17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪੁਰਾਣੇ ਪਲਾਟ ਹੋਲਡਰਾਂ ਦਾ ਐਨ.ਓ.ਸੀ ਸੰਬੰਧੀ ਰੇੜਕਾ ਸਰਕਾਰ ਦੁਆਰਾ ਜਲਦ ਖ਼ਤਮ ਕੀਤਾ ਜਾਵੇਗਾ-ਚੇਅਰਮੈਨ ਰਸ਼ਪਿੰਦਰ ਰਾਜਾ

ਅਜੀਤ ਡੈਸਕ 31-03-2026
ਫ਼ਤਹਿਗੜ੍ਹ ਸਾਹਿਬ, 30 ਮਾਰਚ (ਮਨਪ੍ਰੀਤ ਸਿੰਘ)-ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੂੰ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਰਿਹਾਇਸ਼ੀ ਕਾਲੋਨੀਆਂ ਦੀਆਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੇ ਪਲਾਟ ਹੋਲਡਰਾਂ ਵਲੋਂ ਮੰਗ ਪੱਤਰ ਸੌਂਪ ਮੰਗ ਕੀਤੀ ਗਈ ਕਿ ਸਰਕਾਰ ਦੇ ਨੋਟੀਫ਼ਿਕੇਸ਼ਨ 1995 ਮੁਤਾਬਿਕ ਉਨ੍ਹਾਂ ਦੁਆਰਾ ਐਨ.ਓ.ਸੀ ਤੋਂ ਛੋਟ ਮੁਤਾਬਿਕ ਰਜਿਸਟਰੀਆਂ ਕਰਵਾਈਆਂ ਗਈਆਂ ਸਨ ਪਰ ਅੱਜ ਉਨ੍ਹਾਂ ਨੂੰ ਅੱਗੇ ਪਲਾਟ ਵੇਚਣ ਲਈ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ, ਜਿਸ ਦਾ ਉਹ ਸਰਕਾਰ ਤੋਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਦੁਆਰਾ ਬਣਾਏ ਗਏ ਕਾਨੂੰਨਾਂ ਅਨੁਸਾਰ ਪਲਾਟਾਂ ਦੇ ਮਾਲਕਾਨਾ ਹੱਕ ਹਾਸਲ ਕੀਤੇ ਹਨ, ਪ੍ਰੰਤੂ ਅੱਜ ਉਨ੍ਹਾਂ ਨੂੰ ਆਪਣੇ ਪਲਾਟ ਸੇਲ ਕਰਨ ਵਿਚ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ, ਕਿਉਂਕਿ ਪ੍ਰਸ਼ਾਸਨਿਕ ਅਧਿਕਾਰੀ ਆਪਣੀ ਮਰਜ਼ੀ ਨਾਲ ਕਿਸੇ ਪਲਾਟ ਦੀ ਰਜਿਸਟਰੀ ਕਰ ਦਿੰਦੇ ਹਨ ਅਤੇ ਕਿਸੇ ਪਲਾਟ ਮਾਲਕ ਨੂੰ ਰਜਿਸਟਰੀ ਤੋਂ ਮਨਾ ਕਰ ਦਿੰਦੇ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਿਨ੍ਹਾਂ ਲੋਕਾਂ ਨੇ ਪੰਜਾਬ ਸਰਕਾਰ ਦੇ ਐਨ.ਓ.ਸੀ ਤੋਂ ਬਿਨਾਂ ਰਜਿਸਟਰੀਆਂ ਕਰਵਾਈਆਂ ਹਨ, ਉਨ੍ਹਾਂ ਲਈ ਉਨ੍ਹਾਂ ਨੂੰ ਵਾਰ ਵਾਰ ਮਾਲ ਅਧਿਕਾਰੀਆਂ ਕੋਲ ਖੱਜਲ ਖ਼ੁਆਰ ਹੋਣਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਦੱਸੇ ਕਿ ਉਹ ਆਪਣੇ ਪਲਾਟਾਂ ਦੇ ਮਾਲਕ ਹਨ ਜਾਂ ਨਹੀਂ, ਕਿਉਂਕਿ ਉਨ੍ਹਾਂ ਦੀ ਜ਼ਿੰਦਗੀ ਭਰ ਦੀ ਕਮਾਈ ਇਨ੍ਹਾਂ ਪਲਾਟਾਂ ਵਿਚ ਲੱਗੀ ਹੋਈ ਹੈ ਅਤੇ ਉਹ ਇਨ੍ਹਾਂ ਪਲਾਟਾਂ ਵਿਚ ਉਸਾਰੀ ਕਰਕੇ ਰਹਿਣ ਯੋਗ ਮਕਾਨ ਬਣਾ ਕੇ ਆਪਣੀ ਬਾਕੀ ਬਚਦੀ ਜ਼ਿੰਦਗੀ ਗੁਜ਼ਾਰਨਾ ਚਾਹੁੰਦੇ ਹਨ ਪ੍ਰੰਤੂ ਪ੍ਰਸ਼ਾਸਨ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਵਾਰ-ਵਾਰ ਉਨ੍ਹਾਂ ਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾਣ ਕਿ ਕਾਨੂੰਨ ਦੁਆਰਾ ਮਿਲੇ ਮਾਲਕਾਨਾ ਹੱਕ ਅਨੁਸਾਰ ਪਲਾਟਾਂ ਨੂੰ ਅੱਗੇ ਵੇਚਣ ਵਿਚ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇ | ਜੇਕਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ ਤਾਂ ਉਹ ਵੱਡੇ ਪੱਧਰ ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ ਅਤੇ ਮਜਬੂਰਨ ਉਨ੍ਹਾਂ ਨੂੰ ਇਨਸਾਫ਼ ਲੈਣ ਲਈ ਸੜਕਾਂ ਰੋਕਣੀਆਂ ਪੈਣਗੀਆਂ | ਇਸ ਮੌਕੇ ਸੁਰਮਖ ਸਿੰਘ, ਕਰਨੈਲ ਸਿੰਘ, ਜਗਤਾਰ ਸਿੰਘ, ਪ੍ਰੀਤਮ ਸਿੰਘ, ਜਰਨੈਲ ਸਿੰਘ, ਰਤਨ ਸਿੰਘ, ਜਗਦੀਪ ਸਿੰਘ, ਗੁਰਸੇਵਕ ਸਿੰਘ, ਹਰਜੀਤ ਸਿੰਘ, ਬਲਕਾਰ ਸਿੰਘ ਆਦਿ ਪਲਾਟ ਹੋਲਡਰ ਹਾਜ਼ਰ ਸਨ |
ਪਿਛਲੀ ਖ਼ਬਰ ਸਾਬਕਾ ਸਰਪੰਚ ਹਰਚੰਦ ਸਿੰਘ ਮੰਡੇਰਾਂ ਦੇ ਅਕਾਲ ਚਲਾਣੇ 'ਤੇ ਆਗੂਆਂ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਲੋਂ 'ਗੁਰਬਾਣੀ ਅਨੁਵਾਦ, ਲੋੜ, ਨੈਤਿਕਤਾ ਅਤੇ ਮਿਆਰ' ਵਿਸ਼ੇ 'ਤੇ ਕਰਵਾਈ ਕੌਮੀ ਕਾਰਜਸ਼ਾਲਾ ਸਮਾਪਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।