ਅਮਲੋਹ, 30 ਮਾਰਚ (ਕੇਵਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਨੂਰਪੁਰਾ ਵਿਖੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਮੁਖੀ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਅਤੇ ਨਗਰ ਦੀ ਭਲਾਈ ਲਈ ਸਕੂਲ ਵਿਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਸਮਾਗਮ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਬਲਾਕ ਸੰਮਤੀ ਅਮਲੋਹ ਦੀ ਵਾਈਸ ਚੇਅਰਪਰਸਨ ਸਿਮਰਨਪ੍ਰੀਤ ਕੌਰ ਤੇ ਬਲਾਕ ਸਿੱਖਿਆ ਅਫ਼ਸਰ ਅੱਛਰਪਾਲ ਸ਼ਰਮਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਗੁਰਨਾਮ ਸਿੰਘ ਨੂਰਪੁਰਾ ਰਿਟ. ਤਹਿਸੀਲਦਾਰ ਨੇ ਸ਼ਿਰਕਤ ਕੀਤੀ | ਇਸ ਮੌਕੇ ਸਕੂਲ ਵਿਚ ਪੜ੍ਹਾਈ ਅਤੇ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਚਰਨਜੀਤ ਸਿੰਘ ਨੇ ਪਤਵੰਤਿਆਂ ਦਾ ਸਵਾਗਤ ਕੀਤਾ | ਸੇਵਾ ਮੁਕਤ ਤਹਿਸੀਲਦਾਰ ਗੁਰਨਾਮ ਸਿੰਘ ਨੂਰਪੁਰਾ ਵਲੋਂ ਸਕੂਲ ਨੂੰ 10 ਹਜ਼ਾਰ ਰੁਪਏ ਦੀ ਮਾਲੀ ਮਦਦ ਵੀ ਕੀਤੀ ਗਈ | ਸਟੇਜ ਸਕੱਤਰ ਦੀ ਭੂਮਿਕਾ ਸਟੇਟ ਅਵਾਰਡੀ ਅਧਿਆਪਕ ਅਮਰੀਕ ਸਿੰਘ ਅਮਲੋਹ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਮਾ. ਰਾਜਿੰਦਰ ਕੁਮਾਰ, ਵਿਰਸਾ ਸਿੰਘ ਨੂਰਪੁਰਾ, ਹੰਸਰਾਜ ਸਿੰਘ, ਜੀਵਨ ਸਿੰਘ, ਗੁਰਪ੍ਰੀਤ ਸਿੰਘ ਪੰਚ, ਸੀ.ਐਚ.ਟੀ. ਵੀਨੂੰ ਸ਼ਰਮਾ, ਗੁਰਪ੍ਰੀਤ ਸਿੰਘ ਕੰਪਿਊਟਰ ਅਧਿਆਪਕ, ਮਾ. ਹਰਵਿੰਦਰ ਸਿੰਘ, ਮੀਡੀਆ ਇੰਚਾਰਜ ਸੁਖਜੀਤ ਸਿੰਘ, ਹਰਸ਼ਰਨ ਕੌਰ, ਹਰਵਿੰਦਰ ਕੌਰ, ਅਮਨਦੀਪ ਕੌਰ, ਸਕੂਲ ਚੇਅਰਪਰਸਨ ਬਲਜੀਤ ਕੌਰ, ਰਣਜੀਤ ਕੌਰ, ਡਾ. ਹਰਦੇਵ ਸਿੰਘ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਹਰਦੇਵ ਸਿੰਘ, ਕੁਲਵਿੰਦਰ ਕੌਰ, ਬੱਬਲਜੀਤ ਕੌਰ ਅਤੇ ਬੱਚਿਆਂ ਦੇ ਮਾਪੇ ਮੌਜੂਦ ਸਨ |