06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

'ਆਪ' ਨੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੋਂ ਲਾਹਿਆ-ਗੁਰਧਿਆਨ ਸਿੰਘ ਭਾਨਰੀ <br/>

ਅਜੀਤ ਡੈਸਕ 04-04-2026
ਪਟਿਆਲਾ, 3 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਟਕਸਾਲੀ ਅਕਾਲੀ ਆਗੂ ਅਤੇ ਸਮਾਣਾ ਹਲਕੇ ਦੇ ਨਵ-ਨਿਯੁਕਤ ਕੋਆਰਡੀਨੇਟਰ ਗੁਰਧਿਆਨ ਸਿੰਘ ਭਾਨਰੀ ਨੇ ਕਿਹਾ ਹੈ ਕਿ ਸੂਬਾ ਸਰਕਾਰ ਦੇ ਖਜਾਨੇ ਦੀ ਆਰਥਿਕ ਹਾਲਤ ਡਾਵਾਂ-ਡੋਲ ਹੋਣ ਕਾਰਨ ਲੋਕ ਭਲਾਈ ਸਕੀਮਾਂ 'ਤੇ ਬੁਰੀ ਤਰ੍ਹਾਂ ਬਰੇਕ ਲੱਗ ਗਈ ਹੈ, ਜਿਸ ਨਾਲ ਆਮ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਨਰੀ ਨੇ ਕਿਹਾ ਕਿ ਆਰਥਿਕ ਸੰਕਟ ਦੇ ਚਲਦੇ ਸੂਬੇ ਅੰਦਰ ਵਿਕਾਸ ਕਾਰਜ ਵੀ ਲਗਭਗ ਠੱਪ ਹੋ ਚੁੱਕੇ ਹਨ ਅਤੇ ਇਸ ਦਾ ਸਿੱਧਾ ਨੁਕਸਾਨ ਪੰਜਾਬ ਦੇ ਆਮ ਲੋਕਾਂ ਨੂੰ ਝੱਲਣਾ ਪੈ ਰਿਹਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਟੇਜਾਂ ਤੋਂ ਕੀਤੇ ਜਾ ਰਹੇ ਵੱਡੇ ਵਾਅਦੇ ਸਿਰਫ ਵੋਟਾਂ ਦੀ ਰਾਜਨੀਤੀ ਤੱਕ ਸੀਮਿਤ ਹਨ ਅਤੇ ਜ਼ਮੀਨੀ ਪੱਧਰ 'ਤੇ ਕੋਈ ਢੰਗ ਦਾ ਕੰਮ ਨਹੀਂ ਹੋ ਰਿਹਾ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਮਾਣਾ ਹਲਕੇ ਅੰਦਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੇ ਕਾਰਜਾਂ ਬਾਰੇ ਜਾਣੂ ਕਰਵਾਇਆ ਜਾਵੇਗਾ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਦਰਜ ਕਰੇਗਾ ਅਤੇ ਸੂਬੇ ਵਿਚ ਮੁੜ ਵਿਕਾਸ ਦੀ ਰਫ਼ਤਾਰ ਤੇਜ ਕੀਤੀ ਜਾਵੇਗੀ |

ਪਿਛਲੀ ਖ਼ਬਰ ਬਸੀ ਪਠਾਣਾਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ ਅਗਲੀ ਖ਼ਬਰ 40 ਰੋਜ਼ਾ ਪਵਿੱਤਰ ਚਰਨ ਛੋਹ ਗੁਰਮਤਿ ਸਮਾਗਮਾਂ ਦੀ ਹੋਈ ਸੰਪੂਰਨਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।