ਫ਼ਤਹਿਗੜ੍ਹ ਸਾਹਿਬ, 31 ਮਾਰਚ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੁਆਰਾ ਪਿਛਲੇ 4 ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੀਆਂ ਗਈਆਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਗਿਆ, ਜਿਸ ਸਦਕਾ ਲੋਕਾਂ 'ਚ ਖ਼ੁਸ਼ੀ ਦੀ ਲਹਿਰ ਹੈ ਤੇ ਇਸੇ ਲਹਿਰ ਤਹਿਤ ਪਿਛਲੇ ਦਿਨੀਂ ਅਨਾਜ ਮੰਡੀ ਸਰਹਿੰਦ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਵੀ ਇਤਿਹਾਸਿਕ ਹੋ ਨਿੱਬੜੀ, ਜਿਸ 'ਚ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਲੋਕਾਂ ਦੁਆਰਾ ਸ਼ਮੂਲੀਅਤ ਕੀਤੀ ਗਈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਡੇਰਾ, ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਸਾਬਕਾ ਸਰਪੰਚ ਅਮਰੀਕ ਸਿੰਘ ਬਾਲਪੁਰ, ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਬਿੱਟਾ, ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਰਵੀ ਚੀਮਾ, ਨੰਬਰਦਾਰ ਜਸਬੀਰ ਸਿੰਘ ਬੰਟੀ ਤੇ ਦਫ਼ਤਰ ਇੰਚਾਰਜ ਬੇਅੰਤ ਕੁਮਾਰ ਰੋਸ਼ਾ ਨੇ ਸਾਂਝੇ ਤੌਰ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਆਗੂਆਂ ਨੇ ਕਿਹਾ ਕਿ ਅਨਾਜ ਮੰਡੀ ਸਰਹਿੰਦ ਵਿਖੇ ਹੋਈ ਰੈਲੀ 'ਚ ਵੱਡੀ ਗਿਣਤੀ 'ਚ ਹੋਏ ਇਕੱਠ ਨੇ ਵਿਰੋਧੀ ਪਾਰਟੀ ਦੀ ਨੀਂਦ ਹਰਾਮ ਕਰ ਦਿੱਤੀ ਹੈ ਤੇ 'ਆਪ' ਦੀ ਜਿੱਤ 'ਤੇ ਪੱਕੀ ਮੋਹਰ ਲਗਾਈ