27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸਰਕਾਰੀ ਹਾਈ ਸਕੂਲ ਦੁੱਲਵਾਂ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 01-04-2026
ਖਮਾਣੋਂ, 31 ਮਾਰਚ (ਜੋਗਿੰਦਰ ਪਾਲ)-ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਸਕੂਲਾਂ ਦੇ ਸਾਲਾਨਾ ਨਤੀਜੇ ਐਲਾਨੇ ਗਏ | ਸਰਕਾਰੀ ਹਾਈ ਸਕੂਲ ਦੁੱਲਵਾਂ ਦੇ ਮੁੱਖ ਅਧਿਆਪਕ ਅਮਨਦੀਪ ਸਿੰਘ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਜਮਾਤਾਂ 'ਚ ਲਗਾਏ ਗਏ ਅਤੇ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ ਐੱਨ.ਆਰ.ਆਈ. ਗੁਰਜੀਤ ਸਿੰਘ ਹੁੰਦਲ, ਕਮੇਟੀ ਮੈਂਬਰ ਅਤੇ ਮੁਹਤਬਰਾਂ ਵਲੋਂ ਕੀਤਾ ਗਿਆ | ਉਪਰੰਤ ਸਕੂਲ ਦੀਆਂ ਨਾਨ ਬੋਰਡ ਜਮਾਤਾਂ ਛੇਵੀਂ, ਸੱਤਵੀਂ ਅਤੇ ਨੌਵੀਂ ਜਮਾਤਾਂ ਦੇ ਨਤੀਜੇ ਐਲਾਨੇ ਗਏ ਅਤੇ ਮਾਪੇ ਅਧਿਆਪਕਾਂ ਦੀ ਮਿਲਣੀ ਕਰਵਾਈ ਗਈ | ਮੀਟਿੰਗ ਵਿਚ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਸਬੰਧੀ ਸਮੁੱਚੀ ਜਾਣਕਾਰੀ ਦਿੱਤੀ ਗਈ ਅਤੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ ਗਿਆ | ਸਕੂਲ ਮੁਖੀ ਨੇ ਦੱਸਿਆ ਕਿ ਐੱਨ.ਆਰ.ਆਈ. ਗੁਰਜੀਤ ਸਿੰਘ ਹੁੰਦਲ ਵਲੋਂ ਸਕੂਲ, ਡਿਸਪੈਂਸਰੀ ਅਤੇ ਪਿੰਡ ਦੇ ਸਾਰੇ ਕੰਮਾਂ ਵਿਚ ਪਹਿਲ ਦੇ ਅਧਾਰ 'ਤੇ ਹਿੱਸਾ ਪਾਇਆ ਜਾਂਦਾ ਹੈ | ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ | ਇਸ ਮੌਕੇ ਚੇਅਰਪਰਸਨ ਮਨਪ੍ਰੀਤ ਕੌਰ, ਸੁਖਵਿੰਦਰ ਕੌਰ, ਆਤਮਾ ਸਿੰਘ ਤੋਂ ਇਲਾਵਾ ਮੈਂਬਰ ਪੰਚਾਇਤ, ਸਮੂਹ ਸਟਾਫ਼, ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਦੇਸ਼ ਭਗਤ ਆਯੁਰਵੈਦਿਕ ਕਾਲਜ ਵਿਖੇ ਵਿਸ਼ਵ ਤਪਦਿਕ ਦਿਵਸ 'ਤੇ ਜਾਗਰੂਕਤਾ ਭਾਸ਼ਨ ਕਰਵਾਇਆ ਅਗਲੀ ਖ਼ਬਰ ਅਵਾਰਾ ਕੁੱਤਿਆਂ ਦੇ ਵੱਢਣ ਕਾਰਨ ਪਿੰਡ ਲੁਬਾਣਗੜ੍ਹ 'ਚ ਦਹਿਸ਼ਤ ਵਾਲਾ ਮਾਹੌਲ 3 ਸਾਲਾ ਮਾਸੂਮ ਬੱਚੀ ਅਤੇ ਹੋਰਨਾਂ ਨੂੰ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।