06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਦਲੀਪ ਨਗਰ ਦੀ ਪ੍ਰਬੰਧਕ ਕਮੇਟੀ ਦੇ ਉੱਦਮ ਸਦਕਾ ਸੰਗਤਾਂ ਨੇ ਗੁਰਮਤਿ ਸਮਾਗਮਾਂ 'ਚ ਭਰੀ ਹਾਜ਼ਰੀ

ਅਜੀਤ ਡੈਸਕ 04-04-2026
ਮੰਡੀ ਗੋਬਿੰਦਗੜ੍ਹ, 3 ਅਪ੍ਰੈਲ (ਰਾਜੇਸ਼ ਸ਼ਰਮਾ)-ਸ਼੍ਰੋਮਣੀ ਕਮੇਟੀ ਅਤੇ ਮੀਰੀ ਪੀਰੀ ਆਗਮਨ ਗੁਰਪੁਰਬ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਏ ਗਏ 40 ਰੋਜ਼ਾ ਸਾਲਾਨਾ ਪਵਿੱਤਰ ਚਰਨ ਛੋਹ ਗੁਰਮਤਿ ਸਮਾਗਮਾਂ ਵਿਚ ਵਾਰਡ ਨੰਬਰ 18 ਅਤੇ 23 ਦੀਆਂ ਸੰਗਤਾਂ ਨੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਮੁਹੱਲਾ ਦਲੀਪ ਨਗਰ ਦੀ ਪ੍ਰਬੰਧਕ ਕਮੇਟੀ ਦੇ ਉੱਦਮ ਸਦਕਾ ਲਗਾਤਾਰ ਸਮਾਗਮਾਂ ਵਿਚ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਜੁਆਇੰਟ ਸੈਕਟਰੀ ਹਰਪ੍ਰੀਤ ਸਿੰਘ ਵਿੱਕੀ ਚਾਹਲ ਨੇ ਕਿਹਾ ਕਿ ਇਲਾਕੇ ਦੀਆਂ ਸੰਗਤਾਂ ਨੇ 21 ਫਰਵਰੀ ਤੋਂ ਸ਼ੁਰੂ ਹੋ ਕੇ 2 ਅਪ੍ਰੈਲ ਤੱਕ ਚੱਲੇ 40 ਰੋਜ਼ਾ ਸਾਲਾਨਾ ਗੁਰਮਤਿ ਸਮਾਗਮਾਂ ਵਿਚ ਸ਼ਿਰਕਤ ਕੀਤੀ ਅਤੇ ਵੱਖ-ਵੱਖ ਸੇਵਾ ਕਾਰਜਾਂ ਵਿਚ ਹਿੱਸਾ ਪਾਇਆ | ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਮੁੱਖ ਉਦੇਸ਼ ਸਿੱਖੀ ਪ੍ਰਚਾਰ ਤੇ ਪ੍ਰਸਾਰ ਵਿਚ ਯੋਗਦਾਨ ਪਾਉਣਾ ਹੈ ਅਤੇ ਮੁਹੱਲਾ ਦਲੀਪ ਨਗਰ ਦੀ ਗੁਰਦੁਆਰਾ ਕਮੇਟੀ ਨੇ ਇਹ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ ਹੈ | ਇਸ ਮੌਕੇ 'ਤੇ ਹਰਪ੍ਰੀਤ ਸਿੰਘ ਵਿੱਕੀ ਚਾਹਲ ਨੇ ਸਮਾਗਮਾਂ ਵਿਚ ਹਿੱਸਾ ਲੈਣ ਵਾਲੀਆਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ | ਇਸ ਮੌਕੇ 'ਤੇ ਬਲਵਿੰਦਰ ਸਿੰਘ ਚਾਹਲ, ਕੈਲਾਸ਼ ਰਾਣੀ, ਸ਼ੀਲਾ, ਕੈਲਾਸ਼ ਕੌਰ, ਅਮਰਿੰਦਰ ਵੜੈਚ, ਵਿਜੇ ਸਿੰਘ, ਗੁਰਕੀਰਤ ਸਿੰਘ ਚਾਹਲ, ਰਮਨਦੀਪ ਸਿੰਘ ਚੀਮਾ ਅਤੇ ਦੀਪਕ ਦੀਪੂ ਸੰਗਤਾਂ ਸਮੇਤ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹਿਤਾਂ ਤੇ ਹੱਕਾਂ ਦਾ ਅਸਲ ਪਹਿਰੇਦਾਰ- ਰਾਜੂ ਖੰਨਾ ਅਗਲੀ ਖ਼ਬਰ ਰਾਮ ਸਿੰਘ ਅਲਬੇਲਾ ਦਾ ਕੌਮੀ ਪੁਰਸਕਾਰ ਨਾਲ ਹੋਇਆ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।