05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਹਿਣੀ ਤੇ ਕਥਨੀ 'ਚ ਵੱਡਾ ਅੰਤਰ-ਭੁੱਟਾ

ਅਜੀਤ ਡੈਸਕ 04-04-2026
ਫ਼ਤਹਿਗੜ੍ਹ ਸਾਹਿਬ, 3 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵਲੋਂ ਹਲਕੇ ਵਿਚ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਅੱਜ ਪਾਰਟੀ ਆਗੂਆਂ ਸਮੇਤ ਪਿੰਡ ਗੁਣੀਆ ਮਾਜਰਾ ਵਿਖੇ ਲੋਕਾਂ ਦੀਆਂ ਸੜਕਾਂ ਸੰਬੰਧੀ ਮੁਸ਼ਕਿਲਾਂ ਸੁਣੀਆਂ ਗਈਆਂ | ਇਸ ਮੌਕੇ ਸ. ਭੁੱਟਾ ਨੇ ਦੱਸਿਆ ਕਿ ਗੁਣੀਆਂ ਮਾਜਰਾ ਤੋਂ ਬਾਗੜੀਆਂ ਤੱਕ ਦੇ ਦੋ ਕਿੱਲੋਮੀਟਰ ਖੇਤਰ ਦੀ ਸੜਕ 'ਤੇ 2017 ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਪ੍ਰੀਮਿਕਸ ਪਵਾਇਆ ਗਿਆ ਸੀ, ਉਸ ਤੋਂ ਬਾਅਦ ਬਣੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਇਨ੍ਹਾਂ ਸੜਕਾਂ ਦੀ ਕੋਈ ਸਾਰ ਨਹੀਂ ਲਈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰੋਜ਼ਾਨਾ ਹੀ ਸੜਕਾਂ ਦੇ ਨਿਰਮਾਣ ਦੇ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਹਨ ਜਦੋਂ ਕਿ ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ ਜ਼ਿਲਿ੍ਹਆਂ ਨਾਲ਼ ਪਿੰਡਾਂ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਟੁੱਟੀਆਂ ਸੜਕਾਂ ਕਾਰਨ ਜਿੱਥੇ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਰਾਹਗੀਰ ਸੜਕੀ ਹਾਦਸਿਆਂ ਦਾ ਵੀ ਸ਼ਿਕਾਰ ਹੋ ਰਹੇ ਹਨ | ਭੁੱਟਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ | ਇਸ ਮੌਕੇ 'ਤੇ ਜਗਤਾਰ ਸਿੰਘ ਗੁਣੀਆ ਮਾਜਰਾ ਸਰਕਲ ਪ੍ਰਧਾਨ ਹੱਲੋਤਾਲੀ, ਦਵਿੰਦਰ ਸਿੰਘ ਸਾਬਕਾ ਚੇਅਰਮੈਨ, ਸੁਖਦੀਪ ਸਿੰਘ ਬਹਿਲੋਲਪੁਰ ਸਰਕਲ ਪ੍ਰਧਾਨ ਮੂਲੇਪੁਰ, ਧਰਮਿੰਦਰ ਸਿੰਘ ਮੂਲੇਪੁਰ ਜ਼ਿਲ੍ਹਾ ਮੀਤ ਪ੍ਰਧਾਨ ਐੱਸ.ਸੀ ਵਿੰਗ, ਬਲਵੀਰ ਸਿੰਘ, ਹਰਪ੍ਰੀਤ ਸਿੰਘ, ਬਿੰਦਰ ਸਿੰਘ, ਹਰਮੇਲ ਸਿੰਘ, ਜਸਵੀਰ ਸਿੰਘ ਜਲਵੇੜੀ ਗਹਿਲਾਂ, ਮਹਿੰਦਰ ਸਿੰਘ, ਰਸ਼ਪਾਲ ਸਿੰਘ, ਹਰਿੰਦਰ ਸਿੰਘ ਮਾਲਾਹੇੜੀ, ਬਲਵਿੰਦਰ ਸਿੰਘ ਬਾਗੜੀਆਂ, ਮਨੋਹਰ ਸਿੰਘ ਤੇ ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਡਡਹੇੜੀ ਵਲੋਂ ਸਿਖਲਾਈ ਕੈਂਪ ਸ਼ੁਰੂ ਅਗਲੀ ਖ਼ਬਰ ਸਨਾਤਨ ਧਰਮ ਮੰਦਿਰ ਸਰਹਿੰਦ ਵਿਖੇ ਭਗਵਾਨ ਹਨੰੂਮਾਨ ਜਨਮ ਉਤਸਵ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।