06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੰਜਾਬੀ ਯੂਨੀਵਰਸਿਟੀ ਦੇ ਕਾਂਸਟੀਚੂਐਂਟ ਕਾਲਜਾਂ ਵਿਖੇ ਦਾਖ਼ਲੇ ਸੰਬੰਧੀ ਮੀਟਿੰਗ

ਅਜੀਤ ਡੈਸਕ 05-04-2026
ਫ਼ਤਹਿਗੜ੍ਹ ਸਾਹਿਬ, 4 ਅਪ੍ਰੈਲ (ਬਲਜਿੰਦਰ ਸਿੰਘ)-ਡਾਇਰੈਕਟਰ ਕਾਂਸਟੀਚੂਐਂਟ ਕਾਲਜਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਫ਼ਤਰ ਵਿਖੇ ਸੈਸ਼ਨ 2026-27 ਲਈ ਵੱਖ-ਵੱਖ ਕਾਂਸਟੀਚੂਐਂਟ ਕਾਲਜਾਂ ਵਿਖੇ ਦਾਖ਼ਲਿਆਂ ਸੰਬੰਧੀ ਇਕੱਤਰਤਾ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਕੀਤੀ ਅਤੇ ਮੀਟਿੰਗ ਵਿਚ ਸਮੂਹ ਕਾਂਸਟੀਚੂਐਂਟ ਕਾਲਜਾਂ ਦੇ ਪਿ੍ੰਸੀਪਲ, ਇੰਚਾਰਜ ਸ਼ਾਮਿਲ ਹੋਏ | ਡਾ. ਬਰਾੜ ਨੇ ਕਿਹਾ ਕਿ ਇਹ ਕਾਂਸਟੀਚੂਐਂਟ ਕਾਲਜ ਵਿੱਦਿਅਕ ਤੌਰ ਤੇ ਪਛੜੇ ਖੇਤਰ ਵਿਚ ਉੱਚ ਸਿੱਖਿਆ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਅਗਵਾਈ ਵਿਚ ਖੋਲ੍ਹੇ ਗਏ ਸਨ | ਇਹ ਕਾਲਜ ਆਪਣੀ ਕਾਰਗੁਜ਼ਾਰੀ ਸਦਕਾ ਉੱਚ ਸਿੱਖਿਆ ਦੇ ਖੇਤਰ ਵਿਚ ਵਡੇਰਾ ਯੋਗਦਾਨ ਪਾ ਰਹੇ ਹਨ ਅਤੇ ਵਿੱਦਿਅਕ ਤੌਰ 'ਤੇ ਪਛੜੇ ਇਲਾਕਿਆਂ ਲਈ ਚਾਨਣ ਮੁਨਾਰਾ ਬਣ ਕੇ ਉੱਭਰੇ ਹਨ |
ਉਨ੍ਹਾਂ ਸੈਸ਼ਨ 2026-27 ਲਈ ਸਮੂਹ ਕਾਂਸਟੀਚੂਐਂਟ ਕਾਲਜਾਂ ਵਿਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਦਾਖ਼ਲ ਕੀਤੇ ਜਾਣ ਵਾਲੇ ਉਪਰਾਲਿਆਂ ਲਈ ਮੁੱਲਵਾਨ ਸੁਝਾਅ ਵੀ ਦਿੱਤੇ | ਡਾਇਰੈਕਟਰ ਕਾਂਸਟੀਚੂਐਂਟ ਕਾਲਜਾਂ ਡਾ. ਅਮਰ ਇੰਦਰ ਸਿੰਘ ਨੇ ਕਿਹਾ ਕਿ ਨਵੇਂ ਸੈਸ਼ਨ ਲਈ ਸਾਂਝੇ ਪ੍ਰਾਸਪੈਕਟਸ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਕਾਂਸਟੀਚੂਐਂਟ ਕਾਲਜਾਂ ਵਿਚ ਦਾਖ਼ਲੇ ਸ਼ੁਰੂ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਆਰਥਿਕ ਤੌਰ 'ਤੇ ਪਛੜੇ ਅਤੇ ਖਾਸ ਤੌਰ ਤੇ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਪੱਧਰ ਦੀ ਉੱਚ ਵਿੱਦਿਆ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨਾ ਇਨ੍ਹਾਂ ਕਾਂਸਟੀਚੂਐਂਟ ਕਾਲਜਾਂ ਦਾ ਮੁੱਖ ਉਦੇਸ਼ ਹੈ | ਉਨ੍ਹਾਂ ਵਿਸ਼ਵਾਸ ਦਵਾਇਆ ਕਿ ਇਨ੍ਹਾਂ ਕਾਂਸਟੀਚੂਐਂਟ ਕਾਲਜਾਂ ਦੀ ਬਿਹਤਰੀ ਲਈ ਪੰਜਾਬੀ ਯੂਨੀਵਰਸਿਟੀ ਵਲੋਂ ਹਰ ਤਰ੍ਹਾਂ ਦੇ ਸੰਭਵ ਯਤਨ ਕੀਤੇ ਜਾ ਰਹੇ ਹਨ | ਇਸ ਮੀਟਿੰਗ ਵਿਚ ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਤੋਂ ਪਿ੍ੰਸੀਪਲ ਡਾ. ਵਨੀਤਾ ਗਰਗ ਵੀ ਸ਼ਾਮਿਲ ਹੋਏ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਫ਼ਤਹਿਗੜ੍ਹ ਸਾਹਿਬ ਜ਼ਿਲੇ੍ਹ ਦਾ ਇਕਲੌਤਾ ਸਰਕਾਰੀ ਕਾਲਜ ਹੈ, ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਵਚਨਬੱਧ ਹੈ |
ਪਿਛਲੀ ਖ਼ਬਰ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਸਰਹਿੰਦ ਦੇ 23 ਵਾਰਡਾਂ ਲਈ 230 ਬੈਂਚ, ਵੱਖ-ਵੱਖ ਵਾਰਡਾਂ ਲਈ 11 ਵਾਟਰ ਕੂਲਰ ਤੇ 3 ਮੋਰ... ਅਗਲੀ ਖ਼ਬਰ ਈ.ਸੀ. ਐਚ.ਐੱਸ. ਘੁਟਾਲਾ-ਸੀ.ਬੀ.ਆਈ. ਦੀ ਵੱਡੀ ਕਾਰਵਾਈ, ਦੋ ਡਾਕਟਰਾਂ ਸਮੇਤ 4 ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।