27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੰਗਾਂ ਨੂੰ ਲੈ ਕੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਕੀਤੀ ਰੋਸ ਰੈਲੀ

ਅਜੀਤ ਡੈਸਕ 01-04-2026
ਫ਼ਤਹਿਗੜ੍ਹ ਸਾਹਿਬ, 31 ਮਾਰਚ (ਬਲਜਿੰਦਰ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਇਕਾਈ ਸਰਹਿੰਦ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਗੁਰਮੀਤ ਕੌਰ ਰੁੜਕੀ ਦੀ ਅਗਵਾਈ ਹੇਠ ਸੀ.ਡੀ.ਪੀ.ਓ ਦਫ਼ਤਰ ਵਿਖੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਆਂਗਣਵਾੜੀ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਵਾਅਦਾ ਕੀਤਾ ਗਿਆ ਸੀ, ਜੋ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਮਾਣਭੱਤਾ ਦੁੱਗਣਾ ਕਰਨ ਦਾ ਵਾਅਦਾ ਜਲਦ ਪੂਰਾ ਕੀਤਾ ਜਾਵੇ, ਤਿੰਨ ਤੋਂ ਛੇ ਸਾਲ ਦੇ ਬੱਚਿਆਂ ਦੇ ਸਰਟੀਫਿਕੇਟ ਆਂਗਣਵਾੜੀ ਕੇਂਦਰਾਂ 'ਚੋਂ ਜਾਰੀ ਕਰਨਾ ਲਾਜ਼ਮੀ ਬਣਾਇਆ ਜਾਵੇ | 20 ਛੁੱਟੀਆਂ ਤੋਂ ਬਾਅਦ 21ਵੀਂ ਛੁੱਟੀ ਤੇ ਇੰਕਰੀਮੈਂਟ ਕੱਟਣ ਦੀ ਸ਼ਰਤ ਹਟਾਈ ਜਾਵੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ 18 ਸਾਲ ਤੋਂ ਉੱਪਰ ਵਾਲੀਆਂ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਦੇਣ ਦੇ ਵਾਅਦੇ 'ਚੋਂ 60 ਸਾਲ ਵੱਧ ਉਮਰ ਦੀਆਂ ਔਰਤਾਂ ਨੂੰ ਬਾਹਰ ਰੱਖਣਾ ਬਜ਼ੁਰਗਾਂ ਨਾਲ ਧੋਖਾ ਹੈ, ਇਹ ਸ਼ਰਤ ਵੀ ਹਟਾਈ ਜਾਵੇ | ਜਿਸ ਵਿਚ ਆਂਗਣਵਾੜੀ ਵਰਕਰ ਤੇ ਹੈਲਪਰਾਂ 60 ਸਾਲ ਤੋਂ ਉੱਪਰ ਵੀ ਹਨ, ਪਰ ਇਨ੍ਹਾਂ ਨੂੰ ਇਹ ਸਹਾਇਤਾ ਰਾਸ਼ੀ ਮਿਲਣੀ ਚਾਹੀਦੀ ਹੈ ਅਤੇ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਦੀ ਮੁੜ ਵਾਪਸੀ ਆਂਗਣਵਾੜੀ ਕੇਂਦਰਾਂ ਵਿਚ ਕੀਤੀ ਜਾਵੇ | ਇਸ ਰੋਸ ਰੈਲੀ ਵਿਚ ਦਲਜੀਤ ਕੌਰ ਸਰਹਿੰਦ, ਗੁਰਮੀਤ ਕੌਰ, ਕਰਮਜੀਤ ਕੌਰ ਖੋਜੇਮਾਜਰਾ, ਬਲਵਿੰਦਰ ਕੌਰ ਪੰਜੋਲੀ, ਦਵਿੰਦਰ ਕੌਰ ਵੀ ਸ਼ਾਮਿਲ ਸਨ | ਰੋਸ ਰੈਲੀ ਉਪਰੰਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਗੁਰਮੀਤ ਕੌਰ ਰੁੜਕੀ ਦੀ ਅਗਵਾਈ ਹੇਠ ਸੀ.ਡੀ.ਪੀ.ਓ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ |
ਪਿਛਲੀ ਖ਼ਬਰ ਮੁਕੰਦਪੁਰ ਗ੍ਰਾਮ ਪੰਚਾਇਤ ਵਲੋਂ ਪਾਣੀ ਟੈਂਕੀ ਤੇ ਸਮਰਸੀਬਲ ਪੰਪ ਲਗਾਇਆ ਅਗਲੀ ਖ਼ਬਰ ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ 'ਤੇ ਹੋਵੇਗੀ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।