06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬਾਬਾ ਪਰਮਜੀਤ ਸਿੰਘ ਹੰਸਾਲੀ ਤੇ ਡੀ.ਸੀ. ਵਲੋਂ ਹੰਸਾਲੀ ਵਿਖੇ ਨਵੇਂ ਬਣਨ ਵਾਲੇ ਸਟੇਡੀਅਮ ਦਾ ਉਦਘਾਟਨ

ਅਜੀਤ ਡੈਸਕ 04-04-2026
ਫ਼ਤਹਿਗੜ੍ਹ ਸਾਹਿਬ, 3 ਅਪ੍ਰੈਲ (ਮਨਪ੍ਰੀਤ ਸਿੰਘ)-ਗੁਰੂ ਹਰਿਗੋਬਿੰਦ ਸਾਹਿਬ ਨਿਰਮਲ ਆਸ਼ਰਮ ਖੇੜਾ ਹੰਸਾਲੀ ਦੇ ਮੌਜੂਦਾ ਮੁਖੀ ਸੰਤ ਬਾਬਾ ਪਰਮਜੀਤ ਸਿੰਘ ਨੇ ਹੰਸਾਲੀ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਨਾਂਅ 'ਤੇ ਉਸਾਰੇ ਜਾ ਰਹੇ ਖੇਡ ਮੈਦਾਨ ਦੇ ਉਦਘਾਟਨ ਮੌਕੇ ਕਿਹਾ ਕਿ ਇਹ ਖੇਡ ਸਟੇਡੀਅਮ ਜੋ ਸਮੇਂ ਦੀਆਂ ਸਮੂਹ ਸੁਵਿਧਾਵਾਂ ਨਾਲ ਲੈਸ ਹੋਵੇਗਾ, ਜਲਦ ਹੀ ਨੌਜਵਾਨਾਂ ਲਈ ਬਣ ਕੇ ਤਿਆਰ ਹੋ ਜਾਵੇਗਾ | ਜਿੱਥੇ ਨੌਜਵਾਨ ਵਿਹਲੇਪਨ ਅਤੇ ਮਾੜੀਆਂ ਲਾਹਨਤਾਂ ਤੋਂ ਬਚ ਕੇ ਖੇਡਾਂ ਨਾਲ ਜੁੜ ਸਕਣਗੇ | ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ, ਸਗੋਂ ਭਾਈਚਾਰੇ, ਸਹਿਣਸ਼ੀਲਤਾ ਅਤੇ ਪਿਆਰ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ | ਇਸ ਮੌਕੇ ਵਿਸ਼ੇਸ਼ ਤੌਰ ਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਵੀ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਸੱਚਖੰਡ ਨਿਵਾਸੀ ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਵਲੋਂ ਪਹਿਲਾਂ ਵੀ ਲੋੜਵੰਦਾਂ ਦੀ ਮਦਦ ਲਈ ਵਧੇਰੇ ਕਾਰਜ ਅਰੰਭ ਕੀਤੇ ਹੋਏ ਹਨ, ਜਿਨ੍ਹਾਂ ਦੀ ਬਦੌਲਤ ਇਲਾਕੇ ਤੇ ਦੂਰ ਦੁਰਾਡੇ ਦੇ ਲੋਕਾਂ ਨੂੰ ਵੱਡਾ ਫਾਇਦਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਤਿਕਾਰ ਰਾਹਾਂ ਤੇ ਚੱਲਦੇ ਹੋਏ, ਮੌਜੂਦਾ ਮੁਖੀ ਬਾਬਾ ਪਰਮਜੀਤ ਸਿੰਘ ਵੀ ਲੋਕਾਂ ਦੀ ਸੇਵਾ ਲਈ ਦਿਨ ਰਾਤ ਇਕ ਕੀਤਾ ਹੋਇਆ ਹੈ | ਉਨ੍ਹਾਂ ਕਿਹਾ ਕਿ ਡੇਰਾ ਹੰਸਾਲੀ ਸਾਹਿਬ ਵਿਖੇ ਜਿੱਥੇ ਲੋਕਾਂ ਨੂੰ ਸਿਹਤ ਸਹੂਲਤਾਂ, ਵਿੱਦਿਆ ਅਤੇ 24 ਘੰਟੇ ਲੰਗਰ ਮਿਲਦਾ ਹੈ, ਉੱਥੇ ਹੀ ਬਾਬਾ ਪਰਮਜੀਤ ਸਿੰਘ ਇਲਾਕੇ ਦੇ ਬੱਚਿਆਂ ਨੂੰ ਜਲਦ ਹੀ ਖੇਡਣ ਲਈ ਖੇਡ ਦਾ ਮੈਦਾਨ ਮੁਹੱਈਆ ਕਰਵਾਉਣ ਜਾ ਰਹੇ ਹਨ | ਇਸ ਮੌਕੇ ਮੈਨੇਜਰ ਸਾਧੂ ਰਾਮ ਭੱਟਮਾਜਰਾ, ਰਜਿੰਦਰ ਸਿੰਘ ਗਰੇਵਾਲ, ਅਵਤਾਰ ਸਿੰਘ, ਮਨਜੀਤ ਸਿੰਘ, ਪਿਆਰਾ ਸਿੰਘ, ਗੁਰਦੇਵ ਸਿੰਘ ਡੰਘੇੜੀਆਂ, ਮਲਾਰਾ ਸਿੰਘ ਚੁੰਨੀ ਮਾਜਰਾ, ਗੁਰਦੇਵ ਸਿੰਘ, ਅਤਰ ਸਿੰਘ ਖੇੜਾ, ਗੁਰਦਿਆਲ ਚੰਦ ਬਡਾਲੀ ਮਾਈ ਕੀ, ਸਾਬਕਾ ਸਰਪੰਚ ਸੰਤ ਸਿੰਘ, ਅਨੋਖ ਸਿੰਘ, ਭਜਨ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ ਅਨਾਇਤਪੁਰਾ, ਸਰਪੰਚ ਮਨਪ੍ਰੀਤ ਸਿੰਘ ਢੋਲਾ, ਗੁਰਸੇਵਕ ਸਿੰਘ, ਹੈਪੀ ਸਰਪੰਚ ਭੈਣੀ ਕਲਾਂ, ਆਦਿ ਤੋਂ ਇਲਾਵਾ ਹੋਰ ਵੀ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਵਿਚ ਜੋਸ਼ ਨਾਲ ਮਨਾਇਆ ਸੱਭਿਆਚਾਰਕ ਬਿਹਾਰ ਦਿਵਸ <br/> ਅਗਲੀ ਖ਼ਬਰ 'ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦਾ ਹਰੇਕ ਵਰਗ ਦੁਖੀ-ਭੁੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।