04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸਾਬਕਾ ਵਿਧਾਇਕ ਨਾਗਰਾ ਨੇ ਵਰਕਰਾਂ ਨਾਲ ਮੀਟਿੰਗ

ਅਜੀਤ ਡੈਸਕ 30-03-2026
ਜਖਵਾਲੀ, 29 ਮਾਰਚ (ਨਿਰਭੈ ਸਿੰਘ)-ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਹੂਸੈਨਪੁਰਾ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਨੇ ਕਿਹਾ ਕਿ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਹੁਣ ਲੋਕਾਂ ਦਾ ਧਿਆਨ ਭਟਕਾਉਣ ਲਈ ਸਰਕਾਰ ਵਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਸ: ਨਾਗਰਾ ਨੇ ਦੱਸਿਆ ਕਿ ਹਲਕੇ ਦੇ ਲੋਕ ਅਜੇ ਵੀ ਬੁਨਿਆਦੀ ਸੁਵਿਧਾਵਾਂ ਤੋਂ ਵਾਂਝੇ ਹਨ ਅਤੇ ਵਿਕਾਸ ਦੇ ਨਾਮ 'ਤੇ ਕੁਝ ਵੀ ਨਜ਼ਰ ਨਹੀਂ ਆ ਰਿਹਾ | ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਘੱਟ ਰਹੇ ਹਨ, ਕਿਸਾਨ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਮਹਿੰਗਾਈ ਲਗਾਤਾਰ ਵਧ ਰਹੀ ਹੈ, ਪਰ ਸਰਕਾਰ ਵਲੋਂ ਕੋਈ ਢੰਗ ਦਾ ਹੱਲ ਨਹੀਂ ਦਿੱਤਾ ਜਾ ਰਿਹਾ | ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਇਹ ਵੀ ਕਿਹਾ ਕਿ ਇਹ ਰੈਲੀ ਸਿਰਫ਼ ਦਿਖਾਵੇ ਲਈ ਕਰਵਾਈ ਗਈ ਸੀ ,ਉਨ੍ਹਾਂ ਦੋਸ਼ ਲਗਾਇਆ ਕਿ ਰੈਲੀ ਲਈ ਸਰਕਾਰੀ ਖ਼ਜ਼ਾਨੇ 'ਤੇ ਬੇਲੋੜਾ ਖ਼ਰਚ ਕੀਤਾ ਗਿਆ ਅਤੇ ਲੋਕਾਂ ਨੂੰ ਇਕੱਠਾ ਕਰਨ ਲਈ ਸਰਕਾਰੀ ਬੱਸਾਂ ਦੀ ਵਰਤੋਂ ਕੀਤੀ ਗਈ | ਮਨਰੇਗਾ ਵਰਕਰਾਂ ਨੂੰ ਵੀ ਝੂਠ ਬੋਲ ਕੇ ਰੈਲੀ ਵਿਚ ਲਿਆਉਣਾ ਸਰਕਾਰ ਦੀ ਨਾਕਾਮੀ ਦਾ ਸਪਸ਼ਟ ਸਬੂਤ ਹੈ | ਸ: ਨਾਗਰਾ ਨੇ ਪੰਜਾਬ ਦਿਨੋਂ-ਦਿਨ ਖ਼ਰਾਬ ਹੋ ਰਹੀ ਕਾਨੂੰਨ-ਵਿਵਸਥਾ ਦੀ ਸਥਿਤੀ ਤੇ ਚਿੰਤਾ ਪ੍ਰਗਟ ਕੀਤੀ | ਜਿਸ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਿਆਂ 'ਤੇ ਕਾਬੂ ਪਾਉਣ ਦੇ ਵੱਡੇ ਦਾਅਵੇ ਕੀਤੇ ਗਏ ਸਨ, ਪਰ ਜ਼ਮੀਨੀ ਹਕੀਕਤ ਵਿਚ ਕੋਈ ਵੱਡਾ ਬਦਲਾਅ ਨਹੀਂ ਆਇਆ | ਸਰਕਾਰ ਦੀਆਂ ਨੀਤੀਆਂ ਸਿਰਫ਼ ਐਲਾਨਾਂ ਤੱਕ ਸੀਮਿਤ ਹਨ ਅਤੇ ਜ਼ਮੀਨੀ ਪੱਧਰ 'ਤੇ ਕੋਈ ਕੰਮ ਨਹੀਂ ਹੋ ਰਿਹਾ | ਲੋਕਾਂ ਦੀਆਂ ਅਸਲ ਸਮੱਸਿਆਵਾਂ ਤੋਂ ਧਿਆਨ ਹਟਾਉਣ ਲਈ ਇਹੋ ਜਿਹਿਆ ਰੈਲੀਆਂ ਕਰਵਾਈਆਂ ਜਾ ਰਹੀਆਂ ਹਨ | ਪੰਜਾਬ ਦੇ ਲੋਕ ਹੁਣ ਸਰਕਾਰ ਦੀਆਂ ਖੋਖਲੀਆਂ ਗੱਲਾਂ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਇਸ ਦਾ ਜਵਾਬ ਦੇਣਗੇ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਵਿਚ ਜਾ ਕੇ ਸਚਾਈ ਪਹੁੰਚਾਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਇੱਕਜੁੱਟ ਹੋ ਕੇ ਕੰਮ ਕਰਨ | ਇਸ ਮੌਕੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ, ਰਣਜੀਤ ਸਿੰਘ ਸਾਬਕਾ ਸਰਪੰਚ, ਯੂਥ ਪ੍ਰਧਾਨ ਭਗਵਾਨ ਸਿੰਘ, ਕਰਨੈਲ ਸਿੰਘ, ਜਸਪਾਲ ਸਿੰਘ, ਗੁਰਬਾਜ਼ ਸਿੰਘ, ਅਵਤਾਰ ਸਿੰਘ, ਚਰਨ ਸਿੰਘ ,ਦਿਲਬਾਗ ਸਿੰਘ, ਬਲਕਾਰ ਸਿੰਘ, ਅਜੈਬ ਸਿੰਘ, ਹਰਜੀਤ ਸਿੰਘ, ਜੋਗਿੰਦਰ ਸਿੰਘ, ਰਣਜੀਤ ਸਿੰਘ, ਨੋਖ ਸਿੰਘ, ਸਹਿਜਦੀਪ ਸਿੰਘ, ਕਰਨਪ੍ਰੀਤ ਸਿੰਘ, ਸਤਵੀਰ ਸਿੰਘ, ਪ੍ਰਭਜੋਤ ਸਿੰਘ, ਅਰਸ਼ਪ੍ਰੀਤ ਸਿੰਘ ਅਤੇ ਬਲਵੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰ ਆੜ੍ਹਤੀਆਂ ਨੂੰ ਪੂਰਾ ਕਮਿਸ਼ਨ ਜਾਰੀ ਕਰੇ, ਨਹੀਂ ਤਾਂ ਪਹਿਲੀ ਤੋਂ ਮੰਡੀਆਂ ਬੰਦ ਰਹਿਣਗੀਆਂ ਅਗਲੀ ਖ਼ਬਰ ਯੂਥ ਭਰਤੀ ਮੁਹਿੰਮ 'ਚ ਨੌਜਵਾਨਾਂ ਦਾ ਕਾਂਗਰਸ ਪ੍ਰਤੀ ਉਤਸ਼ਾਹ ਵਧਿਆ-ਡਾ. ਮਨੋਹਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।