18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਤੇ ਪੰਜਾਬੀਆਂ ਦੇ ਹਿਤਾਂ ਦੀ ਪਹਿਰੇਦਾਰ-ਭੁੱਟਾ

ਅਜੀਤ ਡੈਸਕ 31-03-2026
ਫ਼ਤਹਿਗੜ੍ਹ ਸਾਹਿਬ, 30 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਬਧੌਛੀ ਖ਼ੁਰਦ ਵਿਖੇ ਨੁੱਕੜ ਮੀਟਿੰਗ ਦੌਰਾਨ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਤੇ ਪੰਜਾਬੀਆਂ ਦੇ ਹਿਤਾਂ ਦੀ ਅਸਲ ਪਹਿਰੇਦਾਰ ਜਮਾਤ ਹੈ | ਕਿਉਂਕਿ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੂਬੇ ਦੀ ਸੱਤਾ ਹਥਿਆ ਲਈ ਸੀ ਪਰ 4 ਸਾਲ ਬੀਤਣ ਤੋਂ ਬਾਅਦ ਝੂਠੀਆਂ ਗਾਰੰਟੀਆਂ ਦੇ ਨਾਂਅ 'ਤੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ | ਭੁੱਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਝੂਠ ਦੀ ਹੱਦ ਹੋ ਚੁੱਕੀ ਹੈ ਅਤੇ ਸੂਬੇ ਦੇ ਲੋਕ ਇਨ੍ਹਾਂ ਦੀਆਂ ਗੱਪਾਂ ਤੋਂ ਪੂਰੀ ਤਰ੍ਹਾਂ ਨਾਲ ਜਾਣੂ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕੋ ਇੱਕ ਅਜਿਹੀ ਪਾਰਟੀ ਹੈ, ਜਿਸ ਨੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹੱਕਾਂ ਲਈ ਮੋਰਚੇ ਲਗਾਏ ਹਨ | ਭੁੁੱਟਾ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ |
ਇਸ ਮੌਕੇ ਜਗਤਾਰ ਸਿੰਘ ਤਾਰਾ ਬਧੌਛੀ ਖ਼ੁਰਦ ਨੂੰ ਜ਼ਿਲੇ੍ਹ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਨਗਰ ਨਿਵਾਸੀਆਂ ਵਲੋਂ ਬਲਜੀਤ ਸਿੰਘ ਭੁੱਟਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਦਿਲਬਾਗ ਸਿੰਘ ਬਾਘਾ, ਜਰਨੈਲ ਸਿੰਘ ਸਾਨੀਪੁਰ ਹਲਕਾ ਪ੍ਰਧਾਨ ਬੀ.ਸੀ ਵਿੰਗ, ਜਗਦੀਪ ਸਿੰਘ ਹੁਸੈਨਪੁਰ ਸਰਕਲ ਪ੍ਰਧਾਨ ਬਧੌਛੀ, ਜਗਦੇਵ ਸਿੰਘ, ਬਲਜੀਤ ਸਿੰਘ ਸਾਬਕਾ ਪੰਚ, ਬਲਦੇਵ ਸਿੰਘ, ਗੁਰਮੇਲ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ ਰੰਗੀ, ਅਮਰਜੀਤ ਸਿੰਘ, ਜਰਨੈਲ ਸਿੰਘ, ਪਰਮਵੀਰ ਸਿੰਘ, ਰਣਜੀਤ ਸਿੰਘ, ਹਰਪ੍ਰੀਤ ਸਿੰਘ ਹੈਪੀ, ਰਾਣਾ ਸਿੰਘ ਪੰਚ, ਮਨਦੀਪ ਸਿੰਘ, ਜਸਵੀਰ ਸਿੰਘ ਜੱਸੀ ਵੀ ਹਾਜ਼ਰ
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਹਿੰਦ ਵਿਖੇ ਹੋਈ ਰੈਲੀ ਇਤਿਹਾਸਕ ਹੋ ਨਿੱਬੜੀ-ਚੇਅਰਮੈਨ ਰਸ਼ਪਿੰਦਰ ਰਾਜਾ ਅਗਲੀ ਖ਼ਬਰ ਕਾਂਗਰਸੀ ਆਗੂ ਮਨਜੀਤ ਸ਼ਰਮਾ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਟਿਕਟ ਦੀ ਦਾਅਵੇਦਾਰੀ ਜਤਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।