ਮੰਡੀ ਗੋਬਿੰਦਗੜ੍ਹ, 31 ਮਾਰਚ (ਰਾਜੇਸ਼ ਸ਼ਰਮਾ)-ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਡਡਹੇੜੀ ਵਲੋਂ ਐਨ.ਆਰ.ਆਈਜ਼, ਨਗਰ ਨਿਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਵਿਸਾਖੀ ਦਿਹਾੜੇ ਮੌਕੇ ਦਸਤਾਰ, ਦੁਮਾਲਾ ਅਤੇ ਗੱਤਕਾ ਮੁਕਾਬਲੇ ਕਰਵਾਏ ਜਾਣਗੇ | ਕਲੱਬ ਪ੍ਰਧਾਨ ਬਲਜਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਸਬੰਧੀ ਸਿਖਲਾਈ ਕੈਂਪ 1 ਅਪ੍ਰੈਲ ਸ਼ਾਮ 4 ਵਜੇ ਗੁਰਦੁਆਰਾ ਸਾਹਿਬ ਡਡਹੇੜੀ ਵਿਖੇ ਸ਼ੁਰੂ ਹੋਵੇਗਾ | ਇਸ ਕੈਂਪ ਦੌਰਾਨ ਸ਼ੇਰੇ ਪੰਜਾਬ ਦਸਤਾਰ ਅਕੈਡਮੀ ਖੰਨਾ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੱਤਕਾ ਅਖਾੜਾ ਮੰਡੀ ਗੋਬਿੰਦਗੜ੍ਹ ਦੇ ਮਾਹਿਰਾਂ ਵਲੋਂ ਰੋਜ਼ਾਨਾ ਬੱਚਿਆਂ ਨੂੰ ਦਸਤਾਰ ਤੇ ਦੁਮਾਲਾ ਸਜਾਉਣ ਅਤੇ ਗੱਤਕੇ ਦੀ ਸਿਖਲਾਈ ਦਿੱਤੀ ਜਾਵੇਗੀ | ਇਸ ਮੌਕੇ 'ਤੇ ਜਸਮੇਲ ਸਿੰਘ, ਕੰਵਲਜੀਤ ਸਿੰਘ ਕਾਕਾ, ਬਲਵਿੰਦਰ ਸਿੰਘ ਖਾਲਸਾ, ਪ੍ਰਗਟ ਸਿੰਘ ਸਾਬਕਾ ਪੰਚ, ਦਵਿੰਦਰ ਸਿੰਘ ਸੰਧੂ, ਸੁਖਦੇਵ ਸਿੰਘ, ਜਸਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਗਮਦੂਰ ਸਿੰਘ, ਬਲਦੇਵ ਸਿੰਘ, ਪ੍ਰਦੀਪ ਸਿੰਘ, ਬਲਦੀਪ ਸਿੰਘ, ਮੁਮਤਾਜ ਅਲੀ, ਸੁਰਿੰਦਰ ਸਿੰਘ, ਬੀਬੀ ਗੁਰਵਿੰਦਰ ਕੌਰ, ਯਸ਼ਪਾਲ ਸ਼ਾਰਦਾ ਵੀ ਹਾਜ਼ਰ ਸਨ | ਬੱਚਿਆਂ ਵਿਚ ਇਸ ਕੈਂਪ ਨੂੰ ਲੈ ਕੇ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ |