04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਨੰਬਰਦਾਰ ਨੱਥੂ ਰਾਮ ਨੰਗਲਾਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ

ਅਜੀਤ ਡੈਸਕ 30-03-2026
ਖਮਾਣੋਂ, 29 ਮਾਰਚ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਨੰਗਲਾਂ ਵਿਖੇ ਨੰਬਰਦਾਰ ਨੱਥੂ ਰਾਮ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਵਲੋਂ ਨਗਰ ਨਿਵਾਸੀਆਂ ਨਾਲ ਮੀਟਿੰਗ ਵੀ ਕੀਤੀ ਗਈ | ਮੀਟਿੰਗ ਵਿਚ ਸੁਰਿੰਦਰ ਸਿੰਘ ਰਾਮਗੜ੍ਹ ਜ਼ਿਲ੍ਹਾ ਪ੍ਰਧਾਨ ਫ਼ਤਹਿਗੜ੍ਹ ਸਾਹਿਬ ਅਤੇ ਸਰਬਜੀਤ ਸਿੰਘ ਜੀਤੀ ਬਲਾਕ ਪ੍ਰਧਾਨ ਖਮਾਣੋਂ ਅਤੇ ਹੋਰ ਕਾਂਗਰਸੀ ਆਗੂ ਪਹੁੰਚੇ | ਇਸ ਦੌਰਾਨ ਨੰਬਰਦਾਰ ਨੱਥੂ ਰਾਮ ਨੰਗਲਾਂ ਸਾਬਕਾ ਸਰਪੰਚ ਨੂੰ ਕਾਂਗਰਸ ਪਾਰਟੀ ਪ੍ਰਤੀ ਲੰਬੇ ਸਮੇਂ ਤੋਂ ਦਿੱਤੀਆਂ ਜਾ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੇ ਜ਼ਿਲੇ੍ਹ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ | ਆਪਣੇ ਸੰਬੋਧਨ ਵਿਚ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ 2027 ਦੀ ਚੋਣਾਂ ਨੂੰ ਮੁੱਖ ਰੱਖਦੇ ਹੋਏ ਨਗਰ ਨਿਵਾਸੀਆਂ ਨੂੰ ਕਾਂਗਰਸ ਦੀ ਨੀਤੀਆਂ ਬਾਰੇ ਦੱਸਿਆ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਚੋਣਾਂ ਵਿਚ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ , ਜਿਸ ਕਾਰਨ ਪੰਜਾਬ ਦੇ ਲੋਕਾਂ ਵਿਚ ਸਰਕਾਰ ਖ਼ਿਲਾਫ਼ ਰੋਸ ਦੀ ਲਹਿਰ ਹੈ | ਇਸ ਮੌਕੇ ਨੰਬਰਦਾਰ ਨੱਥੂ ਰਾਮ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣਗੇ | ਮੀਟਿੰਗ ਵਿਚ ਡਾਕਟਰ ਨਰੇਸ਼ ਚੌਹਾਨ ਸਾਬਕਾ ਐਸ.ਐਮ.ਓ., ਡਾ. ਅਮਨਦੀਪ ਕੌਰ ਢੋਲੇਵਾਲ, ਨਾਜ਼ਰ ਸਿੰਘ ਰੱਤੋਂ, ਹਰਪਿੰਦਰ ਸਿੰਘ ਸਾਬਕਾ ਸਰਪੰਚ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਯੂਥ ਭਰਤੀ ਮੁਹਿੰਮ 'ਚ ਨੌਜਵਾਨਾਂ ਦਾ ਕਾਂਗਰਸ ਪ੍ਰਤੀ ਉਤਸ਼ਾਹ ਵਧਿਆ-ਡਾ. ਮਨੋਹਰ ਸਿੰਘ ਅਗਲੀ ਖ਼ਬਰ ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਰ ਸਕੂਲ 'ਚ ਯੂ.ਕੇ.ਜੀ. ਬੱਚਿਆਂ ਦੀ ਗ੍ਰੈਜੂਏਸ਼ਨ ਸੈਰੇਮਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।