26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਆੜ੍ਹਤੀ ਐਸੋਸੀਏਸ਼ਨ ਖਮਾਣੋਂ ਦੀ ਮੀਟਿੰਗ

ਅਜੀਤ ਡੈਸਕ 01-04-2026
ਖਮਾਣੋਂ, 31 ਮਾਰਚ (ਜੋਗਿੰਦਰ ਪਾਲ)-ਆੜ੍ਹਤੀ ਐਸੋਸੀਏਸ਼ਨ ਖਮਾਣੋਂ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਕੇਵਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਦਾਣਾ ਮੰਡੀ ਖਮਾਣੋਂ ਦੇ ਆੜ੍ਹਤੀਆਂ ਨੇ ਹਿੱਸਾ ਲਿਆ | ਭੁੱਲਰ ਨੇ ਦੱਸਿਆ ਕਿ ਪੰਜਾਬ ਪੱਧਰ 'ਤੇ ਆੜ੍ਹਤੀਆਂ ਦੀਆਂ ਮੰਗਾਂ ਨੂੰ ਲੈ ਕੇ ਕਣਕ ਦੀ ਖ਼ਰੀਦ ਲਈ 1 ਅਪ੍ਰੈਲ ਤੋਂ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਨੂੰ ਮੁੱਖ ਰੱਖਦਿਆਂ ਦਾਣਾ ਮੰਡੀ ਖਮਾਣੋਂ ਵਿਖੇ ਵੀ ਕਣਕ ਦੀ ਕੋਈ ਖ਼ਰੀਦ ਨਹੀਂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਆੜ੍ਹਤੀਆਂ ਨੂੰ ਫ਼ਸਲ 'ਤੇ ਕਮਿਸ਼ਨ ਘੱਟ ਦਿੱਤਾ ਜਾ ਰਿਹਾ ਹੈ, ਉਨ੍ਹਾਂ ਮੰਗ ਕੀਤੀ ਕਿ ਇਹ 2.5 ਪ੍ਰਤੀਸ਼ਤ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤਾ ਜਾਵੇ ਅਤੇ ਜਦੋਂ ਤੱਕ ਇਹ ਮੰਗ ਨਹੀਂ ਮੰਨੀ ਜਾਂਦੀ, ਉਦੋਂ ਤੱਕ ਹੜਤਾਲ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਜਦੋਂ ਤੱਕ ਇਸ ਸਬੰਧੀ ਪੰਜਾਬ ਪੱਧਰ 'ਤੇ ਕੋਈ ਫ਼ੈਸਲਾ ਨਹੀਂ ਆਉਂਦਾ, ਇਹ ਹੜਤਾਲ ਲਗਾਤਾਰ ਜਾਰੀ ਰਹੇਗੀ | ਇਸ ਮੌਕੇ ਆੜ੍ਹਤੀ ਸੁਰਮੁੱਖ ਸਿੰਘ ਕਲੇਰ, ਗੁਰਦੇਵ ਸਿੰਘ, ਤੇਜਿੰਦਰ ਸਿੰਘ ਸੇਖੋਂ, ਸੰਦੀਪ ਸਿੰਘ ਰਿਆ, ਸੁਦਾਗਰ ਸਿੰਘ ਕਾਲੇਮਾਜਰਾ, ਤਰਲੋਚਨ ਸਿੰਘ ਕਲੇਰ, ਤਾਰਾ ਸਿੰਘ ਅਤੇ ਕਾਲਾ ਚੜ੍ਹੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਮੰਗਾਂ ਸੰਬੰਧੀ 1 ਅਪ੍ਰੈਲ ਤੋਂ ਸੂਬੇ ਭਰ 'ਚ ਕਣਕ ਦੀ ਖ਼ਰੀਦ ਨੂੰ ਮੁਕੰਮਲ ਬੰਦ ਰੱਖੇਗੀ-ਭੱਟਮਾਜਰਾ,... ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਲਲੌਛੀ ਦਾ ਸਾਲਾਨਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।