27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ 'ਤੇ ਹੋਵੇਗੀ ਪਾਬੰਦੀ

ਅਜੀਤ ਡੈਸਕ 01-04-2026
ਫ਼ਤਹਿਗੜ੍ਹ ਸਾਹਿਬ, 31 ਮਾਰਚ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਵਾਉਣ 'ਤੇ ਪਾਬੰਦੀ ਲਗਾਈ ਹੈ | ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਕਿ ਹਾੜੀ ਦੀ ਫ਼ਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਇਹ ਆਮ ਵੇਖਣ ਵਿਚ ਆਇਆ ਹੈ ਕਿ ਕਈ ਵਾਰ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ | ਇਹ ਕੰਬਾਈਨਾਂ ਰਾਤ ਵੇਲੇ ਸਿੱਲ੍ਹੀ ਅਤੇ ਨਮ ਕਣਕ ਕੱਟ ਦਿੰਦੀਆਂ ਹਨ, ਜਿਸ ਨਾਲ ਨਮੀ ਵਾਲੀ ਕਣਕ ਦੀ ਮਿਕਦਾਰ ਬਹੁਤ ਜ਼ਿਆਦਾ ਹੋ ਜਾਂਦੀ ਹੈ | ਇਹ ਸਿੱਲੀ ਕਣਕ ਮੰਡੀਆਂ ਵਿਚ ਜਦੋਂ ਵਿਕਣ ਲਈ ਲਿਆਂਦੀ ਜਾਂਦੀ ਹੈ ਤਾਂ ਨਮੀ ਪ੍ਰਵਾਨਿਤ ਹੱਦ ਨਾਲੋਂ ਜ਼ਿਆਦਾ ਹੋਣ ਕਾਰਨ ਖ਼ਰੀਦ ਏਜੰਸੀਆਂ ਖ਼ਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ, ਜਿਸ ਦੇ ਸਿੱਟੇ ਵਜੋਂ ਮੰਡੀਆਂ ਵਿਚ ਅਣਵਿਕੀ ਕਣਕ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ | ਕਣਕ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿਚ ਰੋਸ ਪੈਦਾ ਹੁੰਦਾ ਹੈ | ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੁੰਦਾ ਹੈ | ਜ਼ਿਲ੍ਹੇ ਵਿਚ ਇਹ ਮਨਾਹੀ ਹੁਕਮ 31 ਮਈ ਤੱਕ ਲਾਗੂ ਰਹਿਣਗੇ |
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੰਗਾਂ ਨੂੰ ਲੈ ਕੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਕੀਤੀ ਰੋਸ ਰੈਲੀ ਅਗਲੀ ਖ਼ਬਰ ਧਿਆਨੂੰ ਮਾਜਰਾ ਵਿਖੇ ਧਾਰਮਿਕ ਸਮਾਗਮ 1 ਤੇ 2 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।