05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਡਡਹੇੜੀ ਵਲੋਂ ਸਿਖਲਾਈ ਕੈਂਪ ਸ਼ੁਰੂ

ਅਜੀਤ ਡੈਸਕ 04-04-2026
ਮੰਡੀ ਗੋਬਿੰਦਗੜ੍ਹ, 3 ਅਪ੍ਰੈਲ (ਰਾਜੇਸ਼ ਸ਼ਰਮਾ)-ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਡਡਹੇੜੀ ਵਲੋਂ ਐਨ.ਆਰ.ਆਈਜ਼, ਨਗਰ ਨਿਵਾਸੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 13 ਦਿਨਾਂ ਲਈ ਦਸਤਾਰ, ਦੁਮਾਲਾ ਅਤੇ ਗੱਤਕਾ ਸਿਖਲਾਈ ਕੈਂਪ ਸ਼ਾਨ ਨਾਲ ਸ਼ੁਰੂ ਹੋ ਗਿਆ | ਕਲੱਬ ਪ੍ਰਧਾਨ ਬਲਜਿੰਦਰ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਸਿਖਲਾਈ ਕੈਂਪ ਵਿਚ 60 ਤੋਂ ਵੱਧ ਬੱਚਿਆਂ ਨੂੰ ਸਿਖਲਾਈ ਦਿੱਤੀ ਜਾਵੇਗੀ ਅਤੇ 13 ਅਪ੍ਰੈਲ ਨੂੰ ਮੁਕਾਬਲੇ ਕਰਵਾਏ ਜਾਣਗੇ | ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਜਾਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਫੋਰਮੈਨ ਬਲਬੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ, ਜਸਮੇਲ ਸਿੰਘ, ਬਲਵਿੰਦਰ ਸਿੰਘ ਖਾਲਸਾ, ਕਰਮਜੀਤ ਸਿੰਘ ਸੰਧੂ, ਸੁਖਦੇਵ ਸਿੰਘ ਸਾਬਕਾ ਪੰਚ, ਜਸਵਿੰਦਰ ਸਿੰਘ ਗੁਰਦੁਆਰਾ ਕਮੇਟੀ ਪ੍ਰਧਾਨ, ਪ੍ਰਦੀਪ ਸਿੰਘ, ਬਲਦੀਪ ਸਿੰਘ, ਸੁਰਿੰਦਰ ਸਿੰਘ, ਬੀਬੀ ਗੁਰਵਿੰਦਰ ਕੌਰ, ਗੁਰਮੀਤ ਕੌਰ ਸਾਬਕਾ ਪੰਚ, ਅਜੀਤ ਸਿੰਘ ਗਰੇਵਾਲ, ਜਗਜੀਤ ਸਿੰਘ ਗਰੇਵਾਲ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਜੋਗਾ ਸਿੰਘ, ਡਾ ਬਲਬੀਰ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ, ਹਰਦੀਪ ਸਿੰਘ ਨੰਬਰਦਾਰ, ਜਗਰੂਪ ਸਿੰਘ, ਗ੍ਰੰਥੀ ਸਿੰਘ, ਸ਼ੇਰੇ ਪੰਜਾਬ ਦਸਤਾਰ ਅਕੈਡਮੀ ਖੰਨਾ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੱਤਕਾ ਅਖਾੜਾ ਦੇ ਪ੍ਰਬੰਧਕ ਸਮੇਤ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਲੋਹਾ ਨਗਰੀ 'ਚ ਹਨੂਮਾਨ ਜੀ ਦਾ ਜਨਮ ਉਤਸਵ ਮਨਾਇਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਹਿਣੀ ਤੇ ਕਥਨੀ 'ਚ ਵੱਡਾ ਅੰਤਰ-ਭੁੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।