27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਜਬਰੀ ਥੋਪੇ ਟੀ.ਈ.ਟੀ. ਖ਼ਿਲਾਫ਼ ਡੀ.ਟੀ.ਐਫ਼. ਨੇ ਸੰਘਰਸ਼ ਜਾਰੀ ਰੱਖਣ ਦਾ ਲਿਆ ਅਹਿਦ

ਅਜੀਤ ਡੈਸਕ 01-04-2026
* 6 ਅਤੇ 7 ਅਪ੍ਰੈਲ ਨੂੰ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ-ਡੀ.ਟੀ.ਐਫ਼ * ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਕੀਤਾ ਜਾਵੇਗਾ ਸੂਬਾ ਪੱਧਰੀ ਪ੍ਰੋਗਰਾਮ ਦਾ ਐਲਾਨ


ਫ਼ਤਹਿਗੜ੍ਹ ਸਾਹਿਬ, 31 ਮਾਰਚ (ਬਲਜਿੰਦਰ ਸਿੰਘ)-ਸੁਪਰੀਮ ਕੋਰਟ ਦੇ ਗੈਰ ਕੁਦਰਤੀ ਦਿੱਤੇ ਅਧਿਆਪਕ ਵਿਰੋਧੀ ਫ਼ੈਸਲੇ ਖ਼ਿਲਾਫ਼ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਸੰਘਰਸ਼ ਜਾਰੀ ਰੱਖਣਾ ਦਾ ਅਹਿਦ ਲਿਆ ਹੈ | ਜਾਣਕਾਰੀ ਦਿੰਦਿਆਂ ਅਧਿਆਪਕ ਆਗੂ ਜਗਵਿੰਦਰ ਸਿੰਘ ਨੇ ਦੱਸਿਆ ਕਿ ਸੂਬਾ ਕਮੇਟੀ ਦੀ ਹੋਈ ਆਨਲਾਈਨ ਮੀਟਿੰਗ ਵਿਚ ਜਬਰੀ ਥੋਪੇ ਟੀ.ਈ.ਟੀ. ਦੇ ਮਸਲੇ 'ਤੇ ਪੰਜਾਬ ਸਰਕਾਰ ਦੇ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਉਨ੍ਹਾਂ ਕਿਹਾ ਚੱਲਦੇ ਸੰਘਰਸ਼ ਵਿਚ ਸਿੱਖਿਆ ਮੰਤਰੀ ਵਲੋਂ ਜਥੇਬੰਦੀਆਂ ਨਾਲ ਮੀਟਿੰਗਾਂ ਵਿਚ ਵਾਅਦੇ ਕੀਤੇ ਸਨ ਕਿ ਟੀ.ਈ.ਟੀ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਪਾਈ ਜਾਵੇਗੀ, ਵਿਧਾਨ ਸਭਾ ਵਿਚ ਅਧਿਆਪਕਾਂ ਦੇ ਹੱਕ ਵਿਚ ਬਿੱਲ ਪਾਸ ਕੀਤਾ ਜਾਵੇਗਾ, ਪਰ ਇਸ ਦੇ ਉਲਟ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀ ਸੁਰੱਖਿਆ ਕਰਦੇ 2017 ਦੇ ਨੋਟੀਫ਼ਿਕੇਸ਼ਨ ਰੱਦ ਨੂੰ ਕਰਨਾ ਅਤੇ ਹਾਈਕੋਰਟ ਵਿਚ ਡਾਇਰੈਕਟਰ ਸਿੱਖਿਆ ਵਿਭਾਗ ਦੁਆਰਾ ਟੀ.ਈ.ਟੀ. ਪਾਸ ਤੋਂ ਬਿਨਾਂ ਪ੍ਰਮੋਸ਼ਨਾਂ ਨਾ ਕਰਨ ਦੇ ਦਿੱਤੇ ਹਲਫ਼ਨਾਮੇ ਤੋਂ ਜ਼ਾਹਿਰ ਹੋ ਗਿਆ ਹੈ ਕਿ ਸਰਕਾਰ ਅਤੇ ਸਿੱਖਿਆ ਵਿਭਾਗ ਅਧਿਆਪਕਾਂ ਨਾਲ ਵਾਅਦਾ ਖ਼ਿਲਾਫ਼ੀ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅਧਿਆਪਕਾਂ ਦੀਆਂ 14 ਜਥੇਬੰਦੀਆਂ ਵਲੋਂ ਵਿਭਾਗੀ ਟੀ.ਈ.ਟੀ. ਦੇ ਖ਼ਿਲਾਫ਼ 6 ਅਤੇ 7 ਅਪ੍ਰੈਲ ਨੂੰ ਜ਼ਿਲ੍ਹਾ ਪੱਧਰ 'ਤੇ ਸਰਕਾਰ ਦੀ ਅਰਥੀ ਫੂਕੇ ਜਾਣ ਦੇ ਪ੍ਰੋਗਰਾਮ ਵਿਚ ਡੀ.ਟੀ.ਐਫ਼. ਪੰਜਾਬ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਇਸ ਪ੍ਰੋਗਰਾਮ ਤੋਂ ਬਾਅਦ ਸੂਬਾ ਪੱਧਰੀ ਐਕਸ਼ਨ ਵਾਸਤੇ ਭਰਾਤਰੀ ਜਥੇਬੰਦੀਆਂ ਨਾਲ ਵਿਚਾਰ ਕਰਕੇ ਸੂਬਾ ਪੱਧਰੀ ਪ੍ਰੋਗਰਾਮ ਦਿੱਤਾ ਜਾਵੇਗਾ ਅਤੇ ਜੇਕਰ ਇਸ ਬੇਲੋੜੇ ਤੇ ਜਬਰੀ ਥੋਪੇ ਟੀ.ਈ.ਟੀ. ਕਾਰਨ ਕਿਸੇ ਵੀ ਅਧਿਆਪਕ ਦੀ ਨੌਕਰੀ ਜਾਂ ਪ੍ਰਮੋਸ਼ਨ ਉੱਪਰ ਕੋਈ ਖ਼ਤਰਾ ਆਉਂਦਾ ਹੈ ਤਾਂ ਜਥੇਬੰਦੀ ਉਸ ਅਧਿਆਪਕ ਦੀ ਜੀਅ-ਜਾਨ ਨਾਲ ਮਦਦ ਕਰੇਗੀ |
ਪਿਛਲੀ ਖ਼ਬਰ ਵਿਸਾਖੀ ਦਿਹਾੜੇ ਮੌਕੇ ਡਡਹੇੜੀ ਵਿਚ ਦਸਤਾਰ, ਦੁਮਾਲਾ ਅਤੇ ਗਤਕਾ ਮੁਕਾਬਲੇ ਹੋਣਗੇ-ਸੇਖੋਂ ਅਗਲੀ ਖ਼ਬਰ ਸੰਤ ਨਾਮਦੇਵ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।