ਅਮਲੋਹ, 31 ਮਾਰਚ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਹੀ ਇਕੋ ਇਕ ਅਜਿਹੀ ਪਾਰਟੀ ਹੈ, ਜਿਹੜੀ ਸਾਰੇ ਧਰਮਾਂ ਤੇ ਮਜ਼੍ਹਬਾਂ ਦਾ ਬਰਾਬਰ ਸਤਿਕਾਰ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿਚ ਮਾਣ ਦੇ ਕੇ ਸੇਵਾ ਕਰਨ ਦਾ ਮੌਕਾ ਦਿੰਦੀ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਾਰਟੀ ਦਫ਼ਤਰ ਅਮਲੋਹ ਵਿਖੇ ਹਲਕੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੂੰ ਨਾਲ ਲੈ ਕੇ ਸੂਬੇ ਦੇ ਨਵਨਿਯੁਕਤ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ ਦਾ ਵਿਸ਼ੇਸ਼ ਸਨਮਾਨ ਕਰਨ ਸਮੇਂ ਕੀਤਾ | ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅਤੇ ਮੈਣੀ ਦੀ ਪ੍ਰੇਰਨਾ ਸਦਕਾ ਮੰਡੀ ਗੋਬਿੰਦਗੜ੍ਹ ਦੇ ਰਾਜੇਸ਼ ਕੁਮਾਰ ਸ਼ਾਹੀ ਵਲੋਂ ਪਰਿਵਾਰ ਸਮੇਤ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਵੀ ਕੀਤੀ ਗਈ | ਰਾਜੂ ਖੰਨਾ ਨੇ ਕਿਹਾ ਕਿ ਪੰਜਾਬੀਆਂ ਦੇ ਵੱਡੇ ਸਹਿਯੋਗ ਤੇ ਸਮਰਥਨ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 2027 ਵਿਚ ਪੰਜਾਬ ਦੇ ਮੁੱਖ ਮੰਤਰੀ ਬਣ ਕੇ ਮੁੜ ਸੂਬੇ ਨੂੰ ਤਰੱਕੀ ਤੇ ਖ਼ੁਸ਼ਹਾਲੀ ਵੱਲ ਲਿਜਾਣਗੇ | ਇਸ ਮੌਕੇ ਹਰਬੰਸ ਸਿੰਘ ਬਡਾਲੀ, ਭਿੰਦਰ ਸਿੰਘ, ਕੁਲਦੀਪ ਸਿੰਘ ਮੁੱਢੜੀਆਂ, ਕੁਲਦੀਪ ਸਿੰਘ ਮਛਰਾਈ, ਪਰਮਿੰਦਰ ਸਿੰਘ ਨੀਟਾ ਸੰਧੂ, ਯੂਥ ਆਗੂ ਕਮਲਜੀਤ ਸਿੰਘ ਗਿੱਲ, ਸਿਮਰਨਜੀਤ ਸਿੰਘ, ਕੈਪਟਨ ਜਸਵੰਤ ਸਿੰਘ ਬਾਜਵਾ, ਰਾਕੇਸ਼ ਕੁਮਾਰ ਸ਼ਾਹੀ, ਬਲਜਿੰਦਰ ਸਿੰਘ ਸੇਖੋਂ, ਗੁਰਪ੍ਰੀਤ ਸਿੰਘ ਨੋਨੀ, ਪ੍ਰਦੀਪ ਸਿੰਘ ਮਿੰਟੂ, ਕੁਲਵਿੰਦਰ ਸਿੰਘ ਭੰਗੂ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਹਰਿੰਦਰ ਸਿੰਘ ਦੀਵਾ, ਐਡਵੋਕੇਟ ਸਤਨਾਮ ਸਿੰਘ ਭਗੜਾਣਾ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਰੇਸ਼ਮ ਸਿੰਘ ਵਿਰਕ, ਨਿਰਭੈ ਸਿੰਘ ਵਿਰਕ, ਗੁਰਕੀਰਤ ਸਿੰਘ ਪਨਾਗ, ਡਾ. ਜਸਵੰਤ ਸਿੰਘ ਅਲਾਦਾਦਪੁਰ, ਕੇਵਲ ਖਾਂ ਧਰਮਗੜ੍ਹ, ਪਿ੍ੰਸ ਮੈਣੀ, ਬਲਤੇਜ ਸਿੰਘ ਅਮਲੋਹ, ਕਰਮ ਸਿੰਘ ਘੁਟੀਂਡ, ਅਮਨਦੀਪ ਸਿੰਘ ਭੱਦਲਥੂਹਾ, ਕੁਲਵਿੰਦਰ ਸਿੰਘ ਰਹਿਲ, ਯਾਦਵਿੰਦਰ ਸਿੰਘ ਸਲਾਣਾ, ਕਰਮਜੀਤ ਸਿੰਘ ਗਾਂਧੀ, ਸੋਮਨਾਥ ਸਿੰਘ ਅਜਨਾਲੀ, ਗੁਰਜੀਤ ਸਿੰਘ ਮੰਗਾ, ਨਾਜ਼ਰ ਸਿੰਘ, ਹਰਨੇਕ ਸਿੰਘ, ਹਰਮਨਵੀਰ ਸਿੰਘ ਹੈਬਤਪੁਰ, ਅਮਨ ਭੱਦਲਥੂਹਾ ਅਤੇ ਜਗਦੇਵ ਸਿੰਘ ਜੱਗਾ ਤੋਂ ਇਲਾਵਾ ਵਰਕਰ ਤੇ ਆਗੂ ਮੌਜੂਦ ਸਨ |