27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਗੁੱਡ ਲਾਇਫ ਫਿਟਨੈੱਸ ਜਿੰਮ ਨੇ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਕਰਵਾਈ

ਅਜੀਤ ਡੈਸਕ 01-04-2026
ਫ਼ਤਹਿਗੜ੍ਹ ਸਾਹਿਬ, 31 ਮਾਰਚ (ਬਲਜਿੰਦਰ ਸਿੰਘ)-ਗੁੱਡ ਲਾਇਫ ਫਿਟਨੈੱਸ ਜਿੰਮ ਸਰਹਿੰਦ ਵਲੋਂ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਕਰਵਾਈ ਗਈ | ਜਿਸ ਵਿਚ ਪੰਜਾਬ ਅਤੇ ਹਰਿਆਣਾ ਦੇ ਖਿਡਾਰੀਆਂ ਨੇ ਹਿੱਸਾ ਲਿਆ | ਜੋ ਕਿ ਮਿਸਟਰ ਪੰਜਾਬ ਦੇ ਖ਼ਿਤਾਬ ਲਈ ਖੇਡੇ | ਇਸ ਮੁਕਾਬਲੇ ਦੌਰਾਨ ਮਨਪ੍ਰੀਤ ਸਿੰਘ ਬਾਘਾ ਪੁਰਾਣਾ ਨੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਿਸਟਰ ਪੰਜਾਬ ਦਾ ਖ਼ਿਤਾਬ ਜਿੱਤਿਆ, ਜਦੋਂਕਿ ਮਿਸਟਰ ਫ਼ਤਹਿਗੜ੍ਹ ਸਾਹਿਬ ਦਾ ਖ਼ਿਤਾਬ ਮੋਹਿਤ ਸਰਹਿੰਦ ਨੇ ਪ੍ਰਾਪਤ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਉਚੇਚੇ ਤੌਰ 'ਤੇ ਸ਼ਿਰਕਤ ਕਰਕੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕੀਤੀ | ਸਾਬਕਾ ਵਿਧਾਇਕ ਨਾਗਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਅਜਿਹੀਆਂ ਗਤੀਵਿਧੀਆਂ ਬਹੁਤ ਜ਼ਰੂਰੀ ਹਨ, ਤਾਂ ਜੋ ਉਹ ਸਮਾਜ ਵਿਚ ਸਕਾਰਾਤਮਿਕ ਭੂਮਿਕਾ ਨਿਭਾ ਸਕਣ | ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਆਤਮ ਵਿਸ਼ਵਾਸ ਅਤੇ ਮਿਹਨਤ ਕਰਨ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ ਅਤੇ ਸਾਨੂੰ ਅਜਿਹੇ ਉਪਰਾਲੇ ਕਰਨ ਵਾਲੇ ਯੂਥ ਕਲੱਬ, ਅਤੇ ਸਮਾਜਿਕ ਸੰਸਥਾਵਾਂ ਦਾ ਸਹਿਯੋਗ ਕਰਨਾ ਚਾਹੀਦਾ ਹੈ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਤੇ ਸਰੀਰਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਅਤੇ ਮਾਪੇ ਆਪਣੇ ਬੱਚਿਆਂ ਦੀਆਂ ਰੋਜਮਰਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਵੀ ਰੱਖਣ ਤਾਂ ਜੋ ਉਹ ਕਿਸੇ ਬਹਿਕਾਵੇ ਵਿਚ ਆ ਕੇ ਬੁਰੀ ਸੰਗਤ ਵਿਚ ਨਾ ਪੈ ਜਾਣ | ਇਸ ਮੌਕੇ 'ਤੇ ਕਾਂਗਰਸ ਓ.ਬੀ.ਸੀ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਗੁਲਸ਼ਨ ਰਾਏ, ਇੰਜੀ. ਗੁਰਦੀਪ ਸਿੰਘ ਮੰਡੋਰ ਗੁੱਡ ਲਾਇਫ ਫਿਟਨੈੱਸ ਜਿੰਮ, ਪਿ੍ੰਸ ਮਿਸਟਰ ਪੰਜਾਬ, ਡਾ. ਮਨਦੀਪ ਸਿੰਘ, ਅਰਸ਼ਦੀਪ ਸਿੰਘ, ਸੁੱਖ ਸੋਢੀਆ, ਫ਼ਤਿਹ ਅਤੇ ਹਰਬੰਸ ਸਿੰਘ
ਪਿਛਲੀ ਖ਼ਬਰ ਆੜ੍ਹਤੀਆਂ ਦੀਆਂ ਮੰਗਾਂ ਮੰਨੇ ਸਰਕਾਰ-ਲੱਖੋਵਾਲ ਅਗਲੀ ਖ਼ਬਰ 'ਆਪ' ਵਲੋਂ ਸਰਹਿੰਦ ਵਿਖੇ ਕੀਤੀ ਰੈਲੀ ਮਹਿਜ਼ ਸਿਆਸੀ ਡਰਾਮਾ ਸਾਬਤ ਹੋਈ-ਭੁੱਟਾ, ਚਨਾਰਥਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।