27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਆਂਗਣਵਾੜੀ ਵਰਕਰਾਂ ਨੇ ਬਸੀ ਪਠਾਣਾਂ ਵਿਚ ਭਾਰਤ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 01-04-2026
ਬਸੀ ਪਠਾਣਾਂ, 31 ਮਾਰਚ (ਪੱਤਰ ਪ੍ਰੇਰਕ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਬਸੀ ਪਠਾਣਾਂ ਵਿਚ ਬਲਾਕ ਪ੍ਰਧਾਨ ਸੁਰਜੀਤ ਕੌਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਬੰਧਿਤ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ ਗਿਆ | ਬਲਾਕ ਪ੍ਰਧਾਨ ਸੁਰਜੀਤ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਆਂਗਣਵਾੜੀ ਮੁਲਾਜ਼ਮਾਂ ਤੇ ਵਰਕਰਾਂ ਨਾਲ ਕੀਤਾ ਇਕ ਵੀ ਵਾਅਦਾ ਨਹੀਂ ਨਿਭਾਇਆ ਗਿਆ ਅਤੇ ਬਜਟ ਵਿਚ ਵੀ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ | ਭਾਰਤ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਮਹਿਜ਼ 2700 ਰੁਪਏ ਪ੍ਰਤੀ ਮਹੀਨਾ ਅਤੇ ਹੈਲਪਰਾਂ ਨੂੰ 1350 ਰੁਪਏ ਪ੍ਰਤੀ ਮਹੀਨਾ ਉਜਰਤ ਦੇ ਰਹੀ ਹੈ | ਉਨ੍ਹਾਂ ਕਿਹਾ ਕਿ 2018 ਤੋਂ ਬਾਅਦ ਉਨ੍ਹਾਂ ਦੇ ਮਿਹਨਤਾਨੇ ਵਿਚ ਕੋਈ ਵਾਧਾ ਨਹੀਂ ਹੋਇਆ | ਇੱਥੋਂ ਤੱਕ ਸਰਕਾਰ ਪੋਸ਼ਣ ਲਈ ਲਾਗਤ ਮਾਪਦੰਡ ਵਧਾਉਣ ਲਈ ਪਿਛਲੇ ਸਾਲ ਦੇ ਬਜਟ 'ਚ ਕੀਤੇ ਗਏ ਐਲਾਨ ਤੋਂ ਵੀ ਪਿੱਛੇ ਹਟ ਰਹੀ ਹੈ | ਇਨ੍ਹਾਂ ਹੀ ਨਹੀਂ, ਸਰਕਾਰ ਨੇ 2022 ਤੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਗਰੈਚੁਟੀ ਦੀ ਅਦਾਇਗੀ 'ਤੇ ਸੁਪਰੀਮ ਕੋਰਟ ਦੇ ਹੁਕਮ ਨੂੰ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਉਨ੍ਹਾਂ ਦੀਆਂ ਮੁੱਖ ਮੰਗਾਂ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਰਕਾਰੀ ਕਰਮਚਾਰੀਆਂ ਵਜੋਂ ਰੈਗੂਲਰ ਕਰਨਾ, ਤਨਖ਼ਾਹ ਕਮਿਸ਼ਨ ਨਿਯੁਕਤ ਕਰਨਾ, ਬਕਾਇਆ ਰੈਗੂਲਰਾਈਜ਼ੇਸ਼ਨ, 26000 ਦੀ ਘੱਟੋ-ਘੱਟ ਉਜਰਤ, 10,000 ਪ੍ਰਤੀ ਮਹੀਨਾ ਪੈਨਸ਼ਨ ਦਾ ਭੁਗਤਾਨ ਕਰਨਾ, ਵਾਧੂ ਕੰਮ ਨਾ ਕਰਵਾਉਣਾ ਆਦਿ ਸ਼ਾਮਿਲ ਹਨ | ਰੋਸ ਧਰਨੇ ਵਿਚ ਮੁਲਾਜ਼ਮ ਆਗੂ ਸ਼ਰਨਜੀਤ ਕੌਰ, ਮਨਦੀਪ ਕੌਰ, ਦਲਵੀਰ ਕੌਰ, ਮਲਕੀਤ ਕੌਰ, ਪਰਮਜੀਤ ਕੌਰ, ਬੇਅੰਤ ਕੌਰ, ਗੁਰਮੀਤ ਕੌਰ ਅਤੇ ਨੀਲਮ ਰਾਣੀ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਦੇਹੜਕਾ ਵਿਖੇ ਭਗਤ ਧੰਨਾ ਜੱਟ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਜਬਰੀ ਥੋਪੇ ਟੀ.ਈ.ਟੀ. ਖ਼ਿਲਾਫ਼ ਡੀ.ਟੀ.ਐਫ਼. ਨੇ ਸੰਘਰਸ਼ ਜਾਰੀ ਰੱਖਣ ਦਾ ਲਿਆ ਅਹਿਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।