17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪੰਜਾਬ ਸਰਕਾਰ ਸੂਬੇ 'ਚ ਕਾਨੂੰਨ ਵਿਵਸਥਾ ਕਾਇਮ ਰੱਖਣ, ਨਸ਼ਾ ਤੇ ਭਿ੍ਸ਼ਟਾਚਾਰ ਨੂੰ ਰੋਕਣ ਵਿਚ ਨਾਕਾਮ ਰਹੀ-ਨਾਗਰਾ

ਅਜੀਤ ਡੈਸਕ 31-03-2026
ਜਖਵਾਲੀ, 30 ਮਾਰਚ (ਨਿਰਭੈ ਸਿੰਘ)-ਪਿੰਡ ਬਰਕਤਪੁਰ ਵਿਖੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਾਂਗਰਸੀ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਦੌਰਾਨ ਦੋਸ਼ ਲਗਾਇਆ ਕਿ ਸਰਕਾਰ ਆਪਣੇ ਵਾਅਦਿਆਂ 'ਤੇ ਖਰੀ ਨਹੀਂ ਉੱਤਰੀ ਅਤੇ ਭਿ੍ਸ਼ਟਾਚਾਰ ਨੂੰ ਰੋਕਣ ਦੀ ਬਜਾਏ ਉਸ ਨੂੰ ਹੋਰ ਉਤਸ਼ਾਹਿਤ ਕਰ ਰਹੀ ਹੈ | ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਦੀ ਹਾਲਤ ਇਹ ਹੈ ਕਿ ਲੁੱਟ ਖੋਹ, ਚੋਰੀਆਂ ਅਤੇ ਹੋਰ ਅਪਰਾਧਿਕ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਪਰ ਸਰਕਾਰ ਇਸ ਮਾਮਲੇ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ | ਸ. ਨਾਗਰਾ ਨੇ ਕਿਹਾ ਕਿ ਲੋਕਾਂ ਨੇ ਬਦਲਾਅ ਦੀ ਆਸ ਨਾਲ 'ਆਪ' ਸਰਕਾਰ ਨੂੰ ਚੁਣਿਆ ਸੀ ਪਰ ਹੁਣ ਉਹ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ | ਸ. ਨਾਗਰਾ ਨੇ ਕਿਹਾ ਕਿ ਸਿਹਤ ਤੇ ਸਿੱਖਿਆ ਵਰਗੇ ਅਹਿਮ ਖੇਤਰਾਂ ਵਿਚ ਵੀ ਸਰਕਾਰ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਰਹੀ ਹੈ | ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਵਿਚ ਜਾ ਕੇ ਸਰਕਾਰ ਦੀ ਨਾਕਾਮੀਆਂ ਨੂੰ ਉਜਾਗਰ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ | ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਮੰਡਲ ਪ੍ਰਧਾਨ ਧਰਮਿੰਦਰ ਸਿੰਘ ਨਬੀਪੁਰ, ਸਾਬਕਾ ਯੂਥ ਪ੍ਰਧਾਨ ਪਰਮਿੰਦਰ ਸਿੰਘ ਨੋਨੀ, ਇੰਦਰਜੀਤ ਸਿੰਘ ਬੀਬੀਪੁਰ, ਤਖਵਿੰਦਰ ਸਿੰਘ, ਪ੍ਰਕਾਸ਼ ਸਿੰਘ, ਬਿਕਰਮਜੀਤ ਸਿੰਘ, ਸੁਖਦੇਵ ਸਿੰਘ, ਭੁਪਿੰਦਰ ਸਿੰਘ, ਬੂਟਾ ਸਿੰਘ, ਮਸਤਾਨ ਸਿੰਘ, ਅਮਰਜੀਤ ਸਿੰਘ, ਪ੍ਰਤੀਮ ਸਿੰਘ, ਜੀਤ ਸਿੰਘ, ਚਰਨਜੀਤ ਸਿੰਘ, ਸੁਰਿੰਦਰ ਸਿੰਘ, ਮਲਕੀਤ ਸਿੰਘ, ਹਰਭਜਨ ਸਿੰਘ, ਜਗਮੋਹਨ ਸਿੰਘ, ਸੁਲਤਾਨ ਸਿੰਘ, ਗੁਰਵਿੰਦਰ ਸਿੰਘ, ਅਨਮੋਲ ਸਿੰਘ ਅਤੇ ਅਜੈਬ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਕੀ ਨਗਰੀ ਦੇ ਲੋਕਾਂ ਨੂੰ ਖ਼ਸਤਾ ਹਾਲ ਸੜਕ ਤੋਂ ਮਿਲੇਗੀ ਰਾਹਤ ਅਗਲੀ ਖ਼ਬਰ ਪਾਠਕਾਂ ਤੇ ਗਿਆਨ ਭੰਡਾਰ ਵਿਚਕਾਰ ਜੀਵੰਤ ਰਿਸ਼ਤਾ ਕਾਇਮ ਕਰਨ ਦਾ ਸਬੱਬ ਬਣਦਾ ਹੈ ਪੁਸਤਕ ਮੇਲਾ-ਡਾ. ਜਗਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।