ਮੰਡੀ ਗੋਬਿੰਦਗੜ੍ਹ, 31 ਮਾਰਚ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਨੇ ਗੋਬਿੰਦਗੜ੍ਹ ਪਬਲਿਕ ਕਾਲਜ ਦੇ ਸਹਿਯੋਗ ਨਾਲ ਇਕ ਸ਼ਾਨਦਾਰ ਸਟਾਰ ਨਾਈਟ ਪ੍ਰੋਗਰਾਮ ਦਾ ਆਯੋਜਨ ਕੀਤਾ | ਇਹ ਪ੍ਰੋਗਰਾਮ ਗੋਬਿੰਦਗੜ੍ਹ ਐਜੂਕੇਸ਼ਨਲ ਐਂਡ ਸੋਸ਼ਲ ਵੈੱਲਫੇਅਰ ਟਰੱਸਟ ਦੀ ਅਗਵਾਈ ਹੇਠ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਰਾਜ ਕੁਮਾਰ ਗੋਇਲ ਪ੍ਰਧਾਨ ਜੀ.ਈ.ਐਸ.ਡਬਲਿਊ.ਟੀ. ਅਤੇ ਚੇਅਰਮੈਨ ਜੀ.ਪੀ.ਐਸ., ਨਰੇਸ਼ ਅਗਰਵਾਲ ਸੰਯੁਕਤ ਖ਼ਜ਼ਾਨਚੀ ਜੀ.ਈ.ਐਸ.ਡਬਲਿਊ.ਟੀ. ਤੇ ਚੇਅਰਮੈਨ ਪਿਮਟ, ਨਿਤਿਨ ਸੱਗੜ੍ਹ ਸਕੱਤਰ ਤੇ ਚੇਅਰਮੈਨ ਜੀ.ਪੀ.ਸੀ. ਅਤੇ ਪਿਆਰਾ ਸਿੰਘ ਕਲਸੀ ਸੀਨੀਅਰ ਮੈਂਬਰ ਨੇ ਪ੍ਰਸਿੱਧ ਪੰਜਾਬੀ ਗਾਇਕ ਏਕਮ ਚਨੌਲੀ ਦਾ ਸਵਾਗਤ ਕਰਦਿਆਂ ਕੀਤੀ | ਪੰਜਾਬੀ ਗਾਇਕ ਚਨੌਲੀ ਨੇ ਆਪਣੇ ਮਨਮੋਹਕ ਪ੍ਰਦਰਸ਼ਨ ਨਾਲ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਦਿੱਤਾ | ਵਿਦਿਆਰਥੀਆਂ ਨੇ ਉਨ੍ਹਾਂ ਦੇ ਪ੍ਰਸਿੱਧ ਗੀਤਾਂ ਦਾ ਪੂਰਾ ਆਨੰਦ ਮਾਣਿਆ ਅਤੇ ਮਾਹੌਲ ਉਤਸ਼ਾਹ ਨਾਲ ਭਰ ਗਿਆ | ਪ੍ਰੋਗਰਾਮ ਦੇ ਅੰਤ ਵਿਚ ਪਿਮਟ ਡਾਇਰੈਕਟਰ ਡਾ. ਨਿਸ਼ੀ ਬਾਲਾ ਅਤੇ ਜੀ.ਪੀ.ਸੀ ਪਿ੍ੰਸੀਪਲ ਡਾ. ਨੀਨਾ ਸੇਠ ਪਜਨੀ ਨੇ ਗਾਇਕ ਚਨੌਲੀ, ਸਾਰੇ ਮਹਿਮਾਨਾਂ, ਵਿਦਿਆਰਥੀਆਂ ਅਤੇ ਸਮਾਗਮ ਵਿਚ ਸ਼ਾਮਿਲ ਸਾਰੇ ਲੋਕਾਂ ਦਾ