ਖਮਾਣੋਂ, 30 ਮਾਰਚ (ਮਨਮੋਹਣ ਸਿੰਘ ਕਲੇਰ)-ਪਿੰਡ ਮੰਡੇਰਾਂ ਦੇ ਸਾਬਕਾ ਸਰਪੰਚ ਹਰਚੰਦ ਸਿੰਘ ਜਿਹੜੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਵਾਲਿਆਂ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਅਫ਼ਸੋਸ ਕੀਤਾ ਜਾ ਰਿਹਾ ਹੈ | ਅੱਜ ਉਨ੍ਹਾਂ ਦੇ ਘਰ ਐਡ. ਸ਼ਿਵ ਕੁਮਾਰ ਕਲਿਆਣ ਜਨਰਲ ਸਕੱਤਰ ਬਸਪਾ ਅਤੇ ਗੁਰਦੀਪ ਸਿੰਘ ਘੁਮਾਣ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਵੀ ਪਹੁੰਚੇ | ਇਸ ਮੌਕੇ ਉਨ੍ਹਾਂ ਹਰਚੰਦ ਸਿੰਘ ਵਲੋਂ ਆਪਣੇ ਜੀਵਨ 'ਚ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਖੇਤਰ ਵਿਚ ਕੀਤੇ ਸ਼ਾਨਦਾਰ ਕੰਮਾਂ ਦੀ ਚਰਚਾ ਕੀਤੀ ਗਈ | ਪਰਿਵਾਰਕ ਮੈਂਬਰਾਂ ਨੇ ਦੱਸਿਆਂ ਕਿ ਉਨ੍ਹਾਂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 2 ਅਪ੍ਰੈਲ ਦਿਨ ਐਤਵਾਰ ਨੂੰ ਲੁਧਿਆਣਾ ਚੰਡੀਗੜ੍ਹ ਰੋਡ 'ਤੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 12 ਤੋਂ 2 ਵਜੇ ਹੋਵੇਗੀ | ਇਸ ਮੌਕੇ ਉਨ੍ਹਾਂ ਦੇ ਸਪੁੱਤਰ ਪਰਮਿੰਦਰ ਸਿੰਘ ਮਾਂਗਟ ਤੇ ਬਲਵਿੰਦਰ ਸਿੰਘ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ |