਹੈ | ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰੇ ਮੈਂਬਰਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੀ ਇਹ ਕਾਰਜ ਸੰਭਵ ਹੋ ਸਕਿਆ ਹੈ | ਇਸ ਮੌਕੇ ਰਵਿਦਾਸ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਮਾਸਟਰ ਜਰਨੈਲ ਸਿੰਘ, ਫੋਰਮੈਨ ਬਲਬੀਰ ਸਿੰਘ ਸਿੱਧੂ, ਕੌਂਸਲਰ ਪਰਮਜੀਤ ਸਿੰਘ ਵਾਲੀਆ, ਭਾਜਪਾ ਆਗੂ ਰਾਜੀਵ ਵਰਮਾ, 'ਆਪ' ਆਗੂ ਸਤਿਆਪਾਲ ਲੋਧੀ, ਸਮਾਜ ਸੇਵਕ ਨਾਜ਼ਰ ਸਿੰਘ, ਸਾਬਕਾ ਪ੍ਰਧਾਨ ਬਹਾਦਰ ਸਿੰਘ ਬੁੱਗਾ, ਅਮਰੀਕ ਸਿੰਘ ਪੀ.ਐਸ.ਈ.ਬੀ, ਮਾਸਟਰ ਧਿਆਨ ਸਿੰਘ, ਮਾਸਟਰ ਕਰਨੈਲ ਸਿੰਘ, ਗੁਲਾਬ ਸਿੰਘ ਲਾਲਾ, ਡਾ. ਕੁਲਬੀਰ ਸਿੰਘ, ਜੈ ਸਿੰਘ, ਪਾਲ ਸਿੰਘ, ਗੁਰਚਰਨ ਸਿੰਘ, ਮਾਸਟਰ ਲਖਵੀਰ ਸਿੰਘ, ਕਰਤਾਰ ਸਿੰਘ ਮੰਡੇਰ, ਧੰਨਾ ਬਾਬਾ, ਬਲਵਿੰਦਰ ਪਿੰਟੂ, ਰਾਕੇਸ਼ ਵਿਸਕੀ, ਰਾਜੇਸ਼ ਸ਼ਾਹੀ ਅਤੇ ਹੋਰ ਵੀ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਆਪਣੀ ਹਾਜ਼ਰੀ ਲਗਾਈਆਂ, ਜਿਨ੍ਹਾਂ ਨੇ ਸੁਸਾਇਟੀ ਦੇ ਉਪਰਾਲਿਆਂ ਦੀ ਸਰਾਹਨਾ ਕੀਤੀ ਅਤੇ ਭਵਿੱਖ ਲਈ ਆਪਣਾ ਸਹਿਯੋਗ ਜਾਰੀ ਰੱਖਣ ਦਾ ਭਰੋਸਾ ਦਿੱਤਾ |