05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 04-04-2026

ਫ਼ਤਹਿਗੜ੍ਹ ਸਾਹਿਬ, 3 ਅਪ੍ਰੈਲ (ਮਨਪ੍ਰੀਤ ਸਿੰਘ)-ਚੌਕੀ ਨਬੀਪੁਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰ ਥਾਣਾ ਸਰਹਿੰਦ ਵਿਖੇ ਮੁਕੱਦਮਾ ਦਰਜ਼ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਚੌਕੀ ਨਬੀਪੁਰ ਦੇ ਸਬ-ਇੰਸਪੈਕਟਰ ਮਨਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਗਸ਼ਤ ਦੌਰਾਨ ਨਬੀਪੁਰ ਤੋਂ ਭੱਟਮਾਜਰਾ ਸਾਈਡ ਜਾ ਰਹੀ ਸੀ, ਤਾਂ ਜਦੋਂ ਪੁਲਿਸ ਪਾਰਟੀ ਜੀ.ਟੀ ਰੋਡ ਭੱਟਮਾਜਰਾ ਪੁਲ਼ ਪਾਸ ਪੁੱਜੀ ਤਾਂ ਪਿੰਡ ਸ਼ਾਮਪੁਰ ਸੜਕ ਦੇ ਨਜ਼ਦੀਕ ਇਕ ਮੋਨਾ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਪੈਦਲ ਤੁਰਨ ਲੱਗਾ, ਜਿਸ ਨੂੰ ਪੁਲਿਸ ਪਾਰਟੀ ਨੇ ਮੁਸਤੈਦੀ ਨਾਲ ਕਾਬੂ, ਉਸ ਦੀ ਤਲਾਸ਼ੀ ਲਈ ਤਾਂ ਉਕਤ ਵਿਅਕਤੀ ਦੀ ਪੈਂਟ ਦੀ ਜੇਬ 'ਚੋਂ ਨਸ਼ੀਲੀਆਂ ਗੋਲੀਆਂ ਦੇ ਪੱਤੇ ਬਰਾਮਦ ਹੋਏ, ਜੋ ਗਿਣਤੀ 'ਚ 50 ਗੋਲੀਆਂ ਸਨ | ਪੁਲਿਸ ਨੂੰ ਉਕਤ ਵਿਅਕਤੀ ਦੀ ਪਹਿਚਾਣ ਅਕਾਸ਼ਦੀਪ ਸਿੰਘ ਪਿੰਡ ਨਲੀਨਾਂ ਕਲਾਂ ਵਜੋਂ ਹੋਈ ਹੈ, ਜਿਸ ਤੇ ਪੁਲਿਸ ਨੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕਰ ਅਗਲੇਰੀ ਕਾਰਵਾਈ ਨੂੰ ਆਰੰਭ ਕਰ ਦਿੱਤੀ ਹੈ |

ਪਿਛਲੀ ਖ਼ਬਰ ਆਮ ਲੋਕਾਂ ਤੱਕ ਘਰੇਲੂ ਗੈਸ ਸਿਲੰਡਰ ਪਹੁੰਚਾਉਣ 'ਚ ਨਾਕਾਮ ਰਹੀ ਕੇਂਦਰ ਤੇ ਸੂਬਾ ਸਰਕਾਰ-ਭੁੱਟਾ ਅਗਲੀ ਖ਼ਬਰ ਰਣਜੋਧ ਸਿੰਘ ਹਡਾਣਾ ਵਲੋਂ ਸੰਵਾਦ ਪ੍ਰੋਗਰਾਮ ਤਹਿਤ ਹਲਕਾ ਸਨੌਰ 'ਚ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।