ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਗ੍ਰੈਜੂਏਸ਼ਨ ਸਮਾਰੋਹ ਸ਼ਾਨਦਾਰ ਢੰਗ ਨਾਲ ਕਰਵਾਇਆ
ਅਜੀਤ ਡੈਸਕ
01-04-2026
ਅੰਤ ਵਿਚ ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਮਿਹਨਤ, ਅਨੁਸ਼ਾਸਨ ਅਤੇ ਨੇਕ ਗੁਣਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ | ਉਨ੍ਹਾਂ ਨੇ ਮਾਪਿਆਂ ਅਤੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਸਰਾਹਨਾ ਕੀਤੀ, ਜਿਨ੍ਹਾਂ ਦੀ ਰਹਿਨੁਮਾਈ ਨਾਲ ਬੱਚੇ ਇਸ ਮੰਜ਼ਿਲ ਤੱਕ ਪਹੁੰਚੇ ਹਨ | ਉਨ੍ਹਾਂ ਸਾਰੇ ਗ੍ਰੈਜੂਏਟ ਹੋ ਰਹੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਜੀਵਨ ਵਿਚ ਉੱਚੀਆਂ ਉਡਾਰੀਆਂ ਭਰਨ ਲਈ ਪ੍ਰੇਰਿਤ ਕੀਤਾ | ਸਮਾਰੋਹ ਦਾ ਸਮਾਪਨ ਰਾਸ਼ਟਰੀ ਗੀਤ ਨਾਲ ਕੀਤਾ ਗਿਆ |