05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਚੀਫ਼ ਜਸਟਿਸ ਸ਼ੀਲ ਨਾਗੂ ਵਲੋਂ ਖਮਾਣੋਂ ਵਿਖੇ ਬਣੇ ਨਵੇਂ ਫੈਮਲੀ ਕੋਰਟ ਕੰਪਲੈਕਸ ਦਾ ਉਦਘਾਟਨ <br/>

ਅਜੀਤ ਡੈਸਕ 04-04-2026
ਖਮਾਣੋਂ, 3 ਅਪੈ੍ਰਲ (ਮਨਮੋਹਣ ਸਿੰਘ ਕਲੇਰ)-ਆਮ ਲੋਕਾਂ ਨੂੰ ਤੇਜ਼, ਸੁਗਮ ਅਤੇ ਪ੍ਰਭਾਵਸ਼ਾਲੀ ਨਿਆਂ ਪ੍ਰਦਾਨ ਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਅੱਜ ਖਮਾਣੋਂ ਵਿਚ ਨਵੇਂ ਬਣੇ ਫੈਮਲੀ ਕੋਰਟ ਕੰਪਲੈਕਸ ਦਾ ਚੀਫ਼ ਜਸਟਿਸ ਪੰਜਾਬ ਤੇ ਹਰਿਆਣਾ ਹਾਈਕੋਰਟ ਜਸਟਿਸ ਸ਼ੀਲ ਨਾਗੂ ਨੇ ਉਦਘਾਟਨ ਕੀਤਾ | ਇਸ ਮੌਕੇ ਜਗਮੋਹਨ ਬਾਂਸਲ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ, ਪ੍ਰਬੰਧਕੀ ਜੱਜ ਫ਼ਤਹਿਗੜ੍ਹ ਸਾਹਿਬ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ | ਚੀਫ਼ ਜਸਟਿਸ ਸ਼ੀਲ ਨਾਗੂ ਨੇ ਕਿਹਾ ਕਿ ਪਰਿਵਾਰਕ ਮਾਮਲਿਆਂ ਨਾਲ ਸੰਬੰਧਿਤ ਕੇਸਾਂ ਵਿਚ ਸਮੇਂ ਸਿਰ ਨਿਆਂ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਨਵਾਂ ਫੈਮਲੀ ਕੋਰਟ ਕੰਪਲੈਕਸ ਇਸ ਦਿਸ਼ਾ ਵਿਚ ਇਕ ਮੀਲ ਪੱਥਰ ਸਾਬਤ ਹੋਵੇਗਾ ਅਤੇ ਮਾਮਲਿਆਂ ਦੀ ਸੁਣਵਾਈ ਨੂੰ ਤੇਜ਼ ਅਤੇ ਪਾਰਦਰਸ਼ੀ ਬਣਾਉਣ ਵਿਚ ਸਹਾਇਕ ਹੋਵੇਗਾ | ਉਨ੍ਹਾਂ ਕਿਹਾ ਕਿ ਕਾਨੂੰਨੀ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਕੰਪਲੈਕਸ ਦੀ ਸਥਾਪਨਾ ਵੀ ਉਸੇ ਯਤਨ ਦਾ ਹਿੱਸਾ ਹੈ | ਇਸ ਨਾਲ ਨਾ ਸਿਰਫ਼ ਜੁਡੀਸ਼ੀਅਲ ਮਾਮਲਿਆਂ ਦਾ ਬੋਝ ਘਟੇਗਾ, ਸਗੋਂ ਲੋਕਾਂ ਨੂੰ ਇਕ ਹੀ ਥਾਂ 'ਤੇ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਾਪਤ ਹੋਣਗੀਆਂ | ਉਨ੍ਹਾਂ ਕਿਹਾ ਕਿ ਨਵੇਂ ਫੈਮਲੀ ਕੋਰਟ ਕੰਪਲੈਕਸ ਦੀ ਇਮਾਰਤ ਵਿਚ ਆਧੁਨਿਕ ਅਦਾਲਤੀ ਕਮਰੇ, ਖੁੱਲ੍ਹੇ ਅਤੇ ਸੁਵਿਧਾਜਨਕ ਉਡੀਕ ਹਾਲ, ਵਕੀਲਾਂ ਲਈ ਵੱਖਰੇ ਚੈਂਬਰ, ਕੌਂਸਲਿੰਗ ਰੂਮ, ਰਿਕਾਰਡ ਰੂਮ ਅਤੇ ਡਿਜ਼ੀਟਲ ਸਹੂਲਤਾਂ ਉਪਲਬਧ ਹਨ | ਉਨ੍ਹਾਂ ਦੱਸਿਆ ਕਿ ਮਹਿਲਾਵਾਂ ਅਤੇ ਬੱਚਿਆਂ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ, ਜਿਵੇਂ ਕਿ ਵੱਖਰਾ ਉਡੀਕ ਖੇਤਰ ਅਤੇ ਕੌਂਸਲਿੰਗ ਸਹੂਲਤਾਂ | ਅਪਾਹਜ ਵਿਅਕਤੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਰੈਂਪ, ਲਿਫ਼ਟ ਅਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ | ਪਾਰਕਿੰਗ ਅਤੇ ਸੁਰੱਖਿਆ ਦੇ ਵੀ ਉਚਿੱਤ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਚੀਫ਼ ਜਸਿਟਸ ਸਮੇਤ ਹੋਰਨਾਂ ਜੱਜ ਸਾਹਿਬਾਨ ਨੇ ਵੀ ਫੈਮਲੀ ਕੋਰਟ ਕੰਪਲੈਕਸ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਇਹ ਇਮਾਰਤ ਨਿਆਂ ਪ੍ਰਦਾਨੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਅਤੇ ਲੋਕ-ਕੇਂਦਰਿਤ ਬਣਾਏਗੀ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਿਜੇ ਕੁਮਾਰ ਪਿ੍ੰਸੀਪਲ ਜੱਜ ਫੈਮਲੀ ਕੋਰਟ ਕੈਂਪ ਕੋਰਟ ਖਮਾਣੋਂ, ਡਾ. ਸੋਨੀਆ ਕਿੰਨਰਾ ਅਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਤਹਿਗੜ• ਸਾਹਿਬ, ਜਗਬੀਰ ਸਿੰਘ ਮਹਿੰਦੀ ਰੱਤਾ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ, ਗੁਰਜੀਤ ਕੌਰ ਢਿੱਲੋਂ ਸਿਵਲ ਜੱਜ ਸੀਨੀਅਰ ਡਿਵੀਜ਼ਨ, ਮਮਤਾ ਕੱਕੜ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ, ਸਿਮਰਨ ਸਿੰਘ ਅਡੀਸ਼ਨਲ ਸਿਵਲ ਜੱਜ ਸੀਨੀਅਰ ਡਿਵੀਜ਼ਨ ਖਮਾਣੋਂ, ਅੰਕਿਤਾ ਧਵਨ ਸਿਵਲ ਜੱਜ ਜੂਨੀਅਰ ਡਿਵੀਜ਼ਨ, ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ, ਜ਼ਿਲ੍ਹਾ ਮਾਲ ਅਫ਼ਸਰ ਕਰੁਣ ਗੁਪਤਾ ਸਮੇਤ ਹੋਰ ਜੱਜ ਸਾਹਿਬਾਨ, ਜੁਡੀਸ਼ੀਅਲ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚ ਨਜ਼ਰਬੰਦ ਸਿੰਘ ਚੜ੍ਹਦੀਕਲਾ 'ਚ- ਭਾਈ ਮਨਦੀਪ ਸਿੰਘ ਸਿੱਧੂ <br/> ਅਗਲੀ ਖ਼ਬਰ 'ਆਪ' ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਚਿੱਟੇ ਦਿਨ ਧੋਖਾ ਕਰ ਰਹੀ ਹੈ-ਉੂਸ਼ਾ ਰਾਣੀ, ਪੰਜੋਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।