05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਲਾਲ ਲਕੀਰ 'ਚ ਮਕਾਨ ਵਾਲੇ ਹਰ ਪਰਿਵਾਰ ਨੂੰ ਮਿਲੇਗਾ ਮਾਲਕੀ ਦਾ ਹੱਕ-ਵਿਧਾਇਕ ਰਾਏ

ਅਜੀਤ ਡੈਸਕ 04-04-2026
ਫ਼ਤਹਿਗੜ੍ਹ ਸਾਹਿਬ, 3 ਅਪ੍ਰੈਲ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਅੱਜ ਪਿੰਡ ਬਸੰਤਪੁਰਾ ਅਤੇ ਜਾਲਖੇੜੀ ਵਿਖੇ ਲਾਲ ਲਕੀਰ 'ਚ ਰਹਿਣ ਵਾਲੇ ਪਰਿਵਾਰਾਂ ਨੂੰ ਮਾਲਕੀ ਦੇ ਹੱਕ ਮੁਹੱਈਆ ਕਰਵਾਏ ਗਏ | ਇਸ ਸਬੰਧੀ ਸੰਨਤਾਂ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਹਨ, ਜਿਸ ਕਾਰਨ ਪਿੰਡ ਵਿਚ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਪਰਿਵਾਰਾਂ ਨੂੰ ਮਾਲਕੀ ਦਾ ਹੱਕ ਦੇਣ ਲਈ 'ਮੇਰਾ ਘਰ ਮੇਰੀ ਮਲਕੀਅਤ' ਸਕੀਮ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਲਾਲ ਲਕੀਰ 'ਚ ਰਹਿਣ ਵਾਲੇ ਪਰਿਵਾਰਾਂ ਨੂੰ ਮਕਾਨਾਂ ਦੀਆਂ ਪੱਕੀਆਂ ਰਜਿਸਟਰੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਹੁਣ ਕਾਨੂੰਨੀ ਤੌਰ 'ਤੇ ਉਕਤ ਮਕਾਨ ਪਰਿਵਾਰਾਂ ਦੇ ਹੋ ਗਏ ਹਨ ਅਤੇ ਉਹ ਆਪਣੇ ਘਰ ਦੇ ਕਾਗ਼ਜ਼ਾਂ ਨੂੰ ਕਿਸੇ ਵੀ ਸਮੇਂ ਲੋੜ ਪੈਣ 'ਤੇ ਇਸਤੇਮਾਲ ਕਰ ਸਕਣਗੇ | ਪਿਛਲੇ ਲੰਮੇ ਸਮੇਂ ਤੋਂ ਆਮ ਲੋਕਾਂ ਦੀ ਇਹ ਮੰਗ ਰਹੀ ਸੀ ਕਿ ਉਨ੍ਹਾਂ ਨੂੰ ਮਾਲਕੀ ਦੇ ਹੱਕ ਦਿੱਤੇ ਜਾਣ, ਪ੍ਰੰਤੂ ਪਿਛਲੀਆਂ ਸਰਕਾਰਾਂ ਨੇ ਆਮ ਲੋਕਾਂ ਦੀ ਇਸ ਮੰਗ ਵੱਲ ਕੋਈ ਧਿਆਨ ਹੀ ਨਹੀਂ ਦਿੱਤਾ, ਭਗਵੰਤ ਮਾਨ ਸਰਕਾਰ ਵਲੋਂ ਉਕਤ ਮੰਗ ਨੂੰ ਪਹਿਲ ਦੇ ਆਧਾਰ 'ਤੇ ਵਿਚਾਰਿਆ ਗਿਆ | ਜਿਸ ਤਹਿਤ ਲਾਲ ਲਕੀਰ 'ਚ ਰਹਿਣ ਵਾਲੇ ਆਮ ਲੋਕਾਂ ਨੂੰ ਮਾਲਕੀ ਦੇ ਹੱਕ ਦਿੱਤੇ ਗਏ ਹਨ | ਪਿੰਡ ਦੇ ਰਹਿਣ ਵਾਲੇ ਲੋਕਾਂ ਨੇ ਉਕਤ ਕਾਰਜ ਦੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਘਰ ਲਾਲ ਲਕੀਰ ਦੇ ਅੰਦਰ ਹੋਣ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਹੁਣ ਉਨ੍ਹਾਂ ਨੂੰ ਮਾਲਕੀ ਦਾ ਹੱਕ ਮਿਲ ਗਿਆ ਹੈ, ਉਹ ਹੁਣ ਆਪਣੇ ਘਰ ਦੇ ਅਸਲ ਮਲਕ ਬਣਨਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੂਬਾ ਸਿੰਘ, ਤਹਿਸੀਲਦਾਰ ਵਿਸ਼ਾਲ ਵਰਮਾ, ਦਿਲਪ੍ਰੀਤ ਭੱਟੀ, ਸਤਵੀਰ ਜੱਲ੍ਹਾ ਅਤੇ ਕੁਲਵਿੰਦਰ ਡੇਰਾ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਰਣਜੋਧ ਸਿੰਘ ਹਡਾਣਾ ਵਲੋਂ ਸੰਵਾਦ ਪ੍ਰੋਗਰਾਮ ਤਹਿਤ ਹਲਕਾ ਸਨੌਰ 'ਚ ਮੀਟਿੰਗਾਂ ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚ ਨਜ਼ਰਬੰਦ ਸਿੰਘ ਚੜ੍ਹਦੀਕਲਾ 'ਚ- ਭਾਈ ਮਨਦੀਪ ਸਿੰਘ ਸਿੱਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।