17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸਪੋਰਟਸ ਵਿੰਗਾਂ ਵਿਚ ਦਾਖ਼ਲੇ ਲਈ ਟਰਾਇਲ 4 ਤੋਂ 6 ਅਪ੍ਰੈਲ ਤੱਕ-ਜ਼ਿਲ੍ਹਾ ਖੇਡ ਅਫ਼ਸਰ

ਅਜੀਤ ਡੈਸਕ 31-03-2026
ਫ਼ਤਹਿਗੜ੍ਹ ਸਾਹਿਬ, 30 ਮਾਰਚ (ਬਲਜਿੰਦਰ ਸਿੰਘ)-ਜ਼ਿਲ੍ਹਾ ਖੇਡ ਅਫ਼ਸਰ ਮਨਦੀਪ ਕੌਸ਼ਲ ਨੇ ਦੱਸਿਆ ਕਿ ਖੇਡ ਵਿਭਾਗ ਪੰਜਾਬ ਵਲੋਂ ਸਾਲ 2026-27 ਦੇ ਸੈਸ਼ਨ ਦੌਰਾਨ ਸਪੋਰਟਸ ਵਿੰਗ (ਸਕੂਲਾਂ) ਵਿਚ ਖਿਡਾਰੀ ਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਉਮਰ ਵਰਗ ਅੰਡਰ-14,17,19 ਸਾਲ ਦੇ ਐਥਲੈਟਿਕਸ, ਬਾਸਕਟਬਾਲ, ਫੁੱਟਬਾਲ, ਹੈਂਡਬਾਲ, ਹਾਕੀ, ਕੁਸ਼ਤੀ, ਵਾਲੀਬਾਲ, ਕਬੱਡੀ ਨੈਸ਼ਨਲ ਸਟਾਇਲ, ਫੈਨਸਿੰਗ, ਜਿਮਨਾਸਟਿਕਸ ਅਤੇ ਨੈੱਟਬਾਲ ਦੇ ਟਰਾਇਲ 4 ਤੋਂ 6 ਅਪ੍ਰੈਲ ਤੱਕ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਲਈ ਖਿਡਾਰੀਆਂ ਦਾ ਜਨਮ ਅੰਡਰ-14 ਲਈ 1 ਜਨਵਰੀ 2013, ਅੰਡਰ-17 ਲਈ 1 ਜਨਵਰੀ 2010 ਅਤੇ ਅੰਡਰ-19 ਲਈ 1 ਜਨਵਰੀ 2008 ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ | ਖਿਡਾਰੀ ਫਿਜ਼ੀਕਲੀ ਅਤੇ ਮੈਡੀਕਲੀ ਫਿੱਟ ਹੋਵੇ, ਟਰਾਇਲ ਦੇਣ ਵਾਲੇ ਖਿਡਾਰੀਆਂ ਕੋਲ ਲੋੜੀਂਦੇ ਦਸਤਾਵੇਜ਼ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟਾਂ ਹੋਣੇ ਲਾਜ਼ਮੀ ਹਨ | ਉਨ੍ਹਾਂ ਕਿਹਾ ਕਿ ਖਿਡਾਰੀ ਵਲੋਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਚੋਂ ਕੋਈ ਇਕ ਪੁਜ਼ੀਸ਼ਨ ਪ੍ਰਾਪਤ ਕੀਤੀ ਹੋਵੇ ਜਾਂ ਉਸ ਵਲੋਂ ਸਟੇਟ ਪੱਧਰ ਮੁਕਾਬਲੇ ਵਿਚ ਹਿੱਸਾ ਲਿਆ ਹੋਵੇ | ਇਸ ਤੋਂ ਇਲਾਵਾ ਟਰਾਇਲ ਦੇ ਆਧਾਰ 'ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਐਥਲੈਟਿਕਸ ਲਈ ਟਰਾਇਲ ਐਥਲੈਟਿਕਸ ਕੋਚਿੰਗ ਸੈਂਟਰ ਖਮਾਣੋਂ, ਬਾਸਕਟਬਾਲ, ਫੁੱਟਬਾਲ, ਕੁਸ਼ਤੀ, ਕਬੱਡੀ ਅਤੇ ਨੈੱਟਬਾਲ ਲਈ ਟਰਾਇਲ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਫ਼ਤਹਿਗੜ੍ਹ ਸਾਹਿਬ, ਹਾਕੀ ਅਤੇ ਵਾਲੀਬਾਲ ਲਈ ਟਰਾਇਲ ਸਕੂਲ ਆਫ਼ ਐਮੀਨੈਂਸ ਅਮਲੋਹ, ਹੈਂਡਬਾਲ ਲਈ ਟਰਾਇਲ ਹੈਂਡਬਾਲ ਕੋਚਿੰਗ ਸੈਂਟਰ ਸਰਕਾਰੀ ਸੀਨੀ. ਸੈਕੰਡਰੀ ਸਮਾਰਟ ਸਕੂਲ ਪੰਜੋਲੀ ਕਲਾਂ, ਜਿਮਨਾਸਟਿਕ ਲਈ ਇੰਡੋਰ ਜ਼ਿਮਨੇਜ਼ੀਅਮ ਹਾਲ, ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਅਤੇ ਫੈਂਨਸਿੰਗ ਲਈ ਟਰਾਇਲ ਸਰਕਾਰੀ ਸੀਨੀ. ਸੈਕੰ. ਸਕੂਲ ਸਿੱਧੂਪੁਰ ਕਲਾਂ ਤੇ ਸਕੂਲ ਆਫ਼ ਐਂਮੀਨੈਂਸ ਖਮਾਣੋਂ ਕਲਾਂ ਵਿਖੇ ਹੋਣਗੇ | ਉਨ੍ਹਾਂ ਦੱਸਿਆ ਕਿ ਖਿਡਾਰੀ ਸਬੰਧਿਤ ਟਰਾਇਲ ਸਥਾਨ 'ਤੇ ਸਵੇਰੇ 8 ਵਜੇ ਪਹੰੁਚਣਗੇ ਅਤੇ ਰਜਿਸਟ੍ਰੇਸ਼ਨ ਲਈ ਸਬੰਧਿਤ ਕੋਚ ਨੂੰ ਰਿਪੋਰਟ ਕਰਨਗੇ | ਚੁਣੇ ਹੋਏ ਖਿਡਾਰੀਆਂ ਨੂੰ ਖ਼ੁਰਾਕ ਤੇ ਰਿਫਰੈਸ਼ਮੈਂਟ ਸਮੇਤ ਮੁਫ਼ਤ ਕੋਚਿੰਗ
ਪਿਛਲੀ ਖ਼ਬਰ ਅਮਲੋਹ ਥਾਣੇ ਦੇ ਮੁਖੀ ਸਬ ਇੰਸਪੈਕਟਰ ਹਰਕੀਰਤ ਸਿੰਘ ਤਰੱਕੀ ਮਿਲਣ 'ਤੇ ਬਣੇ ਇੰਸਪੈਕਟਰ ਅਗਲੀ ਖ਼ਬਰ ਸਾਬਕਾ ਸਰਪੰਚ ਹਰਚੰਦ ਸਿੰਘ ਮੰਡੇਰਾਂ ਦੇ ਅਕਾਲ ਚਲਾਣੇ 'ਤੇ ਆਗੂਆਂ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।