05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਆਮ ਲੋਕਾਂ ਤੱਕ ਘਰੇਲੂ ਗੈਸ ਸਿਲੰਡਰ ਪਹੁੰਚਾਉਣ 'ਚ ਨਾਕਾਮ ਰਹੀ ਕੇਂਦਰ ਤੇ ਸੂਬਾ ਸਰਕਾਰ-ਭੁੱਟਾ

ਅਜੀਤ ਡੈਸਕ 04-04-2026
ਫ਼ਤਹਿਗੜ੍ਹ ਸਾਹਿਬ/ਜਖਵਾਲੀ, 3 ਅਪ੍ਰੈਲ (ਬਲਜਿੰਦਰ ਸਿੰਘ, ਨਿਰਭੈ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਅੱਜ ਪਿੰਡ ਛਲੇੜੀ ਕਲਾਂ ਵਿਖੇ ਗੁਰਬਚਨ ਸਿੰਘ ਦੇ ਗ੍ਰਹਿ ਅਤੇ ਬਸਤੀ ਜਾਗੋ ਚਰਨਾਥਲ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਜਿਸ ਦੌਰਾਨ ਪਿੰਡਾਂ ਦੇ ਲੋਕਾਂ ਨੇ ਘਰੇਲੂ ਗੈਸ ਸਪਲਾਈ ਨਾ ਮਿਲਣ ਕਾਰਨ ਪੈਦਾ ਹੋਈਆਂ ਮੁਸ਼ਕਿਲਾਂ ਬਾਰੇ ਦੱਸਿਆ | ਇਸ ਮੌਕੇ ਸ. ਭੁੱਟਾ ਨੇ ਕਿਹਾ ਕਿ ਆਮ ਆਦਮੀ ਦੀ ਪੰਜਾਬ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਲੋਕਾਂ ਨੂੰ ਘਰੇਲੂ ਗੈਸ ਦੀ ਸਪਲਾਈ ਮੁਹੱਈਆ ਕਰਵਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਕਿਉਂਕਿ ਆਪਣੀ ਦਿਹਾੜੀ ਛੱਡ ਕੇ ਲੋਕਾਂ ਨੂੰ ਗੈਸ ਸਿਲੰਡਰ ਲੈਣ ਲਈ ਸਾਰਾ ਸਾਰਾ ਦਿਨ ਲਾਈਨਾਂ ਵਿਚ ਲੱਗਣਾ ਪੈ ਰਿਹਾ ਹੈ, ਜਿਸ ਕਰਕੇ ਉਨ੍ਹਾਂ ਦੀ ਰੋਜ਼ੀ ਰੋਟੀ ਵੀ ਪ੍ਰਭਾਵਿਤ ਹੋ ਰਹੀ ਹੈ | ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਲੋਕਾਂ ਖ਼ਾਸ ਕਰਕੇ ਨੌਜਵਾਨਾਂ ਪਾਸੋਂ ਭਰਵਾਂ ਸਮਰਥਨ ਮਿਲ ਰਿਹਾ ਹੈ, ਜਿਸ ਸਦਕਾ ਪਾਰਟੀ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਏਗੀ | ਜਿਸ ਵਿਚ ਨੌਜਵਾਨ ਸ਼ਕਤੀ ਦੀ ਅਹਿਮ ਭੂਮਿਕਾ ਰਹੇਗੀ | ਇਸ ਮੌਕੇ 'ਤੇ ਦਵਿੰਦਰ ਸਿੰਘ ਸਾਬਕਾ ਚੇਅਰਮੈਨ ਤੇ ਹਲਕਾ ਪ੍ਰਧਾਨ ਐਸ.ਸੀ ਵਿੰਗ, ਸੁਖਦੀਪ ਸਿੰਘ ਬਹਿਲੋਲਪੁਰ ਸਰਕਲ ਪ੍ਰਧਾਨ ਪੋਲਾ, ਧਰਮਿੰਦਰ ਸਿੰਘ ਮੂਲੇਪੁਰ ਜ਼ਿਲ੍ਹਾ ਮੀਤ ਪ੍ਰਧਾਨ ਐਸ.ਸੀ ਵਿੰਗ, ਚਰਨਜੀਤ ਸਿੰਘ ਛਲੇੜੀ ਕਲਾਂ, ਸੁਖਵਿੰਦਰ ਸਿੰਘ ਸੁੱਖਾ, ਹਰਮਨ, ਬਲਵਿੰਦਰ ਸਿੰਘ, ਜਸਵੀਰ ਸਿੰਘ, ਰਣਜੀਤ ਸਿੰਘ, ਬਲਜਿੰਦਰ ਸਿੰਘ, ਰਣਧੀਰ ਸਿੰਘ ਛਲੇੜੀ ਖੁਰਦ, ਜਸਵਿੰਦਰ ਸਿੰਘ ਝਿੰਜਰਾ, ਈਸ਼ਰ ਸਿੰਘ ਜਾਗੋ ਚਰਨਾਥਲ, ਸਿੰਦਰਪਾਲ ਸਿੰਘ, ਮੱਘਰ ਸਿੰਘ, ਮੇਵਾ ਸਿੰਘ, ਜੈਮਲ ਰਾਮ, ਅਮਰਜੀਤ ਸਿੰਘ, ਜਸਵੀਰ ਸਿੰਘ ਜਲਵੇੜੀ ਗਹਿਲਾਂ, ਹਰਮੇਲ ਸਿੰਘ, ਸੁਖਚੈਨ ਸਿੰਘ ਸੇਹਰਾ, ਮਹਿੰਦਰ ਸਿੰਘ ਸਰਹਿੰਦ ਵੀ ਮੌਜੂਦ ਸਨ |
ਪਿਛਲੀ ਖ਼ਬਰ 10 ਅਪ੍ਰੈਲ ਨੂੰ ਅਨਾਜ ਮੰਡੀ ਨੰਦਪੁਰ ਕਲੌੜ ਵਿਖੇ ਹਲਕਾ ਬਸੀ ਪਠਾਣਾਂ ਦੀ ਹੋਵੇਗੀ ਪੰਜਾਬ ਬਚਾਓ ਰੈਲੀ-ਗੁਰੂ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।