27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਡਾ. ਮਨੋਹਰ ਸਿੰਘ ਨੇ ਇੰਟਕ ਫੈਡਰੇਸ਼ਨ ਦੇ 7 ਜ਼ਿਲਿ੍ਹਆਂ ਦੇ ਪ੍ਰਧਾਨਾਂ ਦਾ ਕੀਤਾ ਐਲਾਨ

ਅਜੀਤ ਡੈਸਕ 01-04-2026
ਖਮਾਣੋਂ, 31 ਮਾਰਚ (ਮਨਮੋਹਣ ਸਿੰਘ ਕਲੇਰ)-ਆਲ ਇੰਡੀਆ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਫੈਡਰੇਸ਼ਨ, ਪੰਜਾਬ ਤੇ ਚੰਡੀਗੜ੍ਹ ਦੇ ਪ੍ਰਧਾਨ ਡਾ. ਮਨੋਹਰ ਸਿੰਘ ਨੇ ਅੱਜ ਸੂਬੇ ਦੇ ਸੱਤ ਜ਼ਿਲਿ੍ਹਆਂ ਦੇ ਪ੍ਰਧਾਨਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਨਵੇਂ ਬਣੇ ਪ੍ਰਧਾਨਾਂ ਨੂੰ ਆਪੋ ਆਪਣੇ ਜ਼ਿਲਿ੍ਹਆਂ ਵਿਚ ਕਾਂਗਰਸ ਪਾਰਟੀ ਤੇ ਮਜ਼ਦੂਰ ਵਰਗ ਲਈ ਕੰਮ ਸ਼ੁਰੂ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਹਨ | ਕਾਂਗਰਸ ਆਗੂ ਤੇ ਸੂਬਾ ਪ੍ਰਧਾਨ ਡਾ. ਮਨੋਹਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਾਲ ਜਲੰਧਰ, ਨਵਾਂ ਸ਼ਹਿਰ, ਮਲੇਰਕੋਟਲਾ, ਤਰਨਤਾਰਨ, ਲੁਧਿਆਣਾ ਦਿਹਾਤੀ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਦੇ ਜ਼ਿਲ੍ਹਾ ਪ੍ਰਧਾਨਾਂ ਦੇ ਨੈਸ਼ਨਲ ਪ੍ਰਧਾਨ ਹੌਸ਼ਿਲਾ ਪ੍ਰਸਾਦ ਤੇ ਵਰਕਿੰਗ ਪ੍ਰਧਾਨ ਸ਼ੈਤਾਨ ਸਿੰਘ ਸੋਲੰਕੀ ਦੀ ਸਹਿਮਤੀ ਨਾਲ ਨਿਯੁਕਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਇਹ ਅਹਿਮ ਜ਼ਿੰਮੇਵਾਰੀ ਕਰਮਜੀਤ ਸਿੰਘ ਢੀਂਡਸਾ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਨਰਿੰਦਰ ਸਿੰਘ ਲੱਕੀ ਨੂੰ ਜਲੰਧਰ, ਕੁਲਵੀਰ ਸਿੰਘ ਹਸਰੋਂ ਨੂੰ ਜ਼ਿਲ੍ਹਾ ਨਵਾਂ ਸ਼ਹਿਰ, ਨਵਾਬ ਸ਼ਾਹ ਨੂੰ ਮਲੇਰਕੋਟਲਾ, ਗੁਰਜੰਟ ਸਿੰਘ ਭੱਠਲ ਨੂੰ ਜ਼ਿਲ੍ਹਾ ਤਰਨਤਾਰਨ, ਪਿਸ਼ੌਰਾ ਸਿੰਘ ਗਿੱਲ ਨੂੰ ਲੁਧਿਆਣਾ ਦਿਹਾਤੀ ਅਤੇ ਨਜਿੰਦਰ ਸਿੰਘ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਦੇ ਪ੍ਰਧਾਨ ਨਿਯੁਕਤ ਕਰਕੇ ਦਿੱਤੀ ਗਈ ਹੈ | ਡਾ. ਮਨੋਹਰ ਸਿੰਘ ਨੇ ਉਮੀਦ ਪ੍ਰਗਟਾਈ ਕਿ ਇੰਟਕ ਫੈਡਰੇਸ਼ਨ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤੀ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣ ਦਾ ਯਤਨ ਕਰਨਗੇ | ਜਲਦੀ ਹੀ ਇੰਟਕ ਜ਼ਿਲ੍ਹਾ ਤੇ ਬਲਾਕ ਪੱਧਰ ਦੀਆਂ ਇਕਾਈਆਂ ਲਈ ਨਿਯੁਕਤੀਆਂ ਕੀਤੀਆਂ ਜਾਣਗੀਆਂ ਤਾਂ ਜੋ ਸਾਰੇ ਜ਼ਿਲਿ੍ਹਆਂ ਅੰਦਰ ਇੰਟਕ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਜਾ ਸਕੇ |
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਪਿੰਗਲਵਾੜਾ ਚੈਰੀਟੇਬਲ ਸ਼ਾਖਾ ਪਲਸੌਰਾ ਦਾ ਦੌਰਾ ਕਰਵਾਇਆ ਅਗਲੀ ਖ਼ਬਰ ਵਿਸਾਖੀ ਦਿਹਾੜੇ ਮੌਕੇ ਡਡਹੇੜੀ ਵਿਚ ਦਸਤਾਰ, ਦੁਮਾਲਾ ਅਤੇ ਗਤਕਾ ਮੁਕਾਬਲੇ ਹੋਣਗੇ-ਸੇਖੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।