05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਡੀ.ਬੀ.ਯੂ. ਦੀ ਪ੍ਰੋ. ਚਾਂਸਲਰ ਡਾ. ਤਜਿੰਦਰ ਕੌਰ ਨੂੰ ਭਾਰਤ ਸਰਕਾਰ ਵਲੋਂ ਕੀਤਾ ਸਨਮਾਨਿਤ

ਅਜੀਤ ਡੈਸਕ 04-04-2026
ਅਮਲੋਹ, 3 ਅਪ੍ਰੈਲ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦੀ ਪ੍ਰੋ. ਚਾਂਸਲਰ ਡਾ. ਤਜਿੰਦਰ ਕੌਰ ਨੂੰ ਨਵੀਂ ਦਿੱਲੀ ਵਿਚ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵਲੋਂ ਨਸ਼ਾ ਮੁਕਤ ਭਾਰਤ ਅਭਿਆਨ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਰਾਸ਼ਟਰੀ ਸਮਾਜਿਕ ਰੱਖਿਆ ਸੰਸਥਾਨ ਦੇ ਮੈਂਬਰ ਅਤੇ ਵਿਸ਼ੇਸ਼ ਨਿਯੋਤਾ ਸੁਖਵਿੰਦਰ ਸਿੰਘ ਬਿੰਦਰਾ ਵਲੋਂ ਪ੍ਰਦਾਨ ਕੀਤਾ ਗਿਆ, ਜੋ ਯੁਵਾ ਕਾਊਾਸਲਿੰਗ, ਜਾਗਰੂਕਤਾ ਮੁਹਿੰਮਾਂ ਅਤੇ ਸਮੁਦਾਇ-ਆਧਾਰਿਤ ਭਾਗੀਦਾਰੀ ਮਾਡਲਾਂ ਨੂੰ ਅੱਗੇ ਵਧਾਉਣ ਵਿਚ ਉਨ੍ਹਾਂ ਦੇ ਪ੍ਰਭਾਵਸ਼ਾਲੀ ਯਤਨਾਂ ਦੀ ਪ੍ਰਸੰਸਾ ਹੈ | ਡਾ. ਤਜਿੰਦਰ ਕੌਰ ਨੇ ਨਸ਼ੀਲੇ ਪਦਾਰਥਾਂ ਦੇ ਦੁਰਉਪਯੋਗ ਨਾਲ ਨਜਿੱਠਣ ਲਈ ਇਕ ਸੰਵੇਦਨਸ਼ੀਲ ਅਤੇ ਲੋਕ ਕੇਂਦਰਿਤ ਦਿ੍ਸ਼ਟੀਕੋਣ ਨੂੰ ਉਤਸ਼ਾਹਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ | ਉਨ੍ਹਾਂ ਦੀ ਅਗਵਾਈ ਹੇਠ ਦੇਸ਼ ਭਗਤ ਯੂਨੀਵਰਸਿਟੀ ਵਲੋਂ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ | ਇਸ ਮੌਕੇ ਧੰਨਵਾਦ ਪ੍ਰਗਟ ਕਰਦੇ ਹੋਏ ਡਾ. ਤਜਿੰਦਰ ਕੌਰ ਨੇ ਕਿਹਾ ਕਿ ਮੈਨੂੰ ਸਮਾਜਿਕ ਨਿਆਂ ਮੰਤਰਾਲੇ, ਭਾਰਤ ਸਰਕਾਰ ਵਲੋਂ ਇਹ ਸਨਮਾਨ ਪ੍ਰਾਪਤ ਕਰਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ | ਨਸ਼ੇ ਦੀ ਸਮੱਸਿਆ ਦਾ ਹੱਲ ਸਿਰਫ਼ ਜਾਗਰੂਕਤਾ ਨਾਲ ਨਹੀਂ, ਸਗੋਂ ਸੰਵੇਦਨਸ਼ੀਲਤਾ, ਮਾਰਗਦਰਸ਼ਨ ਅਤੇ ਸਾਂਝੀ ਜ਼ਿੰਮੇਵਾਰੀ ਨਾਲ ਸੰਭਵ ਹੈ |
ਪਿਛਲੀ ਖ਼ਬਰ ਮਾਨ ਸਰਕਾਰ ਨੇ ਉਸਾਰੀ ਕਿਰਤੀਆਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ 62 ਦਿਨ ਕੀਤਾ-ਵਿਧਾਇਕ... ਅਗਲੀ ਖ਼ਬਰ ਲੋਹਾ ਨਗਰੀ 'ਚ ਹਨੂਮਾਨ ਜੀ ਦਾ ਜਨਮ ਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।