27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਧਿਆਨੂੰ ਮਾਜਰਾ ਵਿਖੇ ਧਾਰਮਿਕ ਸਮਾਗਮ 1 ਤੇ 2 ਨੂੰ

ਅਜੀਤ ਡੈਸਕ 01-04-2026
ਸੰਘੋਲ, 31 ਮਾਰਚ (ਗੁਰਨਾਮ ਸਿੰਘ ਚੀਨਾ)-ਗੁਰਦੁਆਰਾ ਭੋਰਾ ਸਾਹਿਬ ਪਿੰਡ ਧਿਆਨੂੰ ਮਾਜਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਬਾਬਾ ਬਲਬੀਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੀ ਅਗਵਾਈ 'ਚ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਬਾਬਾ ਬਲਬੀਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਨੇ ਦੱਸਿਆ ਕਿ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੇ ਅਸਥਾਨ ਗੁਰਦੁਆਰਾ ਭੋਰਾ ਸਾਹਿਬ ਵਿਖੇ 1 ਤੇ 2 ਅਪ੍ਰੈਲ ਨੂੰ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਦੌਰਾਨ ਬਾਬਾ ਅਵਤਾਰ ਸਿੰਘ ਸਲੇਮਪੁਰ, ਬਾਬਾ ਜੀਵਨ ਸਿੰਘ ਬਗੀਚੀ ਅਤੇ ਬਾਬਾ ਸੁਖਵੀਰ ਸਿੰਘ ਕੰਧੋਲੇ ਵਾਲੇ ਗੁਰੂ ਇਤਿਹਾਸ ਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ |
ਪਿਛਲੀ ਖ਼ਬਰ ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ 'ਤੇ ਹੋਵੇਗੀ ਪਾਬੰਦੀ ਅਗਲੀ ਖ਼ਬਰ ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਨੇ 7 ਮਰੀਜ਼ਾਂ ਨੂੰ ਦਿੱਤੀ ਸਹਾਇਤਾ ਰਾਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।