05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

10 ਅਪ੍ਰੈਲ ਨੂੰ ਅਨਾਜ ਮੰਡੀ ਨੰਦਪੁਰ ਕਲੌੜ ਵਿਖੇ ਹਲਕਾ ਬਸੀ ਪਠਾਣਾਂ ਦੀ ਹੋਵੇਗੀ ਪੰਜਾਬ ਬਚਾਓ ਰੈਲੀ-ਗੁਰੂ

ਅਜੀਤ ਡੈਸਕ 04-04-2026
ਬਸੀ ਪਠਾਣਾਂ, 3 ਅਪ੍ਰੈਲ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਵਲੋਂ ਅਗਾਮੀ 10 ਅਪੈ੍ਰਲ ਨੂੰ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੀ ਅਨਾਜ ਮੰਡੀ ਨੰਦਪੁਰ ਕਲੌੜ ਵਿਖੇ ਕੀਤੀ ਜਾਣ ਵਾਲੀ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਤਹਿਤ ਅੱਜ ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ ਨੇ ਆਪਣੀ ਟੀਮ ਸਮੇਤ ਰੈਲੀ ਵਾਲੀ ਜਗ੍ਹਾ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਦੱਸਿਆ ਇਸ ਰੈਲੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ, ਜਦੋਂਕਿ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਰੈਲੀ ਵਿਚ ਸ਼ਮੂਲੀਅਤ ਕਰੇਗੀ | ਉਨ੍ਹਾਂ ਦਾਅਵਾ ਕੀਤਾ ਕਿ ਇਹ ਰੈਲੀ ਇਕੱਠ ਪੱਖੋਂ ਇਤਿਹਾਸ ਸਿਰਜੇਗੀ, ਕਿਉਂਕਿ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਵਿਚ ਲੋਕਾਂ ਪਾਸੋਂ ਭਰਵਾਂ ਸਮਰਥਨ ਮਿਲ ਰਿਹਾ ਹੈ | ਗੁਰੂ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਵਾਲੀ ਪਾਰਟੀ ਨੂੰ ਪਰਖ ਚੁੱਕੇ ਹਨ, ਜਿਸ ਨੇ ਆਪਣੇ 4 ਸਾਲ ਦੇ ਕਾਰਜਕਾਲ ਵਿਚ ਸੂਬੇ ਦੇ ਹਰ ਵਰਗ ਨੂੰ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਦਿੱਤਾ | ਜਿਸ ਕਰਕੇ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਪੰਜਾਬ 'ਚੋਂ ਬਾਹਰ ਦਾ ਰਸਤਾ ਵਿਖਾਉਣ ਲਈ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਅਤੇ ਲੋਕ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ | ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੜਕਾਂ ਦੇ ਫਲੈਕਸ ਬੋਰਡ ਲਗਾ ਕੇ 65 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਕੀਤੇ ਜਾ ਦਾਅਵਿਆਂ ਨੂੰ ਕੋਰਾ ਝੂਠ ਕਰਾਰ ਦਿੰਦਿਆਂ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਇਹ ਨੌਕਰੀਆਂ ਪੰਜਾਬ ਤੋਂ ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਦਿੱਤੀਆਂ ਹੋ ਸਕਦੀਆਂ ਹਨ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਕੋਈ ਲਾਭ ਨਹੀਂ ਹੋਇਆ, ਸਗੋਂ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਚਹੇਤਿਆਂ ਨੂੰ ਪੰਜਾਬ ਦੇ ਵੱਖ-ਵੱਖ ਮਹਿਕਮਿਆਂ 'ਚ ਨਿਯੁਕਤ ਕੀਤਾ ਗਿਆ ਹੈ, ਜੋ ਪੰਜਾਬੀਆਂ ਨਾਲ ਧੋਖਾ ਹੈ | ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਪ੍ਰਦੀਪ ਸਿੰਘ ਕਲੌੜ, ਅਮਨਪਾਲ ਸਿੰਘ ਨਾਹਨਹੇੜੀ, ਕੁਲਵਿੰਦਰ ਸਿੰਘ ਬਿਲਾਸਪੁਰ, ਰਾਜੀਵ ਆਹੂਜਾ, ਮਨਪ੍ਰੀਤ ਸਿੰਘ ਮੰਪੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਰਾਏ ਨੇ ਪੀ.ਐਸ.ਪੀ.ਸੀ.ਐਲ. ਦੇ ਡਵੀਜ਼ਨ ਦਫ਼ਤਰ ਸਰਹਿੰਦ ਵਿਖੇ ਕੀਤਾ ਉਦਘਾਟਨ ਅਗਲੀ ਖ਼ਬਰ ਆਮ ਲੋਕਾਂ ਤੱਕ ਘਰੇਲੂ ਗੈਸ ਸਿਲੰਡਰ ਪਹੁੰਚਾਉਣ 'ਚ ਨਾਕਾਮ ਰਹੀ ਕੇਂਦਰ ਤੇ ਸੂਬਾ ਸਰਕਾਰ-ਭੁੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।