27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

'ਆਪ' ਵਲੋਂ ਸਰਹਿੰਦ ਵਿਖੇ ਕੀਤੀ ਰੈਲੀ ਮਹਿਜ਼ ਸਿਆਸੀ ਡਰਾਮਾ ਸਾਬਤ ਹੋਈ-ਭੁੱਟਾ, ਚਨਾਰਥਲ

ਅਜੀਤ ਡੈਸਕ 01-04-2026
ਫ਼ਤਹਿਗੜ੍ਹ ਸਾਹਿਬ, 31 ਮਾਰਚ (ਬਲਜਿੰਦਰ ਸਿੰਘ)-ਬੀਤੇ ਦਿਨੀਂ ਅਨਾਜ ਮੰਡੀ ਸਰਹਿੰਦ ਵਿਖੇ ਆਮ ਆਦਮੀ ਪਾਰਟੀ ਵਲੋਂ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੀਤੀ ਗਈ ਰੈਲੀ ਨੂੰ ਮਹਿਜ਼ ਸਿਆਸੀ ਡਰਾਮਾ ਦੱਸਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਨੇ ਰੈਲੀ ਲਈ ਕੀਤੇ ਖ਼ਰਚ ਨੂੰ ਜਨਤਕ ਕਰਨ ਦਾ ਮੁੱਦਾ ਚੁੱਕਿਆ ਹੈ | ਫ਼ਤਹਿਗੜ੍ਹ ਸਾਹਿਬ ਵਿਖੇ ਸੀਨੀਅਰ ਅਕਾਲੀ ਆਗੂ ਹਰਵਿੰਦਰ ਸਿੰਘ ਬੱਬਲ ਦੇ ਦਫ਼ਤਰ ਵਿਖੇ ਸੱਦੀ ਪੈੱ੍ਰਸ ਕਾਨਫ਼ਰੰਸ ਦੌਰਾਨ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ 'ਆਪ' ਦੀ ਰੈਲੀ ਵਿਚ ਇਕੱਠ ਜੁਟਾਉਣ ਲਈ ਜਿੱਥੇ ਪਿੰਡਾਂ ਦੇ ਮਨਰੇਗਾ ਵਰਕਰਾਂ ਨੂੰ ਸਰਕਾਰੀ ਬੱਸਾਂ ਰਾਹੀਂ ਲਿਆਂਦਾ ਗਿਆ, ਉੱਥੇ ਹੀ ਪੀ.ਆਰ.ਟੀ.ਸੀ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੀ ਆਪਣੇ ਸਿਆਸੀ ਅਖਾੜੇ ਲਈ ਰੱਜ ਕੇ ਦੁਰਵਰਤੋਂ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਲੁਟਾਇਆ ਗਿਆ | ਉਨ੍ਹਾਂ ਕਿਹਾ ਕਿ ਸੱਤਾ 'ਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਦੂਜੀਆਂ ਸਰਕਾਰਾਂ 'ਤੇ ਤੰਜ਼ ਕੱਸਦੇ ਰਹੇ ਹਨ, ਪਰ ਹੁਣ ਉਹ ਸਰਕਾਰੀ ਖ਼ਜ਼ਾਨੇ ਦੀ ਦੁਰਵਰਤੋਂ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਕਰ ਰਹੇ ਹਨ, ਜਿਸ ਦਾ ਸੂਬੇ ਦੇ ਲੋਕ ਜਵਾਬ ਮੰਗਦੇ ਹਨ | ਇਸ ਮੌਕੇ ਜਥੇਦਾਰ ਚਨਾਰਥਲ ਨੇ ਕਿਹਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ 'ਤੇ ਆਮ ਆਦਮੀ ਪਾਰਟੀ ਦੀ ਰੈਲੀ ਵਿਚ ਇਕੱਠ ਜੁਟਾਉਣ ਲਈ ਗਾਇਕੀ ਦਾ ਅਖਾੜਾ ਲਗਾ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ | ਕਿਉਂਕਿ ਜੇਕਰ 'ਆਪ' ਸਰਕਾਰ ਨੇ ਇੰਨੇ ਹੀ ਵਿਕਾਸ ਤੇ ਲੋਕ ਭਲਾਈ ਦੇ ਕੰਮ ਕੀਤੇ ਹਨ ਤਾਂ ਉਨ੍ਹਾਂ ਨੂੰ ਰੈਲੀਆਂ ਵਿਚ ਇਕੱਠ ਜੁਜਾਉਣ ਲਈ ਗਾਇਕਾਂ ਦਾ ਸਹਾਰਾ ਕਿਉਂ ਲੈਣਾ ਪੈ ਰਿਹਾ ਹੈ? ਉਨ੍ਹਾਂ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਰੈਲੀ 'ਤੇ ਹੋਏ ਖ਼ਰਚੇ ਨੂੰ ਜਨਤਕ ਕੀਤਾ ਜਾਵੇ ਤਾਂ ਜੋ ਸੂਬੇ ਦੇ ਲੋਕਾਂ ਨੂੰ ਪਤਾ ਲੱਗ ਸਕੇ ਮੁੱਖ ਮੰਤਰੀ ਭਗਵੰਤ ਮਾਨ ਦੀ 'ਆਪ' ਕਿੰਨੀ ਕੁ ਇਮਾਨਦਾਰ ਹੈ | ਇਸ ਮੌਕੇ ਸੁਖਵਿੰਦਰ ਸਿੰਘ, ਮਨਜੀਤ ਸਿੰਘ ਮਾਨ ਪ੍ਰਧਾਨ ਐੱਸ. ਸੀ ਵਿੰਗ, ਮਨਪ੍ਰੀਤ ਸਿੰਘ ਸ਼ਾਹਪੁਰ, ਬਲਜੀਤ ਸਿੰਘ ਖ਼ਾਲਸਾ, ਹਰਵਿੰਦਰ ਸਿੰਘ ਬੱਬਲ, ਗੁਰਵੰਤ ਸਿੰਘ ਸਾਬਕਾ ਸਕੱਤਰ, ਕੁਲਵਿੰਦਰ ਸਿੰਘ ਹਮਾਯੂੰਪੁਰ, ਜਸ਼ਨਪ੍ਰੀਤ ਸਿੰਘ, ਗੁਰਸੇਵਕ ਸਿੰਘ, ਸਵਰਨਜੀਤ ਸਿੰਘ ਸੋਨੂੰ, ਹਰਪ੍ਰੀਤ ਸਿੰਘ ਤਲਾਣੀਆਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗੁੱਡ ਲਾਇਫ ਫਿਟਨੈੱਸ ਜਿੰਮ ਨੇ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਕਰਵਾਈ ਅਗਲੀ ਖ਼ਬਰ 'ਆਪ' ਦੀ ਪੰਜਾਬ ਸਰਕਾਰ ਨੇ 4 ਸਾਲ ਦੇ ਕਾਰਜਕਾਲ ਦੌਰਾਨ ਸਾਰੀਆਂ ਗਾਰੰਟੀਆਂ ਨੂੰ ਪੂਰਾ ਕੀਤਾ-ਡੇਰਾ, ਭੱਟੀ, ਰੋਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।