ਅਮਲੋਹ, 29 ਮਾਰਚ (ਕੇਵਲ ਸਿੰਘ)-ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਵਿਖੇ ਬੱਚਿਆਂ ਦੇ ਉਤਸ਼ਾਹ ਨੂੰ ਵਧਾਉਣ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ 'ਗ੍ਰੈਜੂਏਸ਼ਨ ਸੈਰੇਮਨੀ' ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ | ਇਸ ਸਮਾਗਮ ਵਿਚ ਯੂ.ਕੇ.ਜੀ. ਜਮਾਤ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਜਦਕਿ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਜਸਵਿੰਦਰ ਕੌਰ ਅਤੇ ਕਲਾਸ ਇੰਚਾਰਜ ਹਰਦੀਪ ਕੌਰ ਨੇ ਬੱਚਿਆਂ ਨੂੰ ਸਰਟੀਫਿਕੇਟ ਦਿੱਤੇ | ਪਿ੍ੰਸੀਪਲ ਨੇ ਬੱਚਿਆਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ, ਕਿ ਇਹ ਸਮਾਗਮ ਬੱਚਿਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣ ਲਈ ਉਲੀਕਿਆ ਗਿਆ ਹੈ ਤਾਂ ਜੋ ਉਹ ਆਪਣੀ ਮੁੱਢਲੀ ਸਿੱਖਿਆ ਪੂਰੀ ਕਰਕੇ ਅਗਲੀ ਪੜ੍ਹਾਈ ਲਈ ਉਤਸ਼ਾਹਿਤ ਹੋ ਸਕਣ | ਇਹ ਸਫਲਤਾ ਬੱਚਿਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਸਹੀ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਸਿੱਟਾ ਹੈ | ਸਮਾਗਮ ਵਿਚ ਪਹੁੰਚੇ ਮਾਪਿਆਂ ਨੇ ਸਕੂਲ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਵਿਚ ਸਹਾਈ ਹੁੰਦੇ ਹਨ |